ਮੰਡੀਆਂ ਚ ਕਿਸਾਨਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਪ੍ਰੇਸ਼ਾਨੀ:ਡਿਪਟੀ ਕਮਿਸ਼ਨਰ

Date:

spot_img

👉339006 ਮੀਟਰਕ ਟਨ ਕਣਕ ਦੀ ਮੰਡੀਆਂ ਚ ਹੋਈ ਆਮਦ
Bathinda News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਉਣ ਦਿੱਤੀ ਜਾਵੇ ਤੇ ਕਣਕ ਦੀ ਖਰੀਦ ਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖ੍ਰੀਦ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 21 ਅਪ੍ਰੈਲ 2025 ਤੱਕ ਜ਼ਿਲ੍ਹੇ ਦੀਆਂ 210 ਅਨਾਜ ਮੰਡੀਆਂ ਤੇ ਵੱਖ-ਵੱਖ ਖਰੀਦ ਕੇਂਦਰਾਂ ਵਿੱਚ 339006 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 263855 ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਕਣਕ ਦੀ 451.16 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  Breaking News: ਬਠਿੰਡਾ ’ਚ 2500-2500 ਰੁਪਏ ਦੀ ਰਿਸ਼ਵਤ ਲੈਂਦੇ ਤਹਿਸੀਲਦਾਰ ਤੇ ਪਟਵਾਰੀ ਨੂੰ ਵਿਜੀਲੈਂਸ ਨੇ ਦਬੋਚਿਆ

ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ 21 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ ਕਣਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਗਈ ਹੈ, ਜਿਸ ਚ ਪਨਗ੍ਰੇਨ ਵੱਲੋਂ 83865 ਮੀਟ੍ਰਿਕ ਟਨ, ਮਾਰਕਫ਼ੈਡ ਵੱਲੋਂ 59485, ਪਨਸਪ ਵੱਲੋਂ 56110, ਵੇਅਰਹਾਊਸ ਵੱਲੋਂ 40113 ਤੇ ਪ੍ਰਾਈਵੇਟ ਵਪਾਰੀਆਂ ਵਲੋਂ 24282 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...