ਹਲਕਾ ਇੰਚਾਰਜ ਖੁਸ਼ਬਾਜ਼ ਸਿੰਘ ਜਟਾਣਾ ਨੇ ਅੱਗ ਨਾਲ ਨੁਕਸਾਨੀਆਂ ਫਸਲਾਂ ਦਾ ਲਿਆ ਜਾਇਜ਼ਾ

Date:

spot_img
ਪੀੜਤ ਕਿਸਾਨਾਂ ਨਾਲ ਕੀਤੀ ਮੁਲਾਕਾਤ, ਸਰਕਾਰ ਤੋਂ ਮੰਗਿਆ ਮੁਆਵਜ਼ਾ       
Talwandi sabo News: ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਨੱਤ ਤੇ ਨਥੇਹਾ ਸਹਿਤ ਕਈ ਹੋਰਨਾਂ ਪਿੰਡਾਂ ਵਿੱਚ ਅੱਗ ਲੱਗਣ ਨਾਲ ਕਣਕ ਦੀਆਂ ਦਰਜਨਾਂ ਏਕੜ ਫਸਲਾਂ ਮੱਚਣ ਦੀਆਂ ਘਟਨਾਵਾਂ ਦਾ ਪਤਾ ਲੱਗਦੇ ਹੀ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਖੁਸ਼ਬਾਜ ਸਿੰਘ ਜਟਾਣਾ ਵੱਲੋਂ ਜਿੱਥੇ ਖੇਤਾਂ ਦਾ ਦੌਰਾ ਕੀਤਾ ਗਿਆ ਉੱਥੇ ਉਹਨਾਂ ਵੱਲੋਂ ਪੀੜਿਤ ਕਿਸਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ। ਉਨ੍ਹਾਂ ਅੱਗ ਲੱਗਣ ਕਾਰਨ ਨੁਕਸਾਨੀਆਂ ਫਸਲਾਂ ‘ਤੇ ਚਿੰਤਾ ਜਾਹਿਰ ਕਰਦੇ ਹੋਏ ਕਿਸਾਨਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਸਰਕਾਰ ਤੋਂ 50 ਹਜਾਰ ਰੁਪਏ ਪ੍ਰਤੀ ਏਕੜ ਮੁਆਵਜਾ ਦੇਣ ਦੀ ਮੰਗ ਕੀਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਖੁਸ਼ਬਾਜ ਸਿੰਘ ਜਟਾਣਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਲਈ ਇੱਕ ਫਾਇਰ ਬ੍ਰਿਗੇਡ ਦੀ ਗੱਡੀ ਮਨਜ਼ੂਰ ਕਰਵਾਈ ਗਈ ਸੀ ਪਰੰਤੂ ਹੈਰਾਨਗੀ ਹੁੰਦੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਫਾਇਰ ਗ੍ਰੇਡ ਦੀ ਗੱਡੀ ਨੂੰ ਚਲਾਉਣ ਲਈ ਡੀਜ਼ਲ ਅਤੇ ਪੈਸੇ ਹੀ ਨਹੀਂ। ਉਨ੍ਹਾਂ ਕਿਹਾ ਕਿ ਜੇਕਰ ਉਹ ਗੱਡੀ ਇਸ ਮੌਕੇ ਤਿਆਰ ਹੁੰਦੀ ਤਾਂ ਅੱਗ ਨਾਲ ਨੁਕਸਾਨੀਆਂ ਜਾ ਰਹੀਆਂ ਫਸਲਾਂ ਨੂੰ ਬਚਾਇਆ ਜਾ ਸਕਦਾ ਸੀ ਅਤੇ ਕਿਸਾਨਾਂ ਦੇ ਵੱਡੇ ਹੋਏ ਨੁਕਸਾਨ ਨੂੰ ਵੀ ਰੋਕਿਆ ਜਾ ਸਕਦਾ ਸੀ।
ਖੁਸ਼ਬਾਜ ਜਟਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ । ਸ: ਜਟਾਣਾ ਨੇ ਕਿਹਾ ਕਿ ਚੰਨੀ ਸਰਕਾਰ ਵੱਲੋਂ ਸ਼ੁਰੂ ਕੀਤੀ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਮਾਫੀ ਨੂੰ ਵੀ ਸ਼ੁਰੂ ਕਰਕੇ ਆਰਥਿਕ ਬੋਝ ਪਾਇਆ ਅਤੇ ਦਿੱਤੀਆਂ ਗਰੰਟੀਆਂ ਵੀ ਪੂਰੀਆਂ ਨਹੀਂ ਕੀਤੀਆਂ। ਉਨ੍ਹਾਂ ਕਿਹਾ ਕਿ ਹੁਣ ਗੜੇਮਾਰੀ, ਹਨੇਰੀ, ਝੱਖੜ ਅਤੇ ਅੱਗ ਨਾਲ ਨਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਉਣਾ ਵੀ ਮੁਨਾਸਬ ਨਹੀਂ ਸਮਝਿਆ ਜਾ ਰਿਹਾ।
ਉਨ੍ਹਾਂ ਮੰਗ ਕੀਤੀ ਕਿ ਨੁਕਸਾਨੀਆਂ ਫਸਲਾਂ ਦੀ ਤੁਰੰਤ ਗਿਰਦਾਵਰੀ ਕਰਵਾ ਕੇ 50 ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ। ਤਲਵੰਡੀ ਸਾਬੋ ਵਿੱਚ ਤੁਰੰਤ ਫਾਇਰ ਬ੍ਰਿਗੇਡ ਦੀ ਗੱਡੀ ਨੂੰ ਸ਼ੁਰੂ ਕਰਵਾਇਆ ਜਾਵੇ। ਬਿਜਲੀ ਦੀਆਂ ਤਾਰਾਂ ਨਾਲ ਵਾਪਰਦੇ ਹਾਦਸਿਆਂ ਨੂੰ ਮੁੱਖ ਰੱਖ ਕੇ ਇਹਨਾਂ ਤਾਰਾਂ ਨੂੰ ਉੱਚਾ ਕਰਨ ਅਤੇ ਸਪਾਰਕਿੰਗ ਹੋਣ ਤੋਂ ਬਚਾਉਣ ਦੇ ਪ੍ਰਬੰਧ ਕੀਤੇ ਜਾਣ ਨਹੀਂ ਤਾਂ ਫਿਰ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪੀੜਿਤ ਕਿਸਾਨਾਂ ਲਈ ਮੁਆਵਜ਼ਾ ਲੈਣ ਲਈ ਕਾਂਗਰਸ ਪਾਰਟੀ ਸੜਕਾਂ ਤੇ ਉਤਰਨ ਲਈ ਮਜਬੂਰ ਹੋਵੇਗੀ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...