Thursday, April 16, 2026
spot_img
spot_img

ਬਠਿੰਡਾ ਜੇਲ੍ਹ ਮੁੜ ਚਰਚਾ ’ਚ, ਅੰਮ੍ਰਿਤਪਾਲ ਦੇ ਸਾਥੀਆਂ ਨੇ ਸ਼ੁਰੂ ਕੀਤੀ ਭੁੱਖ ਹੜਤਾਲ

Date:

spot_img

Bathinda News: ਕੁੱਝ ਦਿਨ ਪਹਿਲਾਂ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚੋਂ ਵਾਪਸ ਪੰਜਾਬ ਲਿਆਂਦੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਕਾਰਨ ਬਠਿੰਡਾ ਜੇਲ੍ਹ ਮੁੜ ਚਰਚਾ ਵਿਚ ਹੈ। ਅਜਨਾਲਾ ਥਾਣੇ ਉਪਰ ਹੋਏ ਹਮਲੇ ਦੇ ਮਾਮਲੇ ਵਿਚ ਗ੍ਰਿਫਤਾਰ ਕਰਕੇ ਪੁਛਗਿਛ ਕਰਨ ਤੋਂ ਬਾਅਦ ਇਨ੍ਹਾਂ ਨੂੰ ਹੁਣ ਵੱਖ ਵੱਖ ਜੇਲ੍ਹਾਂ ਵਿਚ ਨਿਆਂਇਕ ਹਿਰਾਸਤ ਅਧੀਨ ਰੱਖਿਆ ਹੋਇਆ ਹੈ। ਇੰਨ੍ਹਾਂ ਵਿਚੋਂ ਚਾਰ ਜਣੇ ਪ੍ਰਧਾਨ ਮੰਤਰੀ ਭਗਵੰਤ ਸਿੰਘ ਬਾਜੇਕੇ, ਕੁਲਵੰਤ ਸਿੰਘ, ਬਸੰਤ ਸਿੰਘ ਖ਼ਾਲਸਾ ਤੇ ਹਰਜੀਤ ਸਿੰਘ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਨ। ਪਿਛਲੇ ਦੋ ਦਿਨਾਂ ਤੋਂ ਲਗਾਤਾਰ ਬਠਿੰਡਾ ਜੇਲ੍ਹ ਤੋਂ ਪ੍ਰਧਾਨ ਮੰਤਰੀ ਬਾਜੇਕੇ ਦੀਆਂ ਆਡੀਓ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀਆਂ ਹਨ।

ਇਹ ਵੀ ਪੜ੍ਹੋ  ਦੁਖਦ ਖ਼ਬਰ: ਵਿਵਾਦ ਸੁਲਝਾਉਣ ਗਏ ਸਬ ਇੰਸਪੈਕਟਰ ਦਾ ਗੋ/ਲੀ.ਆਂ ਮਾਰ ਕੀਤਾ ਕ.ਤ/ਲ

ਪਹਿਲਾਂ ਵਾਈਰਲ ਹੋਈ ਆਡੀਓ ਦੇ ਵਿਚ ਜਿੱਥੇ ਉਸਦੇ ਵੱਲੋਂ ਕਥਿਤ ਤੌਰ ‘ਤੇ ਪਿਸਾਬਘਰਾਂ ਵਿਚ ਕੈਮਰੇ ਲਗਾਊਣ ਦੇ ਦੋਸ਼ ਲਗਾਏ ਜਾ ਰਹੇ ਹਨ, ਉਥੇ ਦੂਜੀ ਆਡੀਓ ਵਿਚ ਜੇਲ੍ਹ ਪ੍ਰਸ਼ਾਸਨ ਉਪਰ ਆਪਣੇ ਧਾਰਮਿਕ ਅਕੀਦੇ ਮੁਤਾਬਕ ਜੇਲ੍ਹ ਅੰਦਰ ਬਣੇ ਗੁਰਦੂਆਰਾ ਸਾਹਿਬ ਦੇ ਵਿਚ ਨਤਮਸਤਕ ਹੋਣ ਤੋਂ ਰੋਕਣ ਦੇ ਦਾਅਵੇ ਕੀਤੇ ਜਾ ਰਹੇ ਹਨ। ਸੂਤਰਾਂ ਮੁਤਾਬਕ ਇਹ ਆਡੀਓ ਪ੍ਰਧਾਨ ਮੰਤਰੀ ਬਾਜੇਕੇ ਦੀਆਂ ਹੀ ਹਨ, ਜਿਸਦੇ ਵੱਲੋਂ ਜੇਲ੍ਹ ਅੰਦਰ ਲੱਗੀ ਐਸਟੀਡੀ ਤੋਂ ਘਰ ਫ਼ੋਨ ਕਰਨ ਦੀ ਮਿਲੀ ਸਹੂਲਤ ਦੌਰਾਨ ਇਹ ਗੱਲ ਆਖ਼ੀ ਦੱਸੀ ਜਾ ਰਹੀ ਹੈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਨੇ ਕਿਸੇ ਵੀ ਕੈਦੀ ਜਾਂ ਹਵਾਲਾਤੀ ਨਾਲ ਪੱਖਪਾਤ ਕਰਨ ਦੇ ਦੋਸ਼ਾਂ ਨੂੰ ਨਕਾਰਿਆ ਹੈ ਤੇ ਨਾਲ ਹੀ ਦਾਅਵਾ ਕੀਤਾ ਹੈ ਕਿ ਉਹ ਜੇਲ੍ਹ ਮੈਨੂਅਲ ਮੁਤਾਬਕ ਹੀ ਆਪਣੀ ਕਾਰਵਾਈ ਕਰਦੇ ਹਨ ਪ੍ਰੰਤੂ ਦੂਜੇ ਪਾਸੇ ਐਡਵੋਕੇਟ ਹਰਪਾਲ ਸਿੰਘ ਖ਼ਾਰਾ ਨੇ ਦਸਿਆ

ਇਹ ਵੀ ਪੜ੍ਹੋ  ਸੀਆਈਏ ਸਟਾਫ ਮੋਗਾ ਵੱਲੋ 330 ਗ੍ਰਾਮ ਹੈਰੋਇਨ ਅਤੇ ਕਰੇਟਾ ਕਾਰ ਸਮੇਤ 3 ਨਸ਼ਾ ਤਸਕਰ ਕਾਬੂ

ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਹਵਾਲਾਤੀਆਂ ਦੇ ਮਨੁੱਖੀ ਅਧਿਕਾਰਾਂ ਨੂੰ ਕੁਚਲਣ ਦੇ ਮਾਮਲੇ ਵਿਚ ਉਨ੍ਹਾਂ ਦੇ ਸਾਥੀ ਵਕੀਲਾਂ ਵੱਲੋਂ ਅਜਨਾਲਾ ਦੀ ਅਦਾਲਤ ਵਿਚ ਪਿਟੀਸ਼ਨ ਦਾਈਰ ਕੀਤੀ ਹੈ, ਜਿਸਦੇ ਉਪਰ ਕਾਰਵਾਈ ਕਰਦਿਆਂ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਕੋਲੋਂ ਸਟੇਟਸ ਰੀਪੋਰਟ ਮੰਗੀ ਹੈ ਤੇ ਹੁਣ ਅਗਲੀ ਸੁਣਵਾਈ 15 ਅਪ੍ਰੈਲ ਨੂੰ ਹੋਣੀ ਹੈ। ਦਸਣਾ ਬਣਦਾ ਹੈ ਕਿ ਸਾਲ 2023 ਦੇ ਵਿਚ ਅਜਨਾਲਾ ਥਾਣਾ ਹਿੰਸਾ ਦੇ ਮਾਮਲੇ ਵਿਚ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆਂ ਦੀ ਫ਼ੜੋ-ਫ਼ੜਾਈ ਕੀਤੀ ਗਈ ਸੀ। ਜਿਸਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਹਿਤ ਕੁੱਲ 10 ਜਣਿਆਂ ਨੂੰ ਐਨਐਸਏ ਦੇ ਤਹਿਤ ਆਸਾਮ ਦੀ ਡਿੱਬਰੂਗੜ੍ਹ ਵਿਚ ਬੰਦ ਕਰ ਦਿੱਤਾ ਸੀ, ਜਿੱਥੋਂ ਹੁਣ ਦੋ ਸਾਲਾਂ ਬਾਅਦ ਕੁੱਲ 8 ਜਣਿਆਂ ਨੂੰ ਵਾਪਸ ਲੈ ਆਂਦਾ ਹੈ ਤੇ ਪਪਲਪ੍ਰੀਤ ਸਿੰਘ ਨੂੰ ਅੱਜ ਸ਼ਾਮ ਤੱਕ ਪੰਜਾਬ ਲਿਆਂਦਾ ਜਾ ਸਕਦਾ ਹੈ। ਇਸਤੋਂ ਇਲਾਵਾ ਅੰਮ੍ਰਿਤਪਾਲ ਸਿੰਘ ਨੂੰ ਵੀ 22-23 ਅਪ੍ਰੈਲ ਤੱਕ ਵਾਪਸ ਪੰਜਾਬ ਲਿਆਉਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...