Thursday, April 30, 2026
spot_img
spot_img

‘ਪੰਜਾਬ ਸਿੱਖਿਆ ਕ੍ਰਾਂਤੀ’;ਪੰਜਾਬ ਦੇ ਸਰਕਾਰੀ ਸਕੂਲ ਹੋਏ ਆਧੁਨਿਕ ਸਹੂਲਤਾਂ ਨਾਲ ਲੈਸ: ਡਾ ਰਵਜੋਤ ਸਿੰਘ

Date:

spot_img

👉ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ’ਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਵਿਕਾਸ ਕਾਰਜ
Hoshiarpur News:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਹਲਕਾ ਸ਼ਾਮਚੁਰਾਸੀ ਦੇ 4 ਸਕੂਲਾਂ ਵਿਚ 1.20 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕੰਮਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਸਿੱਖਿਆ ਦਾ ਨਵਾਂ ਮਾਹੌਲ ਸਿਰਜਿਆ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਜੜਾਮ ਵਿਖੇ 60 ਲੱਖ ਰੁਪਏ ਦੀ ਲਾਗਤ ਵਾਲੇ ਕਾਰਜਾਂ ਦਾ ਲੋਕ ਅਰਪਣ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਚੰਗੇਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

ਇਹ ਵੀ ਪੜ੍ਹੋ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਣਕ ਦੀ ਖਰੀਦ ਅਤੇ ਐਨ.ਐਫ.ਐਸ.ਏ. ਲਾਭਪਾਤਰੀਆਂ ਦੀ 100 ਫ਼ੀਸਦ ਈ-ਕੇ.ਵਾਈ.ਸੀ. ਸਥਿਤੀ ਦੀ ਕੀਤੀ ਸਮੀਖਿਆ

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਦੇ ਖੇਤਰ ਵਿਚ ਵੱਡੇ ਪੱਧਰ ’ਤੇ ਕੰਮ ਕਰਦਿਆਂ ਸਰਕਾਰੀ ਸਕੂਲਾਂ ਦੀ ਦਿਖ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿਚ ਮਾਡਲ ਕਲਾਸ ਰੂਮਾਂ, ਸਮੇਂ ਮੁਤਾਬਕ ਬੁਨਿਆਦੀ ਢਾਂਚੇ ਦੀ ਸਥਾਪਤੀ ਅਤੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਜੋ ਅਧਿਆਪਕਾਂ-ਵਿਦਿਆਰਥੀਆਂ ਲਈ ਲਾਹੇਵੰਦ ਹਨ।

ਇਹ ਵੀ ਪੜ੍ਹੋ ਗਾਇਕ ਹੰਸ ਰਾਜ ਹੰਸ ਦੀ ਪਤਨੀ ਦੀ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਪ੍ਰਵਾਰ ਸਹਿਤ ਪੁੱਜੇ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਜੜਾਮ ਵਿਖੇ 11.2 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਹਿ ਸਿੰਘ ਵਿਖੇ 38.43 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਹਰਦੋਖਾਨਪੁਰ ਵਿਖੇ 10.5 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਕਾਰਜਾਂ ਦੇ ਉਦਘਾਟਨ ਮੌਕੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਸਰਕਾਰ ਨੇ ਬਜਟ ਦਾ 12 ਫੀਸਦੀ 17975 ਕਰੋੜ ਰੁਪਏ ਸਿੱਖਿਆ ਖੇਤਰ ਲਈ ਰੱਖਿਆ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।

ਇਹ ਵੀ ਪੜ੍ਹੋ ਹੁਣ ਪੰਜਾਬ ਦੇ ਸਕੂਲਾਂ ਵਿੱਚ ਸਾਫ਼-ਸੁਥਰੇ ਪਖਾਨਿਆਂ ਦੀ ਹੈ ਸੁਵਿਧਾ- ਹਰਜੋਤ ਬੈਂਸ

ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਵਿਚ ਸਕੂਲ ਆਫ਼ ਅਪਲਾਈਡ ਲਰਨਿੰਗ ਸਕੀਮ ਵਿਦਿਆਰਥੀਆਂ ਨੂੰ ਰੋਜੀ-ਰੋਟੀ ਦੇ ਮੌਕਿਆਂ ਲਈ ਤਕਨੀਕੀ ਹੁਨਰਾਂ ਨਾਲ ਲੈਸ ਕਰੇਗੀ। ਉਨ੍ਹਾਂ ਕਿਹਾ ਕਿ ਮਿਸ਼ਨ ਸਮਰਥ ਪ੍ਰਾਇਮਰੀ ਅਤੇ ਅਪਰ-ਪ੍ਰਾਇਮਰੀ ਦੇ ਵਿਦਿਆਰਥੀਆਂ ਵਿਚ ਯੋਗਤਾ ਅਨੁਸਾਰ ਰੁਚੀ ਪੈਦਾ ਕਰਕੇ ਉਨ੍ਹਾਂ ਦੇ ਭਵਿੱਖ ਵਿਚ ਮਿੱਥੇ ਟੀਚਿਆਂ ਨੂੰ ਹਾਸਲ ਕਰਨ ਵਿਚ ਸਹਾਈ ਹੋਵੇਗਾ।

ਇਹ ਵੀ ਪੜ੍ਹੋ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਫਤਹਿ ਸਿੰਘ ਵਿਖੇ ਕੈਬਨਿਟ ਮੰਤਰੀ ਵਲੋਂ ਤਿੰਨ ਨਵੇਂ ਕਲਾਸ ਰੂਮਾਂ ਅਤੇ ਫਿਜ਼ਿਕਸ, ਕਮਿਸਟਰੀ ਅਤੇ ਬਾਇਓਲੋਜੀ ਦੀਆਂ ਲੈਬਾਰਟਰੀਆਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਰਡੀ ਸਕੂਲ, ਅਜੜਾਮ ਵਿਖੇ ਤਿੰਨ ਸਾਇੰਸ ਲੈਬਾਰਟਰੀਆਂ, ਸਕੂਲ ਦੀ ਚਾਰਦੀਵਾਰੀ ਅਤੇ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ। ਹਰਦੋਖਾਨਪੁਰ ਦੇ ਸਕੂਲ ਵਿਖੇ ਨਵੇਂ ਕਮਰੇ ਦਾ ਉਦਘਾਟਨ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੀ ਵੱਡੀ ਸਫਲਤਾ;ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਸਮੱਗਲਰ ਨਾਲ ਸਬੰਧਤ ਨਸ਼ਾ ਤਸਕਰ ਕਾਬੂ;18 ਕਿਲੋ ਹੈਰੋਇਨ ਬਰਾਮਦ

ਇਨ੍ਹਾਂ ਮੌਕਿਆਂ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਅਰੋੜਾ, ਪ੍ਰਿੰਸੀਪਲ ਜਗਦੀਪ ਕੌਰ, ਪ੍ਰਿੰਸੀਪਲ ਧਰਮਿੰਦਰ ਸ਼ਰਮਾ, ਪ੍ਰਿੰਸੀਪਲ ਗੁਰਪ੍ਰੀਤ ਸਿੰਘ, ਸਰਪੰਚ ਬਿਧੀ ਚੰਦ, ਪ੍ਰਵਾਸੀ ਭਾਰਤੀ ਕੁਲਦੀਪ ਸਿੰਘ, ਗੁਰਜਾਪ ਸਿੰਘ, ਜੋਗਿੰਦਰ ਸਿੰਘ, ਅੱਛਰ ਸਿੰਘ, ਗੁਰਪ੍ਰੀਤ ਸਿੰਘ, ਕੁਲਵਿੰਦਰ, ਪ੍ਰਿੰਸੀਪਲ ਕੁਲਵੰਤ ਸਿੰਘ, ਡਾ. ਅਰਮਨਪ੍ਰੀਤ ਸਿੰਘ, ਅਮਨਦੀਪ ਸ਼ਰਮਾ, ਅਵਤਾਰ ਸਿੰਘ, ਪ੍ਰਿੰਸੀਪਲ ਹਰਜਿੰਦਰ ਸਿੰਘ, ਪਰਮਜੀਤ ਸਿੰਘ ਕਾਲੂਵਾਹਰ, ਬਲਬੀਰ ਸਿੰਘ, ਸੰਜੀਵ ਕੁਮਾਰ, ਸਰਪੰਚ ਅਮਨਦੀਪ ਸਿੰਘ, ਪ੍ਰਿੰਸੀਪਲ ਰਵਿੰਦਰ ਕੌਰ, ਪੰਚ ਵਿਕਰਮਜੀਤ, ਮੁਕੇਸ਼ ਕੁਮਾਰ, ਅਮਨਦੀਪ ਧਾਮੀ, ਰਾਜਾ ਕਾਲੀਆ, ਮਦਨ ਕਾਲੀਆ, ਹੈਡ ਮਾਸਟਰ ਸੁਰਿੰਦਰ ਸਿੰਘ, ਰਵਬੀਰ ਸਿੰਘ, ਰਵਿੰਦਰ ਕੌਰ, ਜਸਵਿੰਦਰ ਸਿੰਘ, ਮਦਨ ਸ਼ਰਮਾ ਆਦਿ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Share post:

spot_img

Popular

More like this
Related

ਬਿਜਲੀ ਕੱਟਾਂ ਦੇ ਵਿਰੋਧ ’ਚ ਅਕਾਲੀ ਦਲ ਵੱਲੋਂ ਐਸਡੀਐਮ ਦਫ਼ਤਰ ਅੱਗੇ ਪ੍ਰਦਰਸ਼ਨ

👉ਬਿਜਲੀ ਕੱਟ ਤੁਰੰਤ ਬੰਦ ਨਾ ਹੋਏ ਤਾਂ ਤਿੱਖਾ ਸੰਘਰਸ਼...

4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ

Barnala News: Vigilance Bureau; ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ...