ਡਿਪਟੀ ਕਮਿਸ਼ਨਰ ਵੱਲੋਂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

Date:

spot_img

Fazilka News:ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਵੱਲੋਂ ਅੱਜ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਗਿਆ। ਉਨਾਂ ਵੱਲੋਂ ਅਬੋਹਰ ਦੀ ਮੁੱਖ ਅਨਾਜ ਮੰਡੀ ਤੋਂ ਇਲਾਵਾ ਪਿੰਡ ਦੁਤਾਰਾ ਵਾਲੀ ਅਤੇ ਸੀਤੋ ਗੁਨੋ ਵਿਖੇ ਬਣੀਆਂ ਅਨਾਜ ਮੰਡੀਆਂ ਦਾ ਦੌਰਾ ਵੀ ਕੀਤਾ ਗਿਆ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ 96 ਖਰੀਦ ਕੇਂਦਰ ਬਣਾਏ ਗਏ ਹਨ। ਉਹਨਾਂ ਨੇ ਦੱਸਿਆ ਕਿ ਇਸ ਵਾਰ ਕਣਕ ਲਈ ਘੱਟੋ ਘੱਟ ਸਮਰਥਨ ਮੁੱਲ 2425 ਰੁਪਏ ਹੈ ।

ਇਹ ਵੀ ਪੜ੍ਹੋ  ਭਾਜਪਾ ਆਗੂ ਦੇ ਘਰ ਗ੍ਰਨੇਡ ਹਮਲੇ ਦੇ ਤਾਰ ‘ਯੂ.ਪੀ ’ਨਾਲ ਜੁੜੇ, ਪੁਲਿਸ ਟੀਮਾਂ ਵੱਲੋਂ ਖੋਜ ਜਾਰੀ

ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਖਰੀਦਣ ਲਈ ਸਾਰੇ ਢੁਕਵੇ ਪ੍ਰਬੰਧ ਕਰਨ ਦੇ ਨਿਰਦੇਸ਼ ਮਾਰਕੀਟ ਕਮੇਟੀਆਂ ਨੂੰ ਦਿੱਤੇ ਗਏ ਹਨ। ਉਹਨਾਂ ਨੇ ਕਿਹਾ ਕਿ ਮਾਰਕੀਟ ਕਮੇਟੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਪੀਣ ਦੇ ਪਾਣੀ, ਛਾਂ, ਸਾਫ ਸਫਾਈ ਆਦਿ ਸਾਰੇ ਪ੍ਰਬੰਧ ਕੀਤੇ ਜਾਣ । ਫਿਲਹਾਲ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਬਹੁਤ ਥੋੜੀ ਮਾਤਰਾ ਵਿੱਚ ਸ਼ੁਰੂ ਹੋਈ ਹੈ ਅਤੇ ਆਉਣ ਵਾਲੇ ਦੋ ਤਿੰਨ ਦਿਨਾਂ ਵਿੱਚ ਇਸ ਆਮਦ ਵਿੱਚ ਤੇਜ਼ੀ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ  ਦੁਖਦ ਖ਼ਬਰ: ਵਿਵਾਦ ਸੁਲਝਾਉਣ ਗਏ ਸਬ ਇੰਸਪੈਕਟਰ ਦਾ ਗੋ/ਲੀ.ਆਂ ਮਾਰ ਕੀਤਾ ਕ.ਤ/ਲ

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਸੁੱਕੀ ਅਤੇ ਸਾਫ ਫਸਲ ਮੰਡੀ ਵਿੱਚ ਲਿਆਂਦੀ ਜਾਵੇ । ਉਨਾਂ ਨੇ ਕਿਹਾ ਕਿ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਕਿਸਾਨਾਂ ਨੂੰ ਨਾਲੋ ਨਾਲ ਕਰਨ ਦੇ ਨਾਲ ਨਾਲ ਮੰਡੀਆਂ ਵਿੱਚੋਂ ਕਣਕ ਦੀ ਲਿਫਟਿੰਗ ਵੀ ਤੇਜ਼ੀ ਨਾਲ ਕੀਤੀ ਜਾਵੇ। ਇਸ ਦੌਰਾਨ ਉਹਨਾਂ ਦੇ ਨਾਲ ਅਬੋਹਰ ਦੇ ਐਸਡੀਐਮ ਸ਼੍ਰੀ ਕ੍ਰਿਸ਼ਨਪਾਲ ਰਾਜਪੂਤ, ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ ਅਤੇ ਜ਼ਿਲ੍ਹਾ ਮੰਡੀ ਅਫਸਰ ਸ੍ਰੀ ਸਲੋਧ ਬਿਸ਼ਨੋਈ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...

Patiala News: ਸੜਕ ਹਾਦਸੇ ਦਾ ਸ਼ਿਕਾਰ ਹੋਏ ਪ੍ਰਵਾਰ ਲਈ ‘ਮਸੀਹਾ’ ਬਣੇ ਬਹੁੜੇ ਪੰਜਾਬ ਦੇ ਸਿਹਤ ਮੰਤਰੀ !

ਫ਼ਸਟ ਏਡ ਦੇਣ ਤੋਂ ਬਾਅਦ ਜਖ਼ਮੀਆਂ ਨੂੰ ਆਪਣੀ ਗੱਡੀ...