Big News: ਨਗਰ ਨਿਗਮ ਦਾ ATP ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

Date:

spot_img

Phagwara News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਨੇ ਫਗਵਾੜਾ ਨਗਰ ਨਿਗਮ ਦੇ ਸਹਾਇਕ ਟਾਊਨ ਪਲੈਨਰ ​​(ਏਟੀਪੀ) ਰਾਜ ਕੁਮਾਰ ਅਤੇ ਇੱਕ ਪ੍ਰਾਈਵੇਟ ਆਰਕੀਟੈਕਟ ਰਾਜੇਸ਼ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਫਗਵਾੜਾ ਤੋਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀਆਂ ਫਗਵਾੜਾ ਦੇ ਇੱਕ ਨਿਵਾਸੀ ਤੋਂ ਮਿਲੀ ਸ਼ਿਕਾਇਤ ਦੀ ਪੜਤਾਲ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਜ਼ਿਲਾ ਤਰਨ ਤਾਰਨ ਵਿੱਚ ਹੋਏ ਸਰਪੰਚ ਕਤਲ ਮਾਮਲੇ ਦਾ ਮੁੱਖ ਦੋਸ਼ੀ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਪ੍ਰਾਈਵੇਟ ਆਰਕੀਟੈਕਟ ਨੇ ਸ਼ੁਰੂ ਵਿੱਚ ਸਬੰਧਤ ਨਗਰ ਯੋਜਨਾਕਾਰ (ਟਾਊਨ ਪਲੈਨਿੰਗ) ਅਧਿਕਾਰੀ ਰਾਹੀਂ ਘਰ ਦੇ ਨਕਸ਼ੇ ਦੀ ਯੋਜਨਾ ਦੀ ਪ੍ਰਵਾਨਗੀ ਦਿਵਾਉਣ ਲਈ 1,50,000 ਰੁਪਏ ਦੀ ਰਿਸ਼ਵਤ ਮੰਗੀ ਸੀ। ਗੱਲਬਾਤ ਤੋਂ ਬਾਅਦ ਰਿਸ਼ਵਤ ਦੀ ਇਹ ਰਕਮ 50,000 ਰੁਪਏ ਵਿੱਚ ਤੈਅ ਹੋ ਗਈ।

ਇਹ ਵੀ ਪੜ੍ਹੋ Breaking News: ਪੁਲਿਸ ਦੀ Chitta queen ਦਾ ‘Friend’ ਬਲਵਿੰਦਰ ਸੋਨੂੰ ਗ੍ਰਿਫਤਾਰ, 4 ਅਪ੍ਰੈਲ ਤੋਂ ਸੀ ਫ਼ਰਾਰ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਬਿਊਰੋ ਦੀ ਇੱਕ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਏਟੀਪੀ ਅਤੇ ਆਰਕੀਟੈਕਟ ਦੋਵਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ ਰਿਹਾਇਸ਼ੀ ਇਲਾਕੇ ’ਚ ਤੇਜ਼ ਰਫ਼ਤਾਰ XUV ਕਾਰ ਚਾਲਕ ਨੇ 3 ਸਾਲਾਂ ਬੱਚਾ ਕੁਚਲਿਆਂ

ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਦੀ ਇਹ ਕਾਰਵਾਈ ਪੰਜਾਬ ਭਰ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਮਾਨ ਸਰਕਾਰ ਦੀ ਅਟੱਲ ਵਚਨਬੱਧਤਾ ਨੂੰ ਦਰਸਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...