Thursday, April 30, 2026
spot_img
spot_img

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ

Date:

spot_img

👉ਸਥਾਨਕ ਸਰਕਾਰਾਂ ਮੰਤਰੀ ਨੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਮੁਲਾਕਾਤ; ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ
Chandigarh News:ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਜਿੱਥੇ ਸ਼ਹਿਰੀ ਨਾਗਰਿਕਾਂ ਦੇ ਸਹਿਯੋਗ ਦੀ ਲੋੜ ਹੈ, ਉੱਥੇ ਹੀ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਸਹਿਯੋਗ ਦੀ ਜ਼ਰੂਰਤ ਹੈ।ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਊਂਸੀਪਲ ਭਵਨ ਵਿਖੇ ਸਫਾਈ ਸੇਵਕ ਅਤੇ ਸੀਵਰਮੈਨ ਅਤੇ ਫਾਇਰ ਬ੍ਰਿਗੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀ ਰੀੜ੍ਹ ਦੀ ਹੱਡੀ ਦੱਸਿਆ।

ਇਹ ਵੀ ਪੜ੍ਹੋ  ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੇ ਮਾਰੀ ਬਾਜ਼ੀ:260 ਵਿਦਿਆਰਥੀਆਂ ਵੱਲੋਂ ਜੇ.ਈ.ਈ.ਪ੍ਰੀਖਿਆ ਪਾਸ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀਆਂ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।ਯੂਨੀਅਨ ਨੁਮਾਇੰਦਿਆਂ ਦੀਆਂ ਮੰਗਾਂ ਸੁਣਨ ਤੋਂ ਬਾਅਦ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਭਿੰਨ ਸ਼ਹਿਰਾਂ ਵਿੱਚ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਦੀਆਂ ਸੇਵਾ ਨਿਭਾ ਰਹੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਾਂਬੱਧ ਢੰਗ ਨਾਲ ਛੇਤੀ ਹੱਲ ਕੀਤਾ ਜਾਵੇਗਾ।ਡਾ. ਰਵਜੋਤ ਸਿੰਘ ਨੇ ਭਰੋਸਾ ਦਿੰਦਿਆਂ ਕਿਹਾ ਕਿ ਕਮੇਟੀ/ਕਾਰਪੋਰੇਸ਼ਨ ਜਾਂ ਵਿਭਾਗ ਪੱਧਰ ’ਤੇ ਹੱਲ ਕੀਤੇ ਜਾ ਸਕਣ ਵਾਲੇ ਸਾਰੇ ਜਾਇਜ਼ ਮੁੱਦਿਆਂ ਨੂੰ ਜਲਦੀ ਹੱਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ  50,000 ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਜਿਹੜੀਆਂ ਮੰਗਾਂ ਸੂਬਾ ਸਰਕਾਰ ਜਾਂ ਹੋਰ ਵਿਭਾਗਾਂ ਨਾਲ ਸਬੰਧਿਤ ਹਨ, ਉਨ੍ਹਾਂ ਦੇ ਹੱਲ ਲਈ ਵੀ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਸ ਮੌਕੇ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਆਊਟ ਸੋਰਸ ਮੁਲਾਜ਼ਮ ਯੂਨੀਅਨ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰਜ਼ ਅਤੇ ਲੇਬਰ ਯੂਨੀਅਨ, ਮਿਊਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਅਤੇ ਫਾਇਰ ਬ੍ਰਿਗੇਡ ਆਊਟ ਸੋਰਸ ਕਰਮਚਾਰੀ ਯੂਨੀਅਨ ਪੰਜਾਬ ਦੇ ਨੁਮਾਇੰਦੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Share post:

spot_img

Popular

More like this
Related

Chandigarh News : AAP ਨੂੰ ਮਿਲੀ ਕਾਨੂੰਨੀ ਤਾਕਤ, ਘੁੰਮਣ ਬ੍ਰਦਰਜ਼ AAP ਵਿੱਚ ਸ਼ਾਮਲ

Chandigarh News : ਮਸ਼ਹੂਰ ਕਾਨੂੰਨੀ ਹਸਤੀਆਂ ਐਡਵੋਕੇਟ ਜੀ.ਐਸ. ਘੁੰਮਣ...

Amritsar News: Punjab Police ਨੇ MP Amritpal Singh Khalasa ਵਿਰੁਧ ਅਦਾਲਤ ਵਿਚ ਪੇਸ਼ ਕੀਤਾ ਚਲਾਨ

Amritsar News: ਪਿਛਲੇ ਤਿੰਨ ਸਾਲਾਂ ਤੋਂ ਡਿੱਬਰੂਗੜ੍ਹ ਜੇਲ੍ਹ 'ਚ...

Amritsar News : ਅੰਮ੍ਰਿਤਸਰ ਵਿੱਚ ਨਾਰਕੋ ਤਸਕਰੀ ਨੈੱਟਵਰਕ ਨਾਲ ਜੁੜਿਆ ਵਿਅਕਤੀ 6 ਕਿਲੋ ਹੈਰੋਇਨ ਸਮੇਤ ਕਾਬੂ

Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ...

Bathinda News: Bathinda ‘ਚ ਇੱਕ ਹੋਰ ਨਸ਼ਾ ਤਸਕਰ ਦੀ ਜਾਇਦਾਦ ‘ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜ਼ਾ

Bathinda News: Bathinda Police ਦੀ ਮੱਦਦ ਨਾਲ ਜ਼ਿਲ੍ਹਾ ਪ੍ਰਸ਼ਾਸਨ...