Thursday, April 16, 2026
spot_img
spot_img

SSD Girls College ਵਿਖੇ ਪੋਸਟ ਮ੍ਰੈਟਿਕ ਸਕਾਲਰਸ਼ਿਪ ਜਾਗਰੂਕਤਾ ਕੈਂਪ ਦਾ ਆਯੋਜਨ

Date:

spot_img

Bathinda News: SSD Girls College ਵਿਖੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਕਾਲਜ ਦੇ Equal Opportunity Cell ਦੁਆਰਾ ਪੋਸਟ ਮ੍ਰੈਟਿਕ ਸਕਾਲਰਸ਼ਿਪ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਨੀਰੂ ਗਰਗ ਵੱਲੋ ਆਏ ਹੋਏ ਮੁੱਖ ਮਹਿਮਾਨ ਸ਼੍ਰੀ ਅਸ਼ੋਕ ਕੁਮਾਰ (Social Justice Empowerment Officer) Welfare Dept. Bathinda ਦਾ ਸਵਾਗਤ ਫੁੱਲਦਾਨ ਭੇਂਟ ਕਰਕੇ ਕੀਤਾ ਗਿਆ।

ਇਹ ਵੀ ਪੜ੍ਹੋ  DAV College Bathinda ਦੇ ਐਮ.ਏ. ਪੰਜਾਬੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

ਇਸ ਪ੍ਰੋਗਰਾਮ ਵਿੱਚ ਸ਼੍ਰੀ ਬਲਵਿੰਦਰ ਸਿੰਘ (Nodal Officer Welfare Dept. Bathinda), ਮੈਡਮ ਮਮਤਾ ਰਾਣੀ (Nodal Officer DEO) ਅਤੇ ਮੈਡਮ ਸਰਬਜੀਤ ਕੌਰ (Election Cell DEO) ਵੀ ਸ਼ਾਮਿਲ ਰਹੇ। ਇਸ ਪ੍ਰੋਗਰਾਮ ਦੌਰਾਨ ਭਾਸ਼ਣ ਮੁਕਾਬਲਾ ਅਤੇ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ । ਵਿਦਿਆਰਥਣਾਂ ਵੱਲੋਂ ਡਾ. ਬੀ. ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਉਹਨ੍ਹਾਂ ਦੁਆਰਾ ਸਮਾਜ ਦੀ ਭਲਾਈ ਕੀਤੇ ਗਏ ਕਾਰਜਾ ਬਾਰੇ ਵਿਚਾਰ ਪੇਸ਼ ਕੀਤੇ ਗਏ ।

ਇਹ ਵੀ ਪੜ੍ਹੋ MRSPTU ਵੱਲੋਂ ਵਿਦਿਆਰਥੀਆਂ ਦੀ ਨਵਚੇਤਨਾ ਨੂੰ ਮਿਲ ਰਿਹਾ ਉਤਸ਼ਾਹ: ਰੋਹਿਤ ਕੁਮਾਰ ਦਾ ਸਟਾਰਟਅੱਪ ਪਹੁੰਚਿਆ 2.5 ਕਰੋੜ ਰੁਪਏ ਦੀ ਕੀਮਤ ’ਤੇ

ਕਾਲਜ ਪ੍ਰਿੰਸੀਪਲ ਵੱਲੋਂ ਮੁੱਖ ਵਕਤਾ ਦਾ ਧੰਨਵਾਦ ਕੀਤਾ ਗਿਆ ਅਤੇ ਉਹਨਾਂ ਨੂੰ ਡਾ. ਬੀ. ਆਰ. ਅੰਬੇਡਕਰ ਜੀ ਦੇ ਵਿਚਾਰਾਂ ਨੂੰ ਆਪਣੀ ਜਿੰਦਗੀ ਵਿੱਚ ਅਮਲ ਵਿੱਚ ਲਿਆਉਂਣ ਲਈ ਪ੍ਰੇਰਿਤ ਕੀਤਾ ਗਿਆ ।ਅੰਤ ਵਿੱਚ ਮੁਕਾਬਲਿਆਂ ਦੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ । ਕਾਲਜ ਦੇ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੈ ਗੋਇਲ ਅਤੇ ਕਾਰਜਕਾਰੀ ਕਮੇਟੀ ਦੇ ਮੈਂਬਰਾ ਵੱਲੋਂ ਕਾਲਜ ਪ੍ਰਿੰਸੀਪਲ ਅਤੇ ਨੋਡਲ ਅਫਸਰ ਮੈਡਮ ਦਿਵਿਆ ਜਿੰਦਲ ਨੂੰ ਅੱਗੇ ਤੋਂ ਵੀ ਸਕਾਲਰਸ਼ਿਪ ਜਾਗਰੂਕਤਾ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਕਰਵਾਉਦੇ ਰਹਿਣ ਲਈ ਪ੍ਰੇਰਿਤ ਕੀਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....