Monday, April 20, 2026
spot_img
spot_img

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

Date:

spot_img

Kotkapura News:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਪਿੰਡਾਂ ਦੇਵੀਵਾਲਾ, ਸਿਰਸੜੀ ਅਤੇ ਕੋਟਸੁਖੀਆ ਦੇ ਸਕੂਲਾਂ ਲਈ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।ਸਕੂਲਾਂ ਵਿੱਚ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ,ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ ‘ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ ਬਲੈਕਬੋਰਡ, ਅਤਿ-ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਪੀਕਰ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਸਰਕਾਰੀ ਹਾਈ ਸਕੂਲ ਦੇਵੀਵਾਲਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਿੱਥੇ ਵਿਕਾਸ ਕਾਰਜਾਂ ‘ਤੇ 54.40 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸੇ ਤਰ੍ਹਾਂ ਉਨ੍ਹਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ, ਸਿਰਸੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਸੁਖੀਆ ਦੇ ਵਿਕਾਸ ਕਾਰਜਾਂ ਦਾ ਵੀ ਉਦਘਾਟਨ ਕੀਤਾ ਜਿੱਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਲੱਖਾਂ ਰੁਪਏ ਖਰਚ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਬੇਅਦਬੀ ਘਟਨਾਵਾਂ ਸਬੰਧੀ ਬਿੱਲ ਨੂੰ ਗਵਰਨਰ ਦੀ ਪ੍ਰਵਾਨਗੀ ਦਾ ਐਡਵੋਕੇਟ ਧਾਮੀ ਵੱਲੋਂ ਸਵਾਗਤ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ...