Friday, April 17, 2026
spot_img
spot_img

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ, ਸੁਖਬੀਰ ਬਾਦਲ ਦੇ ਨਾਂ ਦੀ ਚਰਚਾ

Date:

spot_img

Amritsar News: ਪੰਜਾਬ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਸ਼ਨੀਵਾਰ ਨੂੰ ਨਵਾਂ ਪ੍ਰਧਾਨ ਮਿਲਣ ਜਾ ਰਿਹਾ। ਪਿਛਲੇ ਦਿਨੀਂ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਹੋਈ ਮੀਟਿੰਗ ਵਿਚ ਅੱਜ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ’ਚ 11 ਵਜੇਂ ਡੈਲੀਗੇਟ ਇਜਲਾਸ ਸੱਦਣ ਨੂੰ ਪ੍ਰਵਨਾਗੀ ਦਿੱਤੀ ਗਈ ਸੀ।

ਜਿਸਦੇ ਵਿਚ ਸੰਭਾਵਿਤ ਤੌਰ ’ਤੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਾਂ ਉਪਰ ਹੀ ਸਰਬਸੰਮਤੀ ਹੋਣ ਦੀ ਪੂਰੀ ਸੰਭਾਵਨਾ ਹੈ। ਇਸ ਡੈਲੀਗੇਟ ਇਜਲਾਜ਼ ਵਿਚ ਪੰਜਾਬ ਤੋਂ ਇਲਾਵਾ ਦੇਸ ਦੇ ਹੋਰਨਾਂ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਡੈਲੀਗੇਟਾਂ ਵੱਲੋਂ ਸਮੂਲੀਅਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਕਰਨਲ ਦੀ ਕੁੱਟਮਾਰ ਦਾ ਮਾਮਲਾ; ਅਦਾਲਤ ਦੇ ਫੈਸਲੇ ਤੋਂ ਬਾਅਦ ਪੁਲਿਸ ਅਫ਼ਸਰਾਂ ’ਤੇ ਗ੍ਰਿਫਤਾਰੀ ਦੀ ਤਲਵਾਰ ਲਟਕੀ!

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ 20 ਜਨਵਰੀ ਤੋਂ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਤੇ 27 ਲੱਖ ਮੈਂਬਰ ਬਣਨ ਦਾ ਦਾਅਵਾ ਕੀਤਾ ਗਿਆ। ਇਸਤੋਂ ਬਾਅਦ ਡੈਲੀਗੇਟ ਦੀ ਵੀ ਚੋਣ ਹੋ ਚੁੱਕੀ ਹੈ। ਜਿਕਰਯੋਗ ਹੈ ਕਿ ਅਕਾਲੀ ਦਲ ਦੇ ਸੰਵਿਧਾਨ ਮੁਤਾਬਕ ਹਰ ਪੰਜ ਸਾਲ ਬਾਅਦ ਪ੍ਰਧਾਨ ਅਤੇ ਨਵੀਂ ਕਮੇਟੀ ਦੀ ਚੋਣ ਹੁੰਦੀ ਹੈ।

ਦੂਜੇ ਪਾਸੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਸੁਣਾਏ ਆਦੇਸਾਂ ਤਹਿਤ 5 ਮੈਂਬਰੀ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਅਕਾਲੀ ਦਲ ਦੀ ਭਰਤੀ ਮੁਹਿੰਮ ਚਲਾਈ ਹੋਈ ਹੈ, ਜਿਸਨੂੰ ਵੀ ਭਰਵਾਂ ਹੂੰਗਾਰਾ ਮਿਲ ਰਿਹਾ। ਇਸ ਧੜੇ ਵੱਲੋਂ ਸੁਖਬੀਰ ਬਾਦਲ ਧੜੇ ਨੂੰ ਅਕਾਲ ਤਖ਼ਤ ਸਾਹਿਬ ਤੋਂ ਭਗੋੜਾ ਕਰਾਰ ਦਿੱਤਾ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...