AGTF ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼; Goldy Brar ਦਾ ਭਰਾ ਦੱਸ ਕੇ 1 ਕਰੋੜ ਦੀ ਫ਼ਿਰੌਤੀ ਮੰਗਣ ਵਾਲਾ ਕਾਬੂ

Date:

spot_img

SAS Nagar/Faridkot News:ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਖੁਦ ਨੂੰ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਦਾ ਭਰਾ ਦੱਸ ਕੇ ਇੱਕ ਸਥਾਨਕ ਆਟੋਮੋਬਾਈਲ ਸ਼ੋਅਰੂਮ ਮਾਲਕ ਤੋਂ ਜ਼ਬਰਨ ਪੈਸੇ ਵਸੂਲਣ ਦੀ ਕੋਸ਼ਿਸ਼ ਕਰਦੇ ਇੱਕ 24 ਸਾਲਾ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸ਼ਨੀਵਾਰ ਨੂੰ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦਸਿਆ ਕਿ ਮੁਲਜਮ ਦੀ ਪਹਿਚਾਣ ਲਵਜੀਤ ਸਿੰਘ ਵਾਸੀ ਬਰਗਾੜੀ ਫਰੀਦਕੋਟ ਵਜੋਂ ਹੋਈ ਹੈ। ਇਸਦੇ ਸਿਕਾਇਤਕਰਤਾ ਨੂੰ ਰਕਮ ਨਾ ਦੇਣ ਦੀ ਸੂਰਤ ਵਿੱਚ ਪਰਿਵਾਰ ਸਮੇਤ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।

ਇਹ ਵੀ ਪੜ੍ਹੋ ਪੰਜਾਬ ‘ਚ ISI ਅੱਤਵਾਦੀ ਗ੍ਰਿਫ਼ਤਾਰ, 2 ਕਿਲੋ RDX, ਗ੍ਰਨੇਡ ਤੇ RPG ਸਮੇਤ ਕਈ ਹਥਿਆਰ ਬਰਾਮਦ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਨੇ ਪੁਲਿਸ ਤੋਂ ਬਚਣ ਲਈ ਆਪਣੀ ਪਛਾਣ ਛੁਪਾਉਣ ਅਤੇ ਫਿਰੌਤੀ ਕਾਲਾਂ ਕਰਨ ਲਈ ਵਰਚੁਅਲ ਨੰਬਰਾਂ ਅਤੇ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਦੀ ਵਰਤੋਂ ਕੀਤੀ।ਲੋਕਾਂ ਨੂੰ ਫਰਜ਼ੀ ਫਿਰੌਤੀ ਕਾਲਾਂ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇਹ ਦੇਖਿਆ ਗਿਆ ਹੈ ਕਿ ਕਈ ਅਗਿਆਤ ਅਪਰਾਧੀ, ਜਿਨ੍ਹਾਂ ਦਾ ਕਿਸੇ ਵੀ ਗਿਰੋਹ ਜਾਂ ਗੈਂਗਸਟਰਾਂ ਨਾਲ ਕੋਈ ਸਬੰਧ ਨਹੀਂ ਹੁੰਦਾ, ਅਜਿਹੇ ਸੰਗਠਨਾਂ ਦਾ ਨਾਂ ਵਰਤ ਕੇ ਲੋਕਾਂ ਦੇ ਡਰ ਦਾ ਫਾਇਦਾ ਉਠਾ ਰਹੇ ਹਨ। ਡੀਜੀਪੀ ਨੇ ਕਿਹਾ, ‘‘ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਜਦੋਂ ਵੀ ਫਿਰੌਤੀ ਕਾਲਾਂ ਆਉਂਦੀਆਂ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਤਾਂ ਜੋ ਕਾਨੂੰਨ ਆਪਣਾ ਕੰਮ ਸੁਚੱਜੇ ਢੰਗ ਨਾਲ ਕਰ ਸਕੇ।’’

ਇਹ ਵੀ ਪੜ੍ਹੋ ਅਮਰੀਕਾ ਵਿੱਚ ਗ੍ਰਿਫ਼ਤਾਰ ਗੈਂਗਸਟਰ ਹੈਪੀ ਪਾਸੀਆਂ ਦੀ ਹਵਾਲਗੀ ਸਬੰਧੀ ਪ੍ਰਕਿਰਿਆ ਦੀ ਕਾਰਵਾਈ ਕੀਤੀ ਸ਼ੁਰੂ: ਡੀਜੀਪੀ

ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਪਹਿਲਾਂ ਏਜੀਟੀਐਫ ਨੇ ਮਲੇਸ਼ੀਆ ਤੋਂ ਚਲਾਏ ਜਾ ਰਹੇ ਇੱਕ ਜਾਅਲੀ ਫਿਰੌਤੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ, ਜਿਸ ਵਿੱਚ ਪੰਜਾਬ ਭਰ ਵਿੱਚ ਗਾਇਕਾਂ, ਕਾਰੋਬਾਰੀਆਂ ਅਤੇ ਅਮੀਰ ਵਿਅਕਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਜੋਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਡਰਾ ਕੇ ਪੈਸੇ ਵਸੂਲਦਾ ਸੀ।ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏਜੀਟੀਐਫ ਨੂੰ ਫਿਰੌਤੀ ਬਾਰੇ ਸ਼ਿਕਾਇਤ ਮਿਲੀ ਸੀ ਅਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਤਕਨੀਕੀ ਜਾਣਕਾਰੀ ਅਤੇ ਖੁਫੀਆ ਇਤਲਾਹ ਰਾਹੀਂ ਕਾਲਾਂ ਕਰਨ ਵਾਲੇ ਦੇ ਅਸਲ ਟਿਕਾਣੇ ਦਾ ਪਤਾ ਲਗਾਇਆ, ਜਿਸ ਨਾਲ ਦੋਸ਼ੀ ਲਵਜੀਤ ਦੀ ਪਛਾਣ ਹੋਈ ਅਤੇ ਉਸਨੂੰ ਮੋਹਾਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ।

ਇਹ ਵੀ ਪੜ੍ਹੋ ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ; ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ ਪੰਜਾਬ ਸਰਕਾਰ ਦੇਵੇਗੀ 33 ਫੀਸਦ ਸਬਸਿਡੀ

ਏਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਵੱਲੋਂ ਕੀਤੇ ਹੋਰ ਅਪਰਾਧਾਂ ਅਤੇ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਏਜੀਟੀਐਫ ਦੇ ਏਆਈਜੀ ਗੁਰਮੀਤ ਚੌਹਾਨ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਲਵਜੀਤਸੋਸ਼ਲ ਮੀਡੀਆ ਦਾ ਸ਼ੌਕੀਨ ਸੀ ਅਤੇ ਇੱਕ ਸ਼ਾਨਦਾਰ ਜੀਵਨ ਸ਼ੈਲੀ ਦੀ ਹੋੜ ਨੇ ਉਸਨੂੰ ਅਪਰਾਧ ਦੀ ਦੁਨੀਆਂ ਵਿੱਚ ਧਕੇਲ ਦਿੱਤਾ। ਉਨ੍ਹਾਂ ਕਿਹਾ,‘‘ ਦੋਸ਼ੀ ਪੁਲਿਸ ਹਿਰਾਸਤ ਤੋਂ ਬਚਣ ਲਈ ਫ਼ਿਰੌਤੀ ਕਾਲਾਂ ਕਰਦੇ ਹੋਏ ਆਪਣੀ ਪਛਾਣ ਛੁਪਾਉਣ ਲਈ ਵਰਚੁਅਲ ਨੰਬਰਾਂ ਅਤੇ ਐਨਕ੍ਰਿਪਟਡ ਐਪਸ ਦੀ ਵਰਤੋਂ ਕਰਦਾ ਸੀ,’’ ।ਇਸ ਸਬੰਧੀ ,ਐਸਏਐਸ ਨਗਰ ਦੇ ਸੋਹਾਣਾ ਪੁਲਿਸ ਸਟੇਸ਼ਨ ਵਿਖੇ ਬੀਐਨਐਸ ਦੀ ਧਾਰਾ 308(2) ਅਤੇ 351(2) ਦੇ ਤਹਿਤ ਐਫਆਈਆਰ ਨੰਬਰ 94 ਮਿਤੀ 17/04/2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...