spot_img
spot_img

ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ

Date:

spot_img

ਤੂਫਾਨ ਤੇ ਮੀਂਹ ਕਾਰਨ ਪ੍ਰਭਾਵਿਤ ਜਿਨਸ ਦਾ ਨਿਰੀਖਣ ਕਰਦਿਆਂ ਕਿਹਾ ਕਿ ਕਿਸਾਨ ਸੰਜਮ ਰੱਖਣ, ਸਰਕਾਰ ਹਰ ਵੇਲੇ ਕਿਸਾਨਾਂ ਨਾਲ ਖੜ੍ਹੀ ਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹੇਠ ਕਿਸਾਨਾਂ ਦੀ ਫ਼ਸਲ ਦਾ ਹਰ ਇੱਕ ਦਾਣਾ ਖਰੀਦਿਆ ਜਾਵੇਗਾ

Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ਦਾ ਅਚਨਚੇਤ ਦੌਰਾ ਕੀਤਾ ਗਿਆ। ਧੂਰੀ ਅਤੇ ਸੰਗਰੂਰ ਅਨਾਜ ਮੰਡੀਆਂ ਵਿੱਚ ਉਨ੍ਹਾਂ ਨੇ ਆਪਣੇ ਦੌਰੇ ਦੌਰਾਨ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਕਣਕ ਦੀਆਂ ਢੇਰੀਆਂ ਵਿੱਚ ਨਮੀ ਦਾ ਨਿਰੀਖਣ ਵੀ ਕੀਤਾ।ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨੀਂ ਆਏ ਭਾਰੀ ਤੂਫ਼ਾਨ ਤੇ ਮੀਂਹ ਕਾਰਨ ਮੰਡੀਆਂ ਵਿਚ ਨੀਵੀਆਂ ਥਾਵਾਂ ਉੱਤੇ ਲੱਗੀਆਂ ਕਣਕ ਦੀਆਂ ਕੁਝ ਢੇਰੀਆਂ ਨੂੰ ਪਾਣੀ ਜ਼ਰੂਰ ਲੱਗਿਆ ਸੀ ਪਰ ਮੰਡੀਆਂ ਵਿੱਚ ਮੌਜੂਦ ਮੰਡੀ ਬੋਰਡ ਦੇ ਮੁਲਾਜ਼ਮਾਂ ਤੇ ਆੜ੍ਹਤੀਆਂ ਨੇ ਮੁਸਤੈਦੀ ਵਰਤਦੇ ਹੋਏ ਪੱਖੇ ਲਗਾ ਕੇ ਕਣਕ ਨੂੰ ਸੁਕਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਹੋਈ ਹੈ।

ਇਹ ਵੀ ਪੜ੍ਹੋ AGTF ਵੱਲੋਂ ਫਿਰੌਤੀ ਰੈਕਿਟ ਦਾ ਪਰਦਾਫ਼ਾਸ਼; Goldy Brar ਦਾ ਭਰਾ ਦੱਸ ਕੇ 1 ਕਰੋੜ ਦੀ ਫ਼ਿਰੌਤੀ ਮੰਗਣ ਵਾਲਾ ਕਾਬੂ

ਉਨ੍ਹਾਂ ਦੱਸਿਆ ਕਿ ਜਿਹੜੀਆਂ ਮੰਡੀਆਂ ਵਿੱਚ ਪਾਣੀ ਖੜਿਆ ਸੀ ਉਨ੍ਹਾਂ ਵਿਚੋਂ ਦੋ ਘੰਟਿਆਂ ਦੇ ਅੰਦਰ ਪਾਣੀ ਦਾ ਨਿਕਾਸ ਕਰਵਾ ਦਿੱਤਾ ਗਿਆ। ਸਕੱਤਰ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 24 ਘੰਟੇ ਮੰਡੀਆਂ ਵਿੱਚ ਮੁਸਤੈਦ ਰਹਿਣ ਅਤੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਲਈ ਹਰ ਸੁਵਿਧਾ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਖਰੀਦੀ ਜਾਣ ਵਾਲੀ ਫਸਲ ਦੀ 72 ਘੰਟਿਆਂ ਵਿੱਚ ਲਿਫਟਿੰਗ ਨਾ ਹੋਣ ਦੀ ਸੂਰਤ ਵਿੱਚ ਸਬੰਧਤ ਖਰੀਦ ਏਜੰਸੀਆਂ ਨੂੰ ਨੋਟਿਸ ਜਾਰੀ ਕੀਤਾ ਜਾਵੇਗਾ।ਪੰਜਾਬ ਮੰਡੀ ਬੋਰਡ ਦੇ ਸਕੱਤਰ ਸ਼੍ਰੀ ਰਾਮਵੀਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਸੰਜਮ ਰੱਖਣ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਰ ਵੇਲੇ ਕਿਸਾਨਾਂ ਦੇ ਨਾਲ ਖੜੀ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ; ਬੀ.ਟੀ. ਕਾਟਨ ਹਾਈਬ੍ਰਿਡ ਬੀਜਾਂ ‘ਤੇ ਪੰਜਾਬ ਸਰਕਾਰ ਦੇਵੇਗੀ 33 ਫੀਸਦ ਸਬਸਿਡੀ

ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਸਮੁੱਚੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੇ ਆਦੇਸ਼ ਦਿੱਤੇ ਗਏ ਹਨ । ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਕਿਸਾਨਾਂ ਦੁਆਰਾ ਅਨਾਜ ਮੰਡੀਆਂ ਵਿੱਚ ਲਿਆਂਦੀ ਸੁੱਕੀ ਫਸਲ ਦੀ ਸਰਕਾਰੀ ਬੋਲੀ 24 ਘੰਟਿਆਂ ਅੰਦਰ ਕਰਵਾਉਣ, ਸਰਕਾਰੀ ਏਜੰਸੀਆਂ ਵੱਲੋਂ ਖਰੀਦੀ ਜਿਨਸ ਦੀ ਅਦਾਇਗੀ 48 ਘੰਟਿਆਂ ਅੰਦਰ ਕਰਨ ਅਤੇ ਖਰੀਦੀ ਫ਼ਸਲ ਦੀ ਲਿਫਟਿੰਗ 72 ਘੰਟਿਆਂ ਅੰਦਰ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਇਸ ਮੌਕੇ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਨੇ ਪੰਜਾਬ ਸਰਕਾਰ ਦੀ ਤਰਫੋਂ ਵਿਸ਼ਵਾਸ ਦਿਵਾਇਆ ਕਿ ਅਨਾਜ ਮੰਡੀਆਂ ਵਿੱਚ ਲਿਆਂਦੀ ਗਈ ਜਿਨਸ ਦੇ ਹਰ ਇੱਕ ਦਾਣੇ ਦੀ ਖਰੀਦ ਕਰਨ ਲਈ ਸਰਕਾਰ ਵਚਨਬੱਧ ਹੈ।ਇਸ ਮੌਕੇ ਸਕੱਤਰ ਪੰਜਾਬ ਮੰਡੀ ਬੋਰਡ ਨੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆਂ ਨਾਲ ਸਮੀਖਿਆ ਮੀਟਿੰਗ ਵੀ ਕੀਤੀ।ਇਸ ਦੌਰਾਨ ਐਸ ਡੀ ਐਮ ਧੂਰੀ ਵਿਕਾਸ ਹੀਰਾ, ਐਕਸੀਅਨ ਮੰਡੀ ਬੋਰਡ ਪੁਨੀਤ ਸ਼ਰਮਾ, ਜ਼ਿਲ੍ਹਾ ਮੰਡੀ ਅਫ਼ਸਰ ਕੁਲਜੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਆੜ੍ਹਤੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

AAP ਨੇ ਹਲਕਾ ਬਠਿੰਡਾ ਦਿਹਾਤੀ ਤੋਂ Gopal Singh Kotfatta ਨੂੰ ਕੀਤਾ ਹਲਕਾ ਇੰਚਾਰਜ਼ ਨਿਯੁਕਤ

Bathinda News: Gopal Singh Kotfatta; ਪਿਛਲੇ ਕਾਫੀ ਸਮੇਂ ਤੋਂ...

‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

👉ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ...