ਕਿਸਾਨਾਂ ਨੂੰ ਹੁਣ ਤੱਕ 744.51 ਕਰੋੜ ਰੁਪਏ ਕਣਕ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ:ਡਿਪਟੀ ਕਮਿਸ਼ਨਰ

Date:

spot_img

Bathinda News:ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 23 ਅਪ੍ਰੈਲ 2025 ਤੱਕ ਕਿਸਾਨਾਂ ਨੂੰ 744.51 ਕਰੋੜ ਰੁਪਏ ਕਣਕ ਦੀ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ 464132 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਨ੍ਹਾਂ ਵਿਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 385832 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਸਾਨਾਂ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ-ਸਫਾਈ ਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਲਈ ਹਦਾਇਤ ਕੀਤੀ।

ਇਹ ਵੀ ਪੜ੍ਹੋ  ਪਹਿਲਗਾਮ ਅੱਤਵਾਦੀ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਕਾਂਗਰਸ,ਸਰਕਾਰ ਦੇ ਨਾਲ ਖੜ੍ਹੀ ਹੈ

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖ੍ਰੀਦ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ।ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 23 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 124325 ਮੀਟ੍ਰਿਕ ਟਨ, ਮਾਰਕਫ਼ੈਡ 84381, ਪਨਸਪ 85365, ਵੇਅਰ ਹਾਊਸ 58734 ਤੇ ਪ੍ਰਾਈਵੇਟ ਵਪਾਰੀਆਂ ਵਲੋਂ 33027 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...