Thursday, April 16, 2026
spot_img
spot_img

‘ਯੁੱਧ ਨਸ਼ਿਆਂ ਵਿਰੁੱਧ’ ਫਾਜ਼ਿਲਕਾ ਪੁਲਿਸ ਨੇ (CASO) ਓਪਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

Date:

spot_img

👉ਫਾਜ਼ਿਲਕਾ ਪੁਲਿਸ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਵਚਨਬੱਧ:ਐਸ.ਐਸ.ਪੀ ਵਰਿੰਦਰ ਸਿੰਘ ਬਰਾੜ
Fazilka News: ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਿਕ ਅਤੇ ਡੀ.ਆਈ.ਜੀ ਫ਼ਿਰੋਜ਼ਪੁਰ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਜ਼ਿਲਕਾ ਪੁਲਿਸ ਵੱਲੋਂ ਐਸ.ਐਸ.ਪੀ ਸ੍ਰੀ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਗਿਆ ਹੈ।

ਇਸੇ ਮੁਹਿੰਮ ਦੀ ਲੜੀ ਵਿੱਚ ਅੱਜ ਜਿਲ੍ਹਾ ਫਾਜ਼ਿਲਕਾ ਦੀਆਂ ਚਾਰ ਸਬ ਡਵੀਜਨਾਂ ਵਿੱਚ ਸਮੂਹ ਗ਼ਜ਼ਟਿਡ ਅਫਸਰਾਂ ਦੀ ਨਿਗਰਾਨੀ ਹੇਠ CASO (Cordon and Search Operation) ਚਲਾਇਆ ਗਿਆ। ਜਿਸਦੇ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਘਰਾਂ ਅਤੇ ਟਿਕਾਣਿਆਂ ‘ਤੇ ਵਿਆਪਕ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ AGTF ਅਤੇ Tarn taran Police ਵੱਲੋਂ ਮੁਕਾਬਲੇ ਤੋਂ ਬਾਅਦ ਲੰਡਾ ਹਰੀਕੇ ਦੇ ਦੋ ਗੁਰਗੇ ਕਾਬੂ,ਦੋ ਪਿਸਤੌਲ ਬਰਾਮਦ  

ਇਸ ਓਪਰੇਸ਼ਨ ਦੌਰਾਨ 06 ਗਜਟਿਡ ਅਫ਼ਸਰਾਂ ਦੀ ਨਿਗਰਾਨੀ ਹੇਠ ਕਰੀਬ 350 ਪੁਲਿਸ ਜਵਾਨ ਤਾਇਨਾਤ ਕੀਤੇ ਗਏ। ਮੁੱਖ ਅਫ਼ਸਰ ਥਾਣਿਆ, ਇੰਚਾਰਜ ਚੌਂਕੀਆਂ ਅਤੇ ਯੂਨਿਟਾਂ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਦੇ ਟਿਕਾਣਿਆਂ ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।ਫਾਜ਼ਿਲਕਾ ਪੁਲਿਸ ਵੱਲੋਂ ਕੁੱਲ 21 ਡਰੱਗ ਹੋਟਸਪੋਟਾਂ ਤੇ ਰੇਡ ਕੀਤੇ ਗਏ ਅਤੇ ਰੇਡ ਦੌਰਾਨ ਹਰੇਕ ਸ਼ੱਕੀ ਪੁਰਸ਼ ਨੂੰ ਚੈਕ ਕੀਤਾ ਗਿਆ ਅਤੇ ਰਾਊਂਡਅੱਪ ਕਰਕੇ ਪੁੱਛ ਗਿੱਛ ਵੀ ਕੀਤੀ ਗਈ।

ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਵੱਲੋਂ ਇਹ ਅਪੀਲ ਕੀਤੀ ਗਈ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਜੀਰੋ ਟੋਲਰੈਂਸ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਾ ਤਸਕਰਾਂ ਲਈ ਇਸ ਜਿਲ੍ਹਾ ਵਿੱਚ ਕੋਈ ਥਾਂ ਨਹੀ ਹੈ। ਫਾਜਿਲਕਾ ਪੁਲਿਸ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...