spot_img
spot_img
spot_img

PSPCL ਵਲੋਂ ਝੋਨੇ ਦੇ ਸੀਜ਼ਨ ਲਈ ਤਿਆਰੀਆਂ ਮੁਕੰਮਲ: ਹਰਭਜਨ ਸਿੰਘ ਈ. ਟੀ. ਓ.

Date:

spot_img

👉ਗਰਮੀਆਂ ਦੇ ਮੌਸਮ ਵਿਚ ਘਰੇਲੂ ਖਪਤਕਾਰਾਂ ਨੂੰ ਵੀ ਮਿਲੇਗੀ ਨਿਰਵਿਘਨ ਬਿਜਲੀ ਸਪਲਾਈ: ਬਿਜਲੀ ਮੰਤਰੀ

Chandigarh News: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ।ਇਹ ਜਾਣਕਾਰੀ ਅੱਜ ਇੱਥੇ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਸ੍ਰੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਉਪਰੰਤ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਲਗਭਗ 17 ਹਜ਼ਾਰ ਮੈਗਾਵਾਟ ਬਿਜਲੀ ਦੀ ਜ਼ਰੂਰਤ ਪਵੇਗੀ ਜਿਸ ਲਈ ਪੀ.ਐਸ.ਪੀ.ਸੀ.ਐਲ ਵਲੋਂ ਅਗਾਊਂ ਪ੍ਰਬੰਧ ਕਰ ਲਏ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਵਿੱਚ ਮੰਤਰੀਆਂ ਦਾ ਸਮੂਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਪ੍ਰਬੰਧਾਂ ਦੀ ਨਿਗਰਾਨੀ ਕਰੇਗਾ

ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਗਰਮੀ ਦੇ ਮੌਸਮ ਦੌਰਾਨ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ। ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਜਿਵੇਂ ਬੀਤੇ ਤਿੰਨ ਸਾਲਾਂ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਮੁੱਹਈਆ ਕਰਵਾਈ ਹੈ ਉਸੇ ਤਰ੍ਹਾਂ ਇਸ ਵਰ੍ਹੇ ਵੀ ਸਪਲਾਈ ਮੁੱਹਈਆ ਕਰਵਾਈ ਜਾਵੇਗੀ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਠਿੰਡਾ ਥਰਮਲ ਪਲਾਂਟ ਅਤੇ ਗੁਰੂ ਅਮਰਦਾਸ ਥਰਮਲ ਪਲਾਂਟ ( ਜਿਸਦਾ ਪਹਿਲਾਂ ਨਾਮ ਜੀ.ਵੀ.ਕੇ.ਥਰਮਲ ਪਲਾਂਟ ਸੀ) ਦਾ ਸਰਵੇ ਕਰਵਾਇਆ ਜਾਵੇ,

ਇਹ ਵੀ ਪੜ੍ਹੋ ਪੰਜਾਬ ਪੁਲਿਸ ਦਾ ਚੌਂਕੀ ਇੰਚਾਰਜ 80,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਦੇ ਫਲਾਇੰਗ ਸਕੁਐਡ ਨੇ ਰੰਗੇ ਹੱਥੀਂ ਕੀਤਾ ਕਾਬੂ

ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਕੋਲ ਪਈ ਸਰਪਲੱਸ ਜ਼ਮੀਨ ਉਤੇ ਸੋਲਰ ਪਾਵਰ ਪਲਾਂਟ ਲਗਾਉਣ ਲਈ ਸੰਭਾਵਨਾਵਾਂ ਤਲਾਸ਼ਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਕਿਸੇ ਵੀ ਟਰਾਂਸਫਾਰਮਰ ਨੂੰ ਉਵਰਲੋਡ ਨਾ ਰਹਿਣ ਦਿੱਤਾ ਜਾਵੇ।ਸਰਦਾਰ ਹਰਭਜਨ ਸਿੰਘ ਈ ਟੀ ਓ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਅਗਲੇ 10 ਸਾਲਾਂ ਵਿਚ ਪੈਦਾ ਹੋਣ ਵਾਲੀ ਬਿਜਲੀ ਦੀ ਮੰਗ ਦੀ ਪੂਰਤੀ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣ ਤੋਂ ਜ਼ੋ ਉਸ ਮੰਗ ਅਨੁਸਾਰ ਸਮਾਂ ਰਹਿੰਦਿਆਂ ਪ੍ਰਬੰਧ ਕਰ ਲਏ ਜਾਣ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ.ਦੇ ਕਰਮਚਾਰੀਆਂ ਦੀ ਬਦਲੀਆਂ ਸਬੰਧੀ ਵੀ ਪਾਲਿਸੀ ਤਿਆਰ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਕੇਵਲ ਸਿੰਘ ਢਿੱਲੋਂ 3 ਜੂਨ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਵਜੋਂ ਸੰਭਾਲਣਗੇ ਕਾਰਜਭਾਰ

Chandigarh News : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ...

ਦਿੱਲੀ ‘ਚ BJP ਦੀ ਵੱਡੀ ਰਣਨੀਤਿਕ ਬੈਠਕ

National News : ਭਾਰਤੀ ਜਨਤਾ ਪਾਰਟੀ ਨੇ ਆਉਣ ਵਾਲੀਆਂ...

ਪੰਜਾਬ ਕੈਬਨਿਟ ਦੀ ਅੱਜ ਵੱਡੀ ਬੈਠਕ, ਹੋ ਸਕਦੇ ਨੇ ਕਈ ਅਹਿਮ ਐਲਾਨ

Punjab News : ਪੰਜਾਬ ਸਰਕਾਰ ਨਾਲ ਜੁੜੀ ਇੱਕ ਅਹਿਮ...

Bathinda MC Elections; 2024 ਦੇ ਮੁਕਾਬਲੇ ਵਿਰੋਧੀ ਧਿਰਾਂ ਨੂੰ ਵੋਟ ਫ਼ੀਸਦੀ ਸੇਅਰ ਵਿਚ ਵੱਡਾ ਝਟਕਾ

👉ਅਕਾਲੀ ਦਲ ਤੇ ਕਾਂਗਰਸ ਦਾ ਗ੍ਰਾਫ਼ ਵੀ ਲੋਕ ਸਭਾ...