Monday, February 2, 2026

ਕਿਸੇ ਵੀ ਜੰਗ ਨੂੰ ਜਿੱਤਣ ਦੇ ਲਈ ਤਿਆਰੀ ਜ਼ਰੂਰੀ : ਬਲਤੇਜ ਸਿੰਘ ਪੰਨੂ

Date:

spot_img

👉ਕਿਹਾ, ਨਸ਼ੇ ਨੂੰ ਜੜੋਂ ਖਤਮ ਕਰਨ ਦੇ ਲਈ ਸੂਬਾ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਹਨ ਉਪਰਾਲੇ
Bathinda News: ਕਿਸੇ ਵੀ ਜੰਗ ਨੂੰ ਜਿੱਤਣ ਦੇ ਲਈ ਤਿਆਰੀ ਬਹੁਤ ਹੀ ਜ਼ਿਆਦਾ ਜ਼ਰੂਰੀ ਹੁੰਦੀ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਚੀਫ ਸਪੋਕਸਪਰਸਨ ਸ਼੍ਰੀ ਬਲਤੇਜ ਸਿੰਘ ਪੰਨੂ ਨੇ ਸਥਾਨਕ ਸਰਕਟ ਹਾਊਸ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਇਸ ਮੌਕੇ ਉਨਾਂ ਦੇ ਨਾਲ ਨਸ਼ਾ ਮੁਕਤੀ ਮੋਰਚਾ ਮਾਲਵਾ ਵੈਸਟ ਦੇ ਜੋਨ ਕੋਆਰਡੀਨੇਟਰ ਸ੍ਰੀ ਚੁਸਪਿੰਦਰ ਚਹਿਲ, ਜ਼ਿਲਾ ਕੋਆਰਡੀਨੇਟਰ ਬਠਿੰਡਾ ਸ ਜਤਿੰਦਰ ਸਿੰਘ ਭੱਲਾ, ਜ਼ਿਲਾ ਕੋਆਰਡੀਨੇਟਰ ਮਾਨਸਾ ਸ਼੍ਰੀ ਰਜਿੰਦਰ ਸਿੰਘ ਜਫਰੀ, ਜ਼ਿਲ੍ਹਾ ਕੋਆਰਡੀਨੇਟਰ ਬਰਨਾਲਾ ਸ਼੍ਰੀ ਰਾਮ ਤੀਰਥ ਮੰਨਾ, ਜ਼ਿਲਾ ਕੋਆਰਡੀਨੇਟਰ ਫਾਜ਼ਿਲਕਾ ਸ਼੍ਰੀ ਬੱਬੂ ਚੇਤੀਵਾਲ, ਜ਼ਿਲ੍ਹਾ ਕੋਆਰਡੀਨੇਟਰ ਫਿਰੋਜ਼ਪੁਰ ਸ਼੍ਰੀ ਹਰਜਿੰਦਰ ਸਿੰਘ ਕਾਕਾ ਸਰਾ ਅਤੇ ਜ਼ਿਲ੍ਹਾ ਕੋਆਰਡੀਨੇਟਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਮਨਬੀਰ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ Breaking News: ਪੁਲਿਸ ਦੀ Chitta queen ਦਾ ‘Friend’ ਬਲਵਿੰਦਰ ਸੋਨੂੰ ਗ੍ਰਿਫਤਾਰ, 4 ਅਪ੍ਰੈਲ ਤੋਂ ਸੀ ਫ਼ਰਾਰ

ਇਸ ਮੌਕੇ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਚੀਫ ਸਪੋਕਸਪਰਸਨ ਸ਼੍ਰੀ ਬਲਤੇਜ ਸਿੰਘ ਪੰਨੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ੇ ਨੂੰ ਜੜੋਂ ਖਤਮ ਕਰਨ ਦੇ ਲਈ ਜ਼ਮੀਨੀ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਉਹਨਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਮੁਹਿੰਮ ਨੂੰ ਪੰਜ ਜੋਨਾਂ ਵਿੱਚ ਵੰਡਿਆ ਗਿਆ ਹੈ,

ਇਸ ਮੁਹਿੰਮ ਨੂੰ ਜ਼ਿਲ੍ਹਾ, ਬਲਾਕ, ਪਿੰਡ, ਘਰ, ਹਰ ਮਾਂ-ਬਾਪ ਅਤੇ ਹਰ ਭੈਣ-ਭਰਾ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਨੌਜਵਾਨ ਪੀੜੀ ਨੂੰ ਨਸ਼ਿਆਂ ਤੇ ਕੋਹੜ ਤੋਂ ਬਚਾਇਆ ਜਾ ਸਕੇ।ਇਸ ਮੌਕੇ ਉਹਨਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਦੋਂ ਤੱਕ ਨਸ਼ੇ ਦਾ ਧੰਦਾ ਕਰਨ ਵਾਲੇ ਤਸਕਰ ਪੰਜਾਬ ਛੱਡ ਕੇ ਨਹੀਂ ਜਾਂਦੇ ਓਦੋਂ ਤੱਕ ਇਸ ਮੁਹਿੰਮ ਨੂੰ ਰੋਕਿਆ ਨਹੀਂ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਸ਼ੇ ਦੀ ਗਲਤਾਨ ਵਿੱਚੋਂ ਨਿਕਲੇ ਹੋਏ ਨੌਜਵਾਨ ਇਸ ਮੁਹਿੰਮ ਦੇ ਹੀਰੋ ਹਨ।

ਇਹ ਵੀ ਪੜ੍ਹੋ ਸਰਕਾਰ ਦੀ ਨੀਅਤ ਤੇ ਨੀਤੀ ਸਾਫ ਹੋਣ ਕਰਕੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ : ਸਿਹਤ ਮੰਤਰੀ ਬਲਬੀਰ ਸਿੰਘ

ਉਹਨਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਲਈ ਪਿੰਡਾਂ ਵਿੱਚ ਲਾਈਬ੍ਰੇਰੀਆਂ, ਗਰਾਊਂਡ ਤੋਂ ਇਲਾਵਾ ਜਿਮ ਅਤੇ ਨੌਜਵਾਨਾਂ ਦੀ ਰੁਚੀ ਅਨੁਸਾਰ ਉਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ।ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟ ਚੁੱਕੀ ਹੈ ਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ਉਹਨਾਂ ਇਹ ਵੀ ਕਿਹਾ ਕਿ ਇਸ ਮੁਹਿੰਮ ਦੇ ਤਹਿਤ ਨੁੱਕੜ ਨਾਟਕ, ਡਰਾਮੇ ਆਦਿ ਕਰਵਾਏ ਜਾਣਗੇ।ਇਸ ਮੌਕੇ ਉਹਨਾਂ ਜਿੱਥੇ ਮੀਡੀਆ ਤੋਂ ਨਸ਼ਿਆਂ ਨੂੰ ਨਕੇਲ ਪਾਉਣ ਦੇ ਲਈ ਸਹਿਯੋਗ ਦੀ ਮੰਗ ਕੀਤੀ ਉੱਥੇ ਹੀ ਪਿੰਡਾਂ-ਸ਼ਹਿਰਾਂ ਦੇ ਨੌਜਵਾਨਾਂ, ਖਿਡਾਰੀਆਂ ਅਤੇ ਕਲਾਕਾਰਾਂ ਨੂੰ ਵੱਧ ਚੜ੍ਹ ਕੇ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਜੁੜਨ ਦਾ ਸੱਦਾ ਵੀ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...