
Mansa News:ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਬੱਚਿਆਂ ਦੇ ਭਵਿੱਖ ਨੂੰ ਸੰਵਾਰਨਾ ਅਤੇ ਸਿ਼ੰਗਾਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਅੱਜ ਮਾਨਸਾ ਸਬ—ਡਵੀਜ਼ਨ ਦੇ ਪਿੰਡ ਫਫੜੇ ਭਾਈਕੇ ਵਿਖੇ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਫਫੜੇ ਭਾਈਕੇ ਅਤੇ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫਫੜੇ ਭਾਈਕੇ ਵਿਖੇ ਕਰੀਬ 21 ਲੱਖ ਦੀ ਲਾਗਤ ਨਾਲ ਬਣੇ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਦੇ ਮੱਦੇਨਜ਼ਰ ਅਤੇ ਉਨ੍ਹਾਂ ਦੀ ਵਧੀਆ ਤੇ ਸੁਰੱਖਿਅਤ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਫਫੜੇ ਭਾਈਕੇ ਵਿਖੇ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਐਡੀਸ਼ਨਲ ਕਲਾਸ ਰੂਮ ਅਤੇ 3 ਲੱਖ ਰੁਪਏ ਦੀ ਲਾਗਤ ਨਾਲ 60 ਮੀਟਰ ਲੰਮੀ ਚਾਰਦੀਵਾਰੀ ਕਰਵਾਈ ਗਈ ਹੈ।
ਇਹ ਵੀ ਪੜ੍ਹੋ ਬਰਨਾਲਾ ਪੁਲਿਸ ਦੀ ਵੱਡੀ ਪ੍ਰਾਪਤੀ; ਤਿੰਨ ਦਿਨ ਪਹਿਲਾਂ ‘ਝੁੱਗੀ-ਝੋਪੜੀ’ ‘ਚੋਂ ਅਗਵਾ ਕੀਤੇ ਬੱਚੇ ਨੂੰ ਕੀਤਾ ਬਰਾਮਦ
ਇਸੇ ਤਰ੍ਹਾਂ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਮਾਰਟ ਸਕੂਲ ਫਫੜੇ ਭਾਈਕੇ ਵਿਖੇ 9 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਚਾਰਦੀਵਾਰੀ ਅਤੇ 1 ਲੱਖ 13 ਰੁਪਏ ਦੀ ਲਾਗਤ ਨਾਲ ਨਵਾਂ ਪਖਾਣਾ ਬਣਾਇਆ ਗਿਆ ਹੈ।ਹਲਕਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਨੂੰ ਪ੍ਰਫੂਲਿਤ ਕਰਨ ਦੇ ਮੰਤਵ ਨਾਲ ਕਲਾਸ ਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਜਿੱਥੇ ਪੜ੍ਹਨ ਲਈ ਵਧੀਆਂ ਸਹੂਲਤਾਂ ਮਿਲਣਗੀਆਂ, ਉਥੇ ਹੀ ਇੱਕ ਵਧੀਆ ਮਾਹੌਲ ਵੀ ਸਿਰਜਿਆ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਰੂਚੀ ਵਿੱਚ ਵਾਧਾ ਹੋਇਆ ਹੈ ਅਤੇ ਵਿਦਿਆਰਥੀਆਂ ਨੂੰ ਅਕਾਦਮਿਕ ਤੌਰ *ਤੇ ਹੋਰ ਅੱਗੇ ਵਧਣ ਦੇ ਸਮਰੱਥ ਬਣਾਉਣ ਵਿੱਚ ਵੀ ਸਹਾਈ ਹੋਵੇਗਾ।
ਇਹ ਵੀ ਪੜ੍ਹੋ ਪੰਜਾਬ ਵਿੱਚ ਸਿੱਖਿਆ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮਾਪਿਆਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਸਰਪੰਚ ਫਫੜੇ ਭਾਈਕੇ ਸ਼੍ਰੀਮਤੀ ਜ਼ਸਵੀਰ ਕੌਰ, ਸਰਪੰਚ ਚਕੇਰੀਆਂ ਜਗਵੀਰ ਸਿੰਘ, ਸਰਪੰਚ ਦਲੇਲ ਸਿੰਘ ਵਾਲਾ ਹਰਦੀਪ ਸਿੰਘ, ਹਲਕਾ ਕੋਆਰਡੀਨੇਟਰ ਸ਼੍ਰੀ ਅਜੈਬ ਸਿੰਘ ਬੁਰਜ ਹਰੀ, ਸੁਖਵੀਰ ਸਿੰਘ, ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਡਾ. ਪਰਮਜੀਤ ਸਿੰਘ ਭੋਗਲ, ਇੰਚਾਰਜ ਪ੍ਰਿੰਸੀਪਲ ਕੁਲਦੀਪ ਸਿੰਘ, ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ, ਹੈਡ ਮਾਸਟਰ ਮੁਨੀਸ਼ ਕੁਮਾਰ, ਡਾ. ਭਰਪੂਰ ਸਿੱਧੂ, ਰਜਿੰਦਰ ਸਿੰਘ, ਗੁਰਜੰਟ ਸਿੰਘ, ਗੁਰਜੀਤ ਸਿੰਘ, ਜਗਸੀਰ ਸਿੰਘ ਖਿੱਲਣ, ਗਗਨਦੀਪ ਸਿੰਘ, ਜਗਤਾਰ ਸਿੰਘ, ਅਮਨਦੀਪ ਸਿੰਘ, ਸਿ਼ੰਦਰਪਾਲ ਕੌਰ ਤੋਂ ਇਲਾਵਾ ਸਕੂਲ ਸਟਾਫ਼, ਵਿਦਿਆਰਥੀ ਅਤੇ ਪਿੰਡ ਦੇ ਮੋਹਤਬਰ ਵਿਅਕਤੀ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ: ਵਿਧਾਇਕ ਡਾ. ਵਿਜੈ ਸਿੰਗਲਾ"




