Thursday, April 16, 2026
spot_img
spot_img

MP ਡਾ. ਰਾਜ ਕੁਮਾਰ ਚੱਬੇਵਾਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਲਾਹੀ ਨੂੰ ਅਪਨਾਇਆ

Date:

spot_img

👉ਸਕੂਲ ਵਿਚ 61 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵੱਖ-ਵੱਖ ਕੰਮਾਂ ਦਾ ਕੀਤਾ ਉਦਘਾਟਨ
Hoshiarpur News: ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਸਿੱਖਿਆ ਕ੍ਰਾਂਤੀ’ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਵਿਖੇ ਲਗਭਗ 61 ਲੱਖ ਰੁਪਏ ਦੀ ਲਾਗਤ ਨਾਲ ਹੋਏ ਕੰਮਾਂ ਦਾ ਉਦਘਾਟਨ ਕਰਨ ਉਪਰੰਤ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਹੀ ਨੂੰ ਅਪਨਾਉਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ ਪੰਜਾਬ ਦੇ ਰਾਜਪਾਲ ਵੱਲੋਂ ਮਹਾਂਵੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ

ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ, ਸਕੂਲ ਪ੍ਰਿੰਸੀਪਲ ਮ੍ਰਿਦੁਲਾ ਸ਼ਰਮਾ, ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਇਲਾਕੇ ਦੇ ਮੋਹਤਬਰਾਂ ਸਮੇਤ ਸਕੂਲ ਵਿਖੇ ਬਣੇ ਨਵੇਂ ਕਲਾਸ ਰੂਮਾਂ, ਚਾਰਦੀਵਾਰੀ ਅਤੇ ਬਾਥਰੂਮਾਂ ਦੇ ਉਦਘਾਟਨ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਅੱਜ ਤੋਂ ਇਹ ਸਕੂਲ ਉਨ੍ਹਾਂ ਨੇ ਅਪਨਾ ਲਿਆ ਹੈ ਜਿਸ ਤਹਿਤ ਉਹ ਰੈਗੂਲਰ ਤੌਰ ’ਤੇ ਵਿਦਿਆਰਥੀਆਂ ਨਾਲ ਰਾਬਤਾ ਰੱਖਣਗੇ ਅਤੇ ਉਨ੍ਹਾਂ ਦੇ ਭਵਿੱਖ ਲਈ ਮਿਥੇ ਟੀਚੇ ਅਨੁਸਾਰ ਲੋੜੀਂਦੀ ਜਾਣਕਾਰੀ ਸਾਂਝੀ ਕਰਿਆ ਕਰਨਗੇ। ਉਨ੍ਹਾਂ ਕਿਹਾ ਕਿ ਪੇਸ਼ੇ ਵਜੋਂ ਡਾਕਟਰ ਹੋਣ ਨਾਤੇ ਉਹ ਵਿਦਿਆਰਥੀਆਂ ਨੂੰ ਇਸ ਪੇਸ਼ੇ ਦੀ ਚੋਣ ਲਈ ਰਾਹ ਦਸੇਰਾ ਬਣਨਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨਾਲ ਲਗਾਤਾਰ ਸੰਪਰਕ ਰੱਖਣ ਦੇ ਨਾਲ-ਨਾਲ ਪ੍ਰਿੰਸੀਪਲ, ਅਧਿਆਪਕਾਂ, ਸਕੂਲ ਦੀ ਦੇਖਰੇਖ ਕਰਦੀ ਕਮੇਟੀ ਅਤੇ ਪਿੰਡ ਦੀ ਪੰਚਾਇਤ ਨਾਲ ਵੀ ਸਕੂਲ ਵਿਚ ਹੋਰ ਸੁਧਾਰਾਂ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਉਹ ਸੁਹਿਰਦ ਉਪਰਾਲੇ ਅਮਲ ਵਿਚ ਲਿਆਉਣਗੇ।

ਇਹ ਵੀ ਪੜ੍ਹੋ ਵਿਰੋਧੀ ਜੋ ਦਹਾਕਿਆਂ ‘ਚ ਨਾ ਕਰ ਸਕੇ ਉਹ ‘ਆਪ’ ਸਰਕਾਰ ਨੇ ਤਿੰਨ ਸਾਲ ਵਿੱਚ ਕੀਤਾ –ਦੇਵ ਮਾਨ

ਕਰੀਬ 61 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿਚ ਮਜ਼ਬੂਤ ਕੀਤੇ ਬੁਨਿਆਦੀ ਢਾਂਚੇ ਬਾਰੇ ਗੱਲ ਕਰਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਫਲਾਹੀ ਸਕੂਲ ਨੂੰ ਮਾਡਲ ਸਕੂਲਾਂ ਦੀ ਪਹਿਲੀ ਕਤਾਰ ਵਿਚ ਲਿਆਉਣ ਲਈ ਉਹ ਯਤਨਸ਼ੀਲ ਰਹਿਣਗੇ। ਉਨ੍ਹਾਂ ਨੇ ਸਕੂਲ ਪ੍ਰਿੰਸੀਪਲ ਵਲੋਂ ਰੱਖੇ ਕੁਝ ਕੰਮਾਂ ਦੀ ਮੰਗ ਨੂੰ ਮੌਕੇ ’ਤੇ ਹੀ ਪ੍ਰਵਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲ ਵਿਚ ਕਾਮਰਸ ਦੀਆਂ ਕਲਾਸਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਕੂਲ ਦੇ ਹੋਰ ਵਿਕਾਸ ਅਤੇ ਇੰਟਰਲਾਕਿੰਗ ਫਰਸ਼ ਲਈ ਲੋੜੀਂਦੇ ਫੰਡ ਜਲਦ ਮੁਹੱਈਆ ਕਰਵਾਏ ਜਾਣਗੇ।ਇਸ ਮੌਕੇ ਪ੍ਰਿੰਸੀਪਲ ਮਲਕੀਅਤ ਕੌਰ, ਪ੍ਰਿੰਸੀਪਲ ਰਮਨਦੀਪ, ਪਿੰਡ ਫਲਾਹੀ ਦੇ ਸਰਪੰਚ ਲਖਵੀਰ ਕੌਰ, ਸਲੇਮਪੁਰ ਦੇ ਸਰਪੰਚ ਮੇਜਰ ਸਿੰਘ, ਬੱਠੀਆਂ ਦੇ ਸਰਪੰਚ ਸਵਿਤਾ, ਜੋਗਿੰਦਰ ਪਾਲ, ਸਾਬਕਾ ਸਰਪੰਚ ਸੁਰਜੀਤ ਲਾਲ, ਸਰਪੰਚ ਸੀਤਲ ਸਿੰਘ, ਸਰਪੰਚ ਅਮਰਜੀਤ ਸਿੰਘ, ਸਰਪੰਚ ਕੁਲਦੀਪ ਕੌਰ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੰਗਤ ਰਾਮ, ਮਾਇਆ ਦੇਵੀ, ਮਨਜੀਤ ਕੌਰ ਆਦਿ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...