ਡੇਰਾਬੱਸੀ ਸਿਵਲ ਹਸਪਤਾਲ ‘ਚ ਹੋਈ ਝੜਪ ਵਿੱਚ ਸ਼ਾਮਲ ਦੋਵੇਂ ਧਿਰਾਂ ਵਿਰੁੱਧ ਐਫ.ਆਈ.ਆਰ. ਦਰਜ

Date:

spot_img

👉ਹਸਪਤਾਲ ਦੇ ਪ੍ਰੋਟੋਕੋਲ ਦੀ ਉਲੰਘਣਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਬਲਬੀਰ ਸਿੰਘ
👉ਕਿਸੇ ਵੀ ਡਾਕਟਰੀ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਗੈਰ-ਜ਼ਮਾਨਤੀ ਅਪਰਾਧ
Chandigarh News:ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਹੋਈ ਝੜਪ ਵਿੱਚ ਸ਼ਾਮਲ ਦੋਵੇਂ ਧਿਰਾਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ  ਮੁਕਾਬਲੇ ਤੋਂ ਬਾਅਦ ਮੁਹਾਲੀ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋ ਨਜਦੀਕੀਆਂ ਸਾਥੀ ਨੂੰ ਕੀਤਾ ਗ੍ਰਿਫਤਾਰ, ਇੱਕ ਜਖ਼ਮੀ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਝੜਪ ਬਾਰੇ ਪਤਾ ਲੱਗਣ ‘ਤੇ ਉਨ੍ਹਾਂ ਨੇ ਤੁਰੰਤ ਐਸਏਐਸ ਨਗਰ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਝੜਪ ਵਿੱਚ ਸ਼ਾਮਲ ਦੋਵਾਂ ਧਿਰਾਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲ ਸ਼ਾਂਤਮਈ ਜ਼ੋਨ ਵਿੱਚ ਆਉਂਦੇ ਹਨ ਅਤੇ ਹਸਪਤਾਲ ਦੇ ਪ੍ਰੋਟੋਕੋਲ ਦੀ ਕਿਸੇ ਵੀ ਉਲੰਘਣਾ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ‘ਤੇ ਕਿਸੇ ਵੀ ਰਾਜਨੀਤਿਕ ਦਬਾਅ ਜਾਂ ਸਬੰਧਾਂ ਦੀ ਪਰਵਾਹ ਕੀਤੇ ਬਿਨਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  25000 ਰੁਪਏ ਦੀ ਰਿਸ਼ਵਤ ਲੈਂਦਾ SHO ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਚੁੱਕਿਆ

ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਡਾਕਟਰੀ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਇੱਕ ਗੈਰ-ਜ਼ਮਾਨਤੀ ਅਪਰਾਧ ਹੈ।ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਡਾਕਟਰੀ ਇਲਾਜ ਲੈਂਦੇ ਰਹਿਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਡਾਕਟਰ ਅਤੇ ਸਟਾਫ਼ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਹਨ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਹਸਪਤਾਲ ਦੇ ਪ੍ਰੋਟੋਕੋਲ ਦੀ ਕਿਸੇ ਵੀ ਉਲੰਘਣਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵੇਲੇ ਸੀਸੀਟੀਵੀ ਫੁਟੇਜ ਨੂੰ ਖੰਗਾਲਣ ਦੇ ਨਾਲ-ਨਾਲ ਗਵਾਹਾਂ ਦੇ ਬਿਆਨ ਲਏ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...