ਮੁੰਡੀਆਂ ਵੱਲੋਂ ਤਬਾਦਲਿਆਂ ਵਾਲੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਜੁਆਇਨ ਕਰਨ ਦੇ ਸਖ਼ਤ ਨਿਰਦੇਸ਼

Date:

spot_img

👉ਮਾਲ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ:ਮਾਲ ਮੰਤਰੀ
Chandigarh News:ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਦੇ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੁੰਡੀਆਂ ਨੇ ਕਿਹਾ ਕਿ ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ ਪ੍ਰੰਤੂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਅਧਿਕਾਰੀਆਂ ਨੇ ਹਾਲੇ ਆਪਣੀ ਡਿਊਟੀ ਜੁਆਇਨ ਨਹੀਂ ਕੀਤੀ।

ਇਹ ਵੀ ਪੜ੍ਹੋ  ਹਰਭਜਨ ਸਿੰਘ ਈ.ਟੀ.ਓ ਵੱਲੋਂ ਲੋਕ ਨਿਰਮਾਣ ਵਿਭਾਗ ਦੇ ਮੁੱਖ ਦਫ਼ਤਰ ‘ਚ ਵਿਕਾਸ ਕਾਰਜਾਂ ਦਾ ਅਚਨਚੇਤ ਮੁਲੰਕਣ

ਉਨ੍ਹਾਂ ਤਬਾਦਲਿਆਂ ਵਾਲੇ ਸਾਰੇ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਨਵੀਂ ਤਾਇਨਾਤੀ ਉੱਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।ਮਾਲ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਉਹ ਭਲਕ ਤੋਂ ਕਿਸੇ ਵੀ ਮਾਲ ਦਫ਼ਤਰ ਦੀ ਚੈਕਿੰਗ ਕਰ ਸਕਦੇ ਹਨ ਅਤੇ ਜੇਕਰ ਇਸ ਅਚਨਚੇਤ ਚੈਕਿੰਗ ਦੌਰਾਨ ਕੋਈ ਵੀ ਡਿਊਟੀ ’ਤੇ ਗੈਰ ਹਾਜ਼ਰ ਪਾਇਆ ਗਿਆ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੁਸਾਸ਼ਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...