
ਮਾਨ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾਉਣਾ: ਵਿਧਾਇਕ ਗੁਰਲਾਲ ਘਨੌਰ
Patiala News :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸੂਬੇ ਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਪਹਿਲੀ ਵਾਰ 12 ਫੀਸਦੀ ਬਜਟ ਦਾ ਵਾਧਾ ਕਰਕੇ ਨਵਾ ਇਤਿਹਾਸ ਸਿਰਜਿਆ ਹੈ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਬੱਡੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਤਹਿਤ ਪਿੰਡ ਪਬਰੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪਿੰਡ ਨਰੜੂ ਦੇ ਸਰਕਾਰੀ ਹਾਈ ਸਕੂਲ ਵਿਖੇ ਵੱਖ-ਵੱਖ ਵਿਕਾਸ ਕੰਮਾਂ ਦਾ ਉਦਘਾਟਨ ਕਰਨ ਉਪਰੰਤ ਰੱਖੇ ਗਏ ਸਕੂਲੀ ਸਮਾਰੋਹ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਇਹ ਵੀ ਪੜ੍ਹੋ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਕੇਂਦਰੀ ਮੰਤਰੀ ਜੇ.ਪੀ.ਨੱਢਾ ਨਾਲ ਮੁਲਾਕਾਤ
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਸ਼ਰਮਾ, ਪੱਬਰੀ ਸਕੂਲ ਪ੍ਰਿੰਸੀਪਲ ਮਨਦੀਪ ਸਿੰਘ ਚੀਮਾ ,ਐਸ ਬੀ ਪੀ ਕੰਪਨੀ ਦੇ ਲੀਗਲ ਅਡਵਾਈਜ਼ਰ ਵਿਕਾਸ ਸ਼ਰਮਾ ਵਿਸ਼ੇਸ਼ ਤੌਰ ਮੌਜੂਦ ਸਨ।ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਕਿਉਂਕਿ ਮਾਨ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਮਿਆਰੀ ਅਤੇ ਸਮਕਾਲੀ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਮੇ ਦੇ ਹਾਣੀ ਬਣਾਉਣਾ ਹੈ।ਇਸੇ ਤਹਿਤ ਅੱਜ ਹਲਕਾ ਘਨੌਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਘਨੌਰ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਪ੍ਰੋਜੈਕਟਾਂ ਵਿੱਚ ਨਵੇਂ ਸਮਾਰਟ ਕਲਾਸ ਰੂਮ, ਡਿਜੀਟਲ ਬੋਰਡ, ਲਾਇਬ੍ਰੇਰੀਆਂ,ਲੈਬਜ, ਪੀਣ ਵਾਲੇ ਸਾਫ ਪਾਣੀ ਦੀ ਸਹੂਲਤ, ਚਾਰ ਦਵਾਰੀਆਂ, ਖੇਡਾਂ ਦੇ ਮੈਦਾਨ ਅਤੇ ਸਮਾਨ ਸਮੇਤ ਹਰ ਤਰ੍ਹਾਂ ਦੀ ਸਹੂਲਤ ਨੂੰ ਸਰਕਾਰੀ ਸਕੂਲਾਂ ਵਿੱਚ ਯਕੀਨੀ ਬਣਾਇਆ ਜਾਵੇਗਾ।
ਸਕੂਲ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲੇ ਕੀਤੇ ਗਏ ਹਨ ਅਤੇ ਇਨ੍ਹਾਂ ਫੈਸਲਿਆਂ ਦੀ ਬਦੌਲਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ਤੇ ਅਤਿ ਆਧੁਨਿਕ ਸਹੂਲਤਾਂ ਨਾਲ ਪੜ੍ਹਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਧੁਨਿਕੀਕਰਨ ਸਬੰਧੀ ਇਹ ਪ੍ਰੋਜੈਕਟ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਢਾਂਚੇ ਤੇ ਸਿੱਖਿਆ ਮਾਮਲੇ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬਿਹਤਰ ਬਣਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਆਈ.ਏ.ਐਸ., ਆਈ.ਪੀ.ਐਸ.,ਪੀ.ਸੀ.ਐਸ. ਤੇ ਆਈ.ਆਈ.ਟੀ. ਆਦਿ ਉੱਚ ਵਿਸ਼ਿਆਂ ਸਬੰਧੀ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦਾ ਭਵਿੱਖ ਉੱਜਵਲ ਬਣਾਇਆ ਜਾ ਰਿਹਾ ਹੈ। ਪਿਛਲੇ ਤਿੰਨ ਸਾਲਾਂ ਦੌਰਾਨ ਵਿਦਿਆਰਥੀਆਂ ਨੂੰ ਆਈ.ਆਈ.ਟੀ. ਤੇ ਆਈ.ਆਈ.ਐਮ. ਵਰਗੇ ਵਿਦਿਅਕ ਅਦਾਰਿਆਂ ਦੇ ਵਿਦਿਅਕ ਟੂਰ ਕਰਵਾਏ ਗਏ ਹਨ ਤੇ ਅਧਿਆਪਕਾਂ ਨੂੰ ਕੌਮਾਂਤਰੀ ਪੱਧਰ ਦੀ ਟਰੇਨਿੰਗ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਘਨੌਰ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਵੱਖ-ਵੱਖ ਵਿਕਾਸ ਕੰਮਾਂ ਨੂੰ ਕਰਵਾਇਆ ਜਾਵੇਗਾ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਟੋਪ ਪੁਜੀਸ਼ਨਾਂ ਹਾਸਲ ਕਰਨ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ।ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ।ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਦਾ ਸਵਾਗਤ ਕਰਦੇ ਹੋਏ ਵੱਖ-ਵੱਖ ਸਕੂਲ ਦੇ ਮੁੱਖ ਅਧਿਆਪਕਾ ਅਤੇ ਸਕੂਲ ਮੈਨੇਜ਼ਮੈਂਟਾ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੀਤੇ ਉਪਰਾਲੇ ਸਦਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੀ ਵਿਸ਼ੇਸ਼ ਤੋਰ ਤੇ ਧੰਨਵਾਦ ਕੀਤਾ।ਇਸ ਮੌਕੇ ਬੀਡੀਪੀਓ ਜਤਿੰਦਰ ਸਿੰਘ ਢਿੱਲੋਂ, ਅਮਰੀਕ ਸਿੰਘ ਲੈਕਚਰਾਰ ਪੰਜਾਬੀ,ਲਾਲ ਸਿੰਘ ਲੈਕਚਰਾਰ,,ਗੁਰਤਾਜ ਸੰਧੂ, ਬਲਾਕ ਪ੍ਰਧਾਨ ਲਖਵੀਰ ਗੁਜਰ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਗੁਰਮੀਤ ਸਿੰਘ ਢੰਡਾ, ਇੰਦਰਜੀਤ ਸਿੰਘ,ਸਰਬਾ ਨਰੜੂ, ਢਿੱਲੋਂ ਪੱਬਰੀ, ਮਹਿੰਦਰ ਸਿੰਘ ਖ਼ਾਨਪੁਰ, ਵਿਕਾਸ ਕੁਮਾਰ ਲਾਡੀ ਪੱਬਰ, ਹਰਵੀਰ ਸਿੰਘ ਸਰਪੰਚ ਮੰਡਵਾਲ, ਗੁਰਵਿੰਦਰ ਢਿੱਲੋਂ, ਗੁਰਪ੍ਰੀਤ ਸਿੰਘ ਸੇਹਰਾ ਸਮੇਤ ਪਿੰਡ ਪੱਬਰੀ ਅਤੇ ਨਰੜੂ ਦੀਆਂ ਗ੍ਰਾਮ ਪੰਚਾਇਤਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਸਮੇਤ ਪਿੰਡ ਵਾਸੀ ਅਤੇ ਸਕੂਲੀ ਬੱਚਿਆਂ ਦੇ ਮਾਪੇ ਵੀ ਮੌਜੂਦ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਸਿੱਖਿਆ ਕ੍ਰਾਂਤੀ;ਵਿਧਾਇਕ ਗੁਰਲਾਲ ਘਨੌਰ ਨੇ ਪੱਬਰੀ ਅਤੇ ਨਰੜੂ ਦੇ ਸਰਕਾਰੀ ਸਕੂਲਾਂ ਚ ਵਿਕਾਸ ਦੇ ਕੰਮਾਂ ਦੀ ਕੀਤੀ ਸ਼ੁਰੂਆਤ"




