Tuesday, February 3, 2026

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

Date:

spot_img

👉80 ਲੱਖ ਦੀ ਲਾਗਤ ਨਾਲ ਵਿਕਸਤ ਹੋਵੇਗਾ ਈਕੋ-ਟੂਰਿਜ਼ਮ ਪ੍ਰੋਜੈਕਟ
Hoshiarpur News: ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ ‘ਨੇਚਰ ਅਵੇਅਰਨੈੱਸ ਕੈਂਪ’ ਦਾ ਨੀਂਹ ਪੱਥਰ ਰੱਖਿਆ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਈਕੋ-ਟੂਰਿਜ਼ਮ ਦੇ ਤਹਿਤ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਦੀ ਅੰਦਾਜ਼ਨ ਲਾਗਤ ਲਗਭਗ 80 ਲੱਖ ਰੁਪਏ ਹੈ। ਇਹ ਕੈਂਪ ਪੌਂਗ ਡੈਮ ਦੇ ਨੇੜੇ ਆਪਣੀ ਕਿਸਮ ਦਾ ਪਹਿਲਾ ਪ੍ਰੋਜੈਕਟ ਹੋਵੇਗਾ। ਇਸ ਵਿੱਚ 2 ਅਸਥਾਈ ਝੋਂਪੜੀਆਂ, 1 ਰਸੋਈ, 1 ਡਾਇਨਿੰਗ ਹਾਲ ਅਤੇ ਸਥਾਨਕ ਨਿਵਾਸੀਆਂ ਲਈ ਕੈਂਟੀਨ ਦੀ ਸਹੂਲਤ ਵੀ ਸ਼ਾਮਲ ਹੋਵੇਗੀ।

ਇਹ ਵੀ ਪੜ੍ਹੋ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਵੋਟਾਂ ਲਈ ਹੀ ਵਰਤਿਆ-ਡਾ. ਬਲਬੀਰ ਸਿੰਘ 

ਕੈਂਪ ਤੋਂ ਤਲਵਾੜਾ ਤੱਕ 2 ਕਿਲੋਮੀਟਰ ਲੰਬੀ ‘ਨੇਚਰ ਟ੍ਰੇਲ’ ਬਣਾਈ ਜਾਵੇਗੀ ਅਤੇ ਸ਼ਾਹ ਨਹਿਰ ਬੈਰਾਜ ‘ਤੇ ਵਾਟਰ ਸਪੋਰਟਸ ਦੀ ਸਹੂਲਤ ਵੀ ਸੈਲਾਨੀਆਂ ਲਈ ਉਪਲਬਧ ਹੋਵੇਗੀ।
ਪੌਂਗ ਡੈਮ, ਜੋ ਹਰ ਸਾਲ ਲੱਖਾਂ ਪ੍ਰਵਾਸੀ ਪੰਛੀਆਂ ਦਾ ਗੜ੍ਹ ਹੁੰਦਾ ਹੈ, ਹੁਣ ਸੈਲਾਨੀਆਂ ਲਈ ਇੱਕ ਨਵਾਂ ਠਹਿਰਾਅ ਸਥਾਨ ਬਣੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਸਥਾਨਕ ਨੌਜਵਾਨਾਂ ਨੂੰ ਨੇਚਰ ਗਾਈਡ ਵਜੋਂ ਸਿਖਲਾਈ ਦਿੱਤੀ ਜਾ ਰਹੀ ਹੈ, ਜੋ ਸੈਲਾਨੀਆਂ ਨੂੰ ਪੰਛੀ ਦੇਖਣ ਦੇ ਨਾਲ-ਨਾਲ ਕੁਦਰਤ ਪ੍ਰਤੀ ਜਾਗਰੂਕ ਵੀ ਕਰਨਗੇ। ਇਹ ਪ੍ਰੋਜੈਕਟ ਆਮਦਨ ਸ਼ੇਅਰਿੰਗਮਾਡਲ ‘ਤੇ ਅਧਾਰਤ ਹੋਵੇਗਾ, ਜਿਸ ਨਾਲ ਸਥਾਨਕ ਲੋਕਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਇਤਿਹਾਸਕ ਕਦਮ;ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਲਾਲ ਚੰਦ ਕਟਾਰੂਚਕ ਨੇ ਦੱਸਿਆ ਕਿ ਤਲਵਾੜਾ ਦੇ ਨੇੜੇ ਸਥਿਤ ਰਾਕ ਗਾਰਡਨ (2-3 ਕਿਲੋਮੀਟਰ) ਪਹਿਲਾਂ ਹੀ ਸੈਲਾਨੀਆਂ ਦੇ ਆਕਰਸ਼ਣ ਦਾ ਕੇਂਦਰ ਹੈ। ਇਹ ਨਵਾਂ ਕੈਂਪ ਸੈਰ-ਸਪਾਟੇ ਨੂੰ ਹੋਰ ਵੀ ਗਤੀ ਦੇਵੇਗਾ। ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਲੋਕ ਹਿਤੈਸ਼ੀ ਫੈਸਲੇ ਲੈ ਕੇ ਸੂਬੇ ਦਾ ਸਰਵਪੱਖੀ ਵਿਕਾਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਹੀ ਚੌਹਾਲ ਡੈਮ, ਮੈਲੀ ਡੈਮ, ਥਾਣਾ ਡੈਮ ਅਤੇ ਪਠਾਨਕੋਟ ਦੇ ਧਾਰ ਖੇਤਰ ਨੂੰ ਈਕੋ ਟੂਰਿਜ਼ਮ ਦੇ ਰੂਪ ਵਿੱਚ ਵਿਕਸਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸੂਬੇ ਵਿੱਚ ਈਕੋ ਟੂਰਿਜ਼ਮ ਦੇ ਹੋਰ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਇਹ ਵੀ ਪੜ੍ਹੋ ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ’ਚ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ :ਮੰਤਰੀ ਸ਼੍ਰੀ ਕਟਾਰੂਚੱਕ

ਇਸ ਮੌਕੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਤਲਵਾੜਾ ਖੇਤਰ ਵਿੱਚ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ‘ਹਵਾ ਮਹਿਲ’ ਨੂੰ ਸੈਰ-ਸਪਾਟੇ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇ, ਜਿਸ ਦੀ ਸ਼ੁਰੂਆਤ ਅੱਜ ਹੋ ਗਈ ਹੈ।ਇਸ ਮੌਕੇ ‘ਤੇ ਪ੍ਰਧਾਨ ਮੁੱਖ ਵਣਪਾਲ ਧਰਮਿੰਦਰ ਸ਼ਰਮਾ, ਵਣਪਾਲ ਨਾਰਥ ਨਾਰਥ ਸਰਕਲ ਡਾ. ਸੰਜੀਵ ਕੁਮਾਰ ਤਿਵਾੜੀ, ਵਣ ਮੰਡਲ ਅਧਿਕਾਰੀ ਅੰਜਨ ਸਿੰਘ, ਤਲਵਾੜਾ-2 ਰੇਂਜ, ਵਣ ਮੰਡਲ ਅਧਿਕਾਰੀ ਹੁਸ਼ਿਆਰਪੁਰ ਅਮਨੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...