Friday, April 17, 2026
spot_img
spot_img

20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Date:

spot_img

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ  ਵਿਜੀਲੈਂਸ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ Big News: ਨਗਰ ਨਿਗਮ ਦਾ ATP ਤੇ ਨਕਸ਼ਾ ਨਵੀਸ 50,000 ਰੁਪਏ ਰਿਸ਼ਵਤ ਲੈਂਦੇ ਗ੍ਰਿਫ਼ਤਾਰ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ ‘ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ Breaking News: ਪੁਲਿਸ ਦੀ Chitta queen ਦਾ ‘Friend’ ਬਲਵਿੰਦਰ ਸੋਨੂੰ ਗ੍ਰਿਫਤਾਰ, 4 ਅਪ੍ਰੈਲ ਤੋਂ ਸੀ ਫ਼ਰਾਰ

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...