Thursday, April 30, 2026
spot_img
spot_img

ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

Date:

spot_img

Jalandhar News: ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ। ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਇਸ ਮੁਹਿੰਮ ਤਹਿਤ ਥਾਣਾ ਡਵੀਜ਼ਨ ਨੰਬਰ-5 ਅਧੀਨ ਪੈਂਦੇ ਮਾਡਲ ਹਾਊਸ ਜਲੰਧਰ ਵਿਖੇ ਸਰਕਾਰੀ ਜ਼ਮੀਨ ‘ਤੇ ਉਸਾਰੀ ਜਾਇਦਾਦ ਨੂੰ ਢਾਹ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ AGTF ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼; Goldy Brar ਦਾ ਭਰਾ ਦੱਸ ਕੇ 1 ਕਰੋੜ ਦੀ ਫ਼ਿਰੌਤੀ ਮੰਗਣ ਵਾਲਾ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਵੈਸਟ ਸਵਰਨਜੀਤ ਸਿੰਘ ਨੇ ਦੱਸਿਆ ਕਿ ਨਗਰ ਨਿਗਮ ਵਲੋਂ ਸਰਕਾਰੀ ਜ਼ਮੀਨ ’ਤੇ ਗੈਰ ਕਾਨੂੰਨੀ ਉਸਾਰੀ ਬਾਰੇ ਜਾਣਕਾਰੀ ਪ੍ਰਾਪਤ ਹੋਣ ਤੋਂ ਬਾਅਦ ਅੱਜ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਇਸ ਗੈਰ ਕਾਨੂੰਨੀ ਉਸਾਰੀ ਨੂੰ ਢਾਹਿਆ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਸ ਗੈਰ ਕਾਨੂੰਨੀ ਜਗ੍ਹਾ ਵਿੱਚ ਰਹਿ ਰਹੇ ਲਖਬੀਰ ਕੌਰ ਰੇਖਾ, ਉਸਦੇ ਪਤੀ ਸੰਦੀਪ ਕੁਮਾਰ ਅਤੇ ਰਿਸ਼ਤੇਦਾਰ ਸੂਰਜ ਖਿਲਾਫ ਤਿੰਨ-ਤਿੰਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੇਂਸਿਸ (ਐਨ.ਡੀ.ਪੀ.ਐਸ.) ਦੇ ਮੁਕਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਰੇਖਾ ਐਨ.ਡੀ.ਪੀ.ਐਸ ਦੇ ਮੁਕਦਮੇ ਵਿੱਚ ਕਪੂਰਥਲਾ ਜੇਲ੍ਹ ਵਿਚ ਬੰਦ ਹੈ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਕਮਿਸ਼ਨਰੇਟ ਪੁਲਿਸ ਵਲੋਂ ਸ਼ਹਿਰ ’ਚੋਂ ਨਸ਼ਿਆਂ ਨੂੰ ਖਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਏ.ਸੀ.ਪੀ. ਸਵਰਨਜੀਤ ਸਿੰਘ ਨੇ ਜਲੰਧਰ ਵਾਸੀਆਂ ਨੂੰ ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਾਰੀ ਵਟਸਐਪ ਨੰਬਰ 9779-100-200 ’ਤੇ ਨਸ਼ਿਆਂ ਸਬੰਧੀ ਸੂਚਨਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਭਰੋਸਾ ਦੁਆਇਆ ਕਿ ਨਸ਼ਿਆਂ ਸਬੰਧੀ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਬਿਲਕੁੱਲ ਗੁਪਤ ਰੱਖੀ ਜਾਵੇਗੀ। ਉਧਰ ਦੂਜੇ ਪਾਸੇ ਮਾਡਲ ਹਾਊਸ ਇਲਾਕੇ ਦੀ ਜਨਤਾ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੀ ਕਰਵਾਈ ਦਾ ਸਵਾਗਤ ਵੀ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Share post:

spot_img

Popular

More like this
Related

पंजाब में भाजपा सरकार बनने पर आमजन को देंगे हरियाणा जैसा सुशासन:नायब सिंह सैनी

👉पंजाब के धानक समाज ने हरियाणा के मुख्यमंत्री से...

ਕੀਰਤਪੁਰ ਸਾਹਿਬ ਦੀ 400 ਸਾਲਾ ਸਥਾਪਨਾ ਸ਼ਤਾਬਦੀ ਦੇ ਗੁਰਮਤਿ ਸਮਾਗਮਾਂ ਦੀ ਜਾਹੋ-ਜਲਾਲ ਨਾਲ ਆਰੰਭਤਾ

👉ਗਿਆਨੀ ਕੁਲਦੀਪ ਸਿੰਘ ਗੜਗੱਜ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਕਾਰਸੇਵਾ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

👉ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ 'ਤੇ ਫਗਵਾੜਾ...