Sunday, May 10, 2026
spot_img
spot_img

ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

Date:

spot_img

👉ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਵਾਲੀ ਤਰਨ ਤਾਰਨ ਪੁਲਿਸ ਨੇ ਦੋਸ਼ੀ ਨੂੰ ਤਰਨ ਤਾਰਨ ਦੇ ਪਹੁਵਿੰਡ ਖੇਤਰ ਤੋਂ ਕੀਤਾ ਗ੍ਰਿਫ਼ਤਾਰ: ਏਡੀਜੀਪੀ ਪ੍ਰਮੋਦ ਬਾਨ

Tarn taran News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨ ਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਦੇ ਘਿਨਾਉਣੇ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਖਬੀਰ ਸਿੰਘ ਉਰਫ਼ ਸੁੱਖ ਵਾਸੀ ਬਰਵਾਲਾ , ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ Breaking News: ਪੁਲਿਸ ਦੀ Chitta queen ਦਾ ‘Friend’ ਬਲਵਿੰਦਰ ਸੋਨੂੰ ਗ੍ਰਿਫਤਾਰ, 4 ਅਪ੍ਰੈਲ ਤੋਂ ਸੀ ਫ਼ਰਾਰ

ਜਾਣਕਾਰੀ ਅਨੁਸਾਰ, 12 ਸਤੰਬਰ, 2024 ਨੂੰ ਤਰਨ ਤਾਰਨ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸਰਪੰਚ ਬਚਿੱਤਰ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਵਿਅਕਤੀ ਸੁਖਬੀਰ ਸਿੰਘ ਇੱਕ ਜ਼ੁਰਾਇਮ-ਪੇਸ਼ਾ ਮੁਜਰਿਮ ਹੈ ,ਜਿਸ ਵਿਰੁੱਧ ਐਨਡੀਪੀਐਸ ਐਕਟ, ਆਰਮਜ਼ ਐਕਟ ਦੇ ਕੇਸਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ ਕਈ ਮਾਮਲੇ ਦਰਜ ਹਨ। ਉਨ੍ਹਾਂ ਅੱਗੇ ਕਿਹਾ ਕਿ ਉਸ ਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਹੋਰ ਬਾਰੀਕਬੀਨੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਰਿਹਾਇਸ਼ੀ ਇਲਾਕੇ ’ਚ ਤੇਜ਼ ਰਫ਼ਤਾਰ XUV ਕਾਰ ਚਾਲਕ ਨੇ 3 ਸਾਲਾਂ ਬੱਚਾ ਕੁਚਲਿਆਂ

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਏ.ਆਈ.ਜੀ. ਸੰਦੀਪ ਗੋਇਲ ਦੀ ਨਿਗਰਾਨੀ ਹੇਠ ਏਜੀਟੀਐਫ ਦੀਆਂ ਟੀਮਾਂ ਅਤੇ ਐਸਐਸਪੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਤਰਨਤਾਰਨ ਪੁਲਿਸ ਦੀਆਂ ਟੀਮਾਂ ਜੋ ਉਕਤ ਦੋਸ਼ੀ ਦਾ ਪਿੱਛਾ ਕਰ ਰਹੀਆਂ ਸਨ , ਨੇ ਖੁਫੀਆ ਜਾਣਕਾਰੀ ’ਤੇ ਦੋਸ਼ੀ ਨੂੰ ਤਰਨਤਾਰਨ ਦੇ ਪਹੁਵਿੰਡ ਖੇਤਰ ਤੋਂ ਕਾਬੂ ਕਰ ਲਿਆ।ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਏਜੀਟੀਐਫ ਅਤੇ ਤਰਨਤਾਰਨ ਪੁਲਿਸ ਦੀਆਂ ਪੁਲਿਸ ਟੀਮਾਂ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ,ਦੋਸ਼ੀ ਵਿਅਕਤੀ ਦਾ ਪਿੱਛਾ ਕੀਤਾ ਅਤੇ ਪਿੰਡ ਪਹੁਵਿੰਡ ਵਿਖੇ ਗੁਰਦੁਆਰਾ ਸਾਹਿਬ ਦੇ ਨੇੜਿਓਂ ਉਸਨੂੰ ਸਫ਼ਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਪੁਲਿਸ ਟੀਮਾਂ ਨੇ ਉਸਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ ਨਸ਼ਾ ਤਸਕਰੀ ਕਰਨ ਵਾਲੇ MC ਦੇ ਘਰ ਚੱਲਿਆ ਨਗਰ ਕੌਂਸਲ ਦਾ ਪੀਲਾ ਪੰਜਾ

ਐਸਐਸਪੀ ਅਭਿਮਨਿਊ ਰਾਣਾ ਨੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਸੁਖਬੀਰ ਨੇ ਸਰਪੰਚ ਬਚਿੱਤਰ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਉਨ੍ਹਾਂ ਕਿਹਾ ਕਿ ਪੀੜਤ ਸਰਪੰਚ ਦੀ ਰੇਕੀ ਕਰਨ ਵਿੱਚ ਵੀ ਦੋਸ਼ੀ ਦਾ ਹੱਥ ਸੀ।ਐਸਐਸਪੀ ਨੇ ਕਿਹਾ ਕਿ ਮੁਲਜ਼ਮ ਸੁਖਬੀਰ ਸਿੰਘ ਦੀ ਗ੍ਰਿਫ਼ਤਾਰੀ ਨਾਲ, ਤਰਨਤਾਰਨ ਪੁਲਿਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਕੁੱਲ ਅੱਠ ਮੁਲਜ਼ਮਾਂ ਵਿੱਚੋਂ ਸੱਤ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਪੁਲਿਸ ਟੀਮਾਂ ਅਪਰਾਧ ਵਿੱਚ ਸ਼ਾਮਲ ਅੱਠਵੇਂ ਮੁਲਜ਼ਮ ਨੂੰ ਦਬੋਚਣ ਲਈ ਭਾਲ ਕਰ ਰਹੀਆਂ ਹਨ।ਇਸ ਸਬੰਧੀ ਥਾਣਾ ਸਰਹਾਲੀ ਵਿਖੇ ਬੀਐਨਐਸ ਦੀ ਧਾਰਾ 103 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 119 ਮਿਤੀ 13/9/24 ਕੇਸ ਪਹਿਲਾਂ ਹੀ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Share post:

spot_img

Popular

More like this
Related

Ludhiana News:AAP ਤੇ BJP ਦੇ ਵਰਕਰਾਂ ‘ਚ ਖੜਕ ਪਈ, ਪੁਲਿਸ ਨੂੰ ਕਰਨਾ ਪਿਆ ਬਚਾਅ

Ludhiana News: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਤੋਂ...

Chandigarh News : 7 ਦਿਨਾਂ ਲਈ ED ਰਿਮਾਂਡ ‘ਤੇ ਭੇਜੇ ਮੰਤਰੀ ਸੰਜੀਵ ਅਰੋੜਾ

Chandigarh News : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ...