spot_img
spot_img

ਵਿਧਾਇਕ ਕੁਲਵੰਤ ਸਿੰਘ ਵੱਲੋਂ ਮੋਹਾਲੀ ਦੇ ਫੇਜ਼-7 ਅਤੇ ਫੇਜ਼-2 ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Date:

spot_img

SAS Nagar News:ਅੱਜ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਪੰਜਾਬ ਮੁਹਿੰਮ ਤਹਿਤ ਸੂਬੇ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵੱਜੋਂ ਐਸ.ਏ.ਐਸ. ਨਗਰ, ਮੋਹਾਲੀ ਸ਼ਹਿਰ ਦੇ ਫ਼ੇਜ਼- 7 ਅਤੇ ਫ਼ੇਜ਼- 2 ਵਿਖੇ ਸਥਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਦੇ ਮੌਜੂਦਾ ਕਾਰਜਕਾਲ ਦੌਰਾਨ ਹੋਏ ਵਿਕਾਸ ਦੇ ਕੰਮਾਂ ਦੇ ਉਦਘਾਟਨ ਕੁਲਵੰਤ ਸਿੰਘ, ਹਲਕਾ ਵਿਧਾਇਕ ਦੁਆਰਾ ਕੀਤੇ ਗਏ।ਫ਼ੇਜ਼- 7 ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਤਰੀਕੇ ਅਤੇ ਹਰ ਤਰ੍ਹਾਂ ਦੀ ਸੁਵਿਧਾ ਨਾਲ ਲੈਸ ਕਲਾਸ ਰੂਮਾਂ ਦਾ ਅਤੇ ਫ਼ੇਜ਼-2 ਵਿਖੇ 2.55 ਲੱਖ ਰੁਪਏ ਦੀ ਲਾਗਤ ਨਾਲ ਪਹਿਲਾਂ ਤੋਂ ਬਣੇ ਹੋਏ ਕਮਰਿਆਂ ਦਾ ਨਵੀਨੀਕਰਨ ਕਰਕੇ ਆਧੁਨਿਕ ਸਹੂਲਤਾਂ ਜਿਵੇਂ ਕਿ ਪ੍ਰੋਜੈਕਟਰ ਅਤੇ ਐਲ.ਈ.ਡੀ. ਟੀ.ਵੀ. ਮੁਹੱਈਆ ਕਰਵਾਏ ਗਏ ਹਨ।

ਇਹ ਵੀ ਪੜ੍ਹੋ  ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ; ਤਿੰਨ ਦਿਨ ਪਹਿਲਾਂ ‘ਝੁੱਗੀ-ਝੋਪੜੀ’ ‘ਚੋਂ ਅਗਵਾ ਕੀਤੇ ਬੱਚੇ ਨੂੰ ਕੀਤਾ ਬਰਾਮਦ

ਇਸ ਮੌਕੇ ਤੇ ਬੋਲਦੇ ਹੋਏ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਰਵਿੰਦਰ ਕੇਜਰੀਵਾਲ, ਸ੍ਰੀ ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ ਅਤੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਪੰਜਾਬ ਨੂੰ ਹਰ ਪੱਖੋਂ ਵਿਕਸਿਤ ਕਰਨ ਲਈ ਲੋਕਾਂ ਦੀ ਸਿਹਤ ਅਤੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦੇ ਰਹੇ ਹਨ। ਉਨ੍ਹਾਂ ਸਕੂਲ ਦੇ ਮੁੱਖ ਅਧਿਆਪਕਾਂ ਨੂੰ ਕਿਹਾ ਕਿ ਸਕੂਲ ਵਿੱਚ ਪੜ੍ਹ ਰਹੇ ਬੱਚਿਆਂ ਦੇ ਭਵਿੱਖ ਲਈ ਸਕੂਲ ਵਿੱਚ ਕੋਈ ਵੀ ਚੀਜ਼ ਲੋੜੀਂਦੀ ਹੈ, ਚਾਹੇ ਉਸ ਲਈ ਸਰਕਾਰ ਨੂੰ ਕਿੰਨੇ ਵੀ ਪੈਸੇ ਕਿਉਂ ਨਾ ਖਰਚਣੇ ਪੈਣ, ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ  ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਮੋਹਾਲੀ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ ₹2.34 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ

ਇਸ ਮੌਕੇ ਤੇ ਸ੍ਰੀਮਤੀ ਦਮਨਦੀਪ ਕੌਰ, ਐਸ.ਡੀ.ਐਮ. ਮੋਹਾਲੀ, ਸ. ਕੁਲਦੀਪ ਸਿੰਘ ਸਮਾਣਾ, ਡਾ. ਕੁਲਦੀਪ ਸਿੰਘ, ਆਰ.ਪੀ. ਸ਼ਰਮਾ, ਹਰਮੇਸ਼ ਸਿੰਘ ਕੁੰਭੜਾ ਐਮ.ਸੀ., ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ ਐਮ.ਸੀ., ਹਰਬਿੰਦਰ ਸਿੰਘ ਸੈਣੀ ਬਲਾਕ ਪ੍ਰਧਾਨ, ਅਰੁਣ ਗੋਇਲ, ਰਜੀਵ ਵਸ਼ਿਸ਼ਟ, ਰਹਿਮਤ ਜੁਨੇਜਾ, ਅਵਤਾਰ ਸਿੰਘ ਮੌਲੀ ਮੈਂਬਰ ਬਲਾਕ ਸੰਮਤੀ, ਤਰਲੋਚਨ ਸਿੰਘ ਮਟੌਰ, ਮਨਦੀਪ ਸਿੰਘ ਮਟੌਰ, ਸੁਰਿੰਦਰ ਸਿੰਘ ਮਟੌਰ, ਸੁਖਵਿੰਦਰ ਸਿੰਘ ਗੋਗੀ, ਹਰਪਾਲ ਸਿੰਘ ਬਰਾੜ, ਅਮਰਜੀਤ ਸਿੰਘ, ਗੁਰਪਾਲ ਸਿੰਘ ਗਰੇਵਾਲ, ਹਰਪਾਲ ਸਿੰਘ, ਗੁਰਮੁੱਖ ਸਿੰਘ ਸੋਹਲ, ਗੁਰਵਿੰਦਰ ਸਿੰਘ ਪਿੰਕੀ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਮਲਕੀਤ ਸਿੰਘ ਬਲਾਕ ਪ੍ਰਧਾਨ, ਰਜਿੰਦਰ ਸਿੰਘ ਸਰਪੰਚ ਬੜ ਮਾਜਰਾ, ਗੁਰਪ੍ਰੀਤ ਸਿੰਘ ਪੰਚ ਬਲਿਆਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related