spot_img
spot_img

ਹੋਮਲੈਂਡ ਇੰਨਕਲੇਵ ਨਿਵਾਸੀਆਂ ਨੇ ਮੇਅਰ ਪਦਮਜੀਤ ਸਿੰਘ ਮਹਿਤਾ ਦਾ ਕੀਤਾ ਸਨਮਾਨ

Date:

spot_img

👉ਹੋਮਲੈਂਡ ਇੰਨਕਲੇਵ ਵਿੱਚ ਸੜਕ ਦੀ ਉਸਾਰੀ ਲਈ ਇੱਕ ਹਫ਼ਤੇ ਦੇ ਅੰਦਰ ਜਾਰੀ ਕੀਤਾ ਜਾਵੇਗਾ ਟੈਂਡਰ
Bathinda News: ਹੋਮਲੈਂਡ ਇੰਨਕਲੇਵ ਨਿਵਾਸੀਆਂ ਨੇ ਅੱਜ ਮੇਅਰ ਪਦਮਜੀਤ ਸਿੰਘ ਮਹਿਤਾ ਦੇ ਸਨਮਾਨ ਲਈ ਇੱਕ ਸ਼ਾਨਦਾਰ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ, ਜਿਸ ਵਿੱਚ ਸੈਂਕੜੇ ਔਰਤਾਂ ਅਤੇ ਇਲਾਕਾ ਨਿਵਾਸੀ ਮੌਜੂਦ ਸਨ। ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦਾ ਚੌਂਕੀ ਇੰਚਾਰਜ 80,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਰੰਗੇ ਹੱਥੀਂ ਕੀਤਾ ਕਾਬੂ

ਹੋਮਲੈਂਡ ਇੰਨਕਲੇਵ ਨਿਵਾਸੀਆਂ ਨੇ ਮੇਅਰ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸੀਵਰੇਜ ਸਿਸਟਮ ਪਾਉਣ ਤੋਂ ਬਾਅਦ ਸੜਕ ਲੰਬੇ ਸਮੇਂ ਤੋਂ ਅਧੂਰੀ ਪਈ ਹੈ, ਜਿਸ ਕਾਰਨ ਸੜਕ ਦੀ ਹਾਲਤ ਪਿੰਡਾਂ ਦੀਆਂ ਸੜਕਾਂ ਨਾਲੋਂ ਵੀ ਮਾੜੀ ਹੋ ਗਈ ਹੈ ਅਤੇ ਧੂੜ ਕਾਰਨ ਇਲਾਕਾ ਵਾਸੀਆਂ ਦਾ ਜੀਣਾ ਮੁਸ਼ਕਲ ਹੋ ਰਿਹਾ ਹੈ। ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਪੈਦਲ ਚੱਲ ਕੇ ਸੜਕ ਦਾ ਨਿਰੀਖਣ ਵੀ ਕੀਤਾ।

ਇਹ ਵੀ ਪੜ੍ਹੋ ਜ਼ਿਲ੍ਹੇ ਅੰਦਰ ਸ਼ੁਰੂ ਕੀਤਾ ਜਾਵੇਗਾ ਯੂਥ ਸੰਪਰਕ ਪ੍ਰੋਗਰਾਮ;8 ਜ਼ਿਲ੍ਹਾ ਪੱਧਰੀ ਟੀਮਾਂ ਦਾ ਕੀਤਾ ਜਾਵੇਗਾ ਗਠਨ:ਡਿਪਟੀ ਕਮਿਸ਼ਨਰ

ਸਮਾਗਮ ਨੂੰ ਸੰਬੋਧਨ ਕਰਦਿਆਂ ਮੇਅਰ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਇਸ ਸੜਕ ਦੇ ਨਿਰਮਾਣ ਲਈ ਟੈਂਡਰ ਜਾਰੀ ਕਰਨਗੇ ਅਤੇ ਜਦੋਂ ਸੜਕ ਦਾ ਨਿਰਮਾਣ ਕੰਮ ਸ਼ੁਰੂ ਹੋਵੇਗਾ, ਤਾਂ ਉਹ ਖੁਦ ਇਲਾਕਾ ਨਿਵਾਸੀਆਂ ਕੋਲ ਪਹੁੰਚਣਗੇ। ਉਨ੍ਹਾਂ ਕਿਹਾ ਕਿ ਉਹ ਜਨਤਾ ਦੀ ਸੇਵਾ ਕਰਨ ਲਈ ਇੱਥੇ ਹਨ ਅਤੇ ਬਠਿੰਡਾ ਵਾਸੀਆਂ ਦੇ ਰਹਿਣ-ਸਹਿਣ ਨੂੰ ਬਿਹਤਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਬਠਿੰਡਾ ਨੂੰ ਸੁੰਦਰ ਬਣਾਉਣ ਵਿੱਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...