25000 ਰੁਪਏ ਦੀ ਰਿਸ਼ਵਤ ਲੈਂਦਾ SHO ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

Date:

spot_img

Ferozrpur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਮਮਦੋਟ ਥਾਣੇ ਵਿਖੇ ਐਸਐਚਓ ਵਜੋਂ ਤਾਇਨਾਤ ਇੰਸਪੈਕਟਰ ਅਭਿਨਵ ਚੌਹਾਨ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਗਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਇੱਕ ਆਮ ਝਗੜੇ ਦੇ ਨਿਪਟਾਰੇ ਲਈ ਇੱਕ ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਪਰ ਉਹ ਇਹ ਰਿਸ਼ਵਤ ਦੇਣ ਲਈ ਤਿਆਰ ਨਹੀਂ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੇ ਵੱਡੀ ਸਫਲਤਾ ਕੀਤੀ ਹਾਸਲ; ਮਨੋਰੰਜਨ ਕਾਲੀਆ ਮਾਮਲੇ ‘ਚ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫ਼ਤਾਰ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਫਲਾਇੰਗ ਸਕੁਐਡ-1, ਪੰਜਾਬ ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮੋਹਾਲੀ ਸਥਿਤ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਪੰਜਾਬ ਦੇ ਥਾਣੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...