Saturday, May 2, 2026
spot_img
spot_img

ਮਨਜਿੰਦਰ ਸਿਰਸਾ ਨੇ ਨਜਾਇਜ਼ ਢਾਬੇ ਵਾਲਿਆਂ ਨੂੰ 24 ਘੰਟਿਆਂ ਦੇ ਅੰਦਰ ਬੰਦ ਕਰਨ ਦਾ ਦਿੱਤਾ ਹੁਕਮ

Date:

spot_img

Delhi News : ਦਿੱਲੀ ਵਿੱਚ ਵਿਗੜਦੀ ਕਾਨੂੰਨੀ ਸਥਿਤੀ ਨੂੰ ਲੈ ਕੇ ਸਰਕਾਰ ਨਕੇਲ ਕੱਸ ਰਹੀ ਹੈ। ਕਈ ਰਿਹਾਇਸ਼ੀ ਇਲਾਕਿਆਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਦਾ ਰਵੱਈਆ ਸਖ਼ਤ ਹੁੰਦਾ ਜਾ ਰਿਹਾ ਹੈ। ਇਸੇ ਤਹਿਤ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ (Manjinder Singh Sirsa) ਨੇ ਰਾਜੌਰੀ ਗਾਰਡਨ ਖੇਤਰ ਦਾ ਦੌਰਾ ਕੀਤਾ। ਜਿੱਥੇ ਉਨ੍ਹਾਂ ਨੇ ਸਥਾਨਕ ਨਾਗਰਿਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ :  Canada ‘ਚ ਪੰਜਾਬੀ ਕੁੜੀ ‘ਤੇ ਵਰ੍ਹਿਆ ਗੋਲ਼ੀਆਂ ਦਾ ਮੀਂਹ

ਇਸ ਦੌਰਾਨ ਉਨ੍ਹਾਂ ਨੇ ਰਿਹਾਇਸ਼ੀ ਇਲਾਕਿਆਂ ’ਚ ਚੱਲ ਰਹੇ ਗੈਰ-ਕਾਨੂੰਨੀ ਢਾਬਿਆਂ ਅਤੇ ਮੀਟ ਦੀਆਂ ਦੁਕਾਨਾਂ ਦੇ ਮੁੱਦੇ ‘ਤੇ ਨਾਰਾਜ਼ਗੀ ਦਿਖਾਉਂਦੇ ਹੋਏ ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਢਾਬਿਆਂ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਦਿੱਤੇ। ਮੰਤਰੀ ਮਨਜਿੰਦਰ ਸਿਰਸਾ (Manjinder Singh Sirsa) ਨੇ ਕਿਹਾ ਕਿ ਕਈ ਥਾਵਾਂ ‘ਤੇ ਗੈਰ-ਕਾਨੂੰਨੀ ਢਾਬੇ ਖੋਲ੍ਹੇ ਗਏ ਹਨ, ਜਿਸ ਨਾਲ ਨਾ ਸਿਰਫ਼ ਟ੍ਰੈਫਿਕ ਜਾਮ ਦੀ ਸਮੱਸਿਆ ਵਧ ਰਹੀ ਹੈ ਬਲਕਿ ਸਥਾਨਕ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਵੀ ਪ੍ਰਭਾਵਿਤ ਹੋ ਰਹੀ ਹੈ।

ਇਹ ਵੀ ਪੜ੍ਹੋ :  ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਦੱਸਣਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਅਧਿਕਾਰੀਆਂ ਨੂੰ ਅਗਲੇ 24 ਘੰਟਿਆਂ ਦੇ ਅੰਦਰ ਇਨ੍ਹਾਂ ਸਾਰੇ ਗੈਰ-ਕਾਨੂੰਨੀ ਢਾਬਿਆਂ ਨੂੰ ਹਟਾਉਣ ਦੇ ਸਪੱਸ਼ਟ ਆਦੇਸ਼ ਦਿੱਤੇ ਹਨ। ਸਾਰਿਆਂ ਨੂੰ ਕਾਨੂੰਨ ਦੀ ਪਾਲਣਾ ਕਰਨੀ ਪੈਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਿਹਾਇਸ਼ੀ ਕਲੋਨੀਆਂ ਵਿੱਚ ਗੈਰ-ਕਾਨੂੰਨੀ ਮੀਟ ਦੀਆਂ ਦੁਕਾਨਾਂ ਖੋਲ੍ਹ ਕੇ ਲੋਕਾਂ ਨੂੰ ਆਪਣੇ ਘਰ ਵੇਚਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਅਸੀਂ ਇਹ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕਾਂਗੇ ਕਿ ਸਾਡੇ ਦਿੱਲੀ ਵਾਸੀਆਂ ਨੂੰ ਕਿਸੇ ਵੀ ਹਾਲਾਤ ’ਚ ਅਜਿਹੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।

Share post:

spot_img

Popular

More like this
Related