Thursday, April 16, 2026
spot_img
spot_img

ਸਰਹੱਦ `ਤੇ ਚੌਕਸੀ ਤੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਪੰਜਾਬ 5500 ਹੋਮ ਗਾਰਡ ਜਵਾਨਾਂ ਦੀ ਭਰਤੀ ਕਰੇਗਾ: ਮੁੱਖ ਮੰਤਰੀ

Date:

spot_img

👉ਪੰਜਾਬ ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ `ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ
👉ਬੀ.ਐਸ.ਐਫ. ਦੀ ਸਹਾਇਤਾ ਲਈ ਇਨ੍ਹਾਂ ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਤਾਇਨਾਤ
Chandigarh News:ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੰਜਾਬ ਹੋਮ ਗਾਰਡਜ਼ ਦੇ ਸਰਹੱਦੀ ਵਿੰਗ ਵਿੱਚ 5500 ਜਵਾਨਾਂ ਦੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਸਰਕਾਰੀ ਨਿਵਾਸ `ਤੇ ਹੋਈ ਮੀਟਿੰਗ ਵਿੱਚ ਲਿਆ ਗਿਆ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ;ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਮੁੱਖ ਮੰਤਰੀ ਨੇ ਪਹਿਲਗਾਮ (ਜੰਮੂ-ਕਸ਼ਮੀਰ) ਵਿਖੇ ਹਾਲ ਹੀ ਵਿੱਚ ਹੋਏ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸੂਬੇ ਪ੍ਰਤੀ ਦੁਸ਼ਮਣ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਦੂਜੀ ਰੱਖਿਆ ਲਾਈਨ ਸਥਾਪਤ ਕਰਨ ਦੀ ਜ਼ਰੂਰਤ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੁਰੱਖਿਆ ਘੇਰੇ ਨੂੰ ਵਧਾਉਣ ਲਈ ਪੰਜਾਬ ਪੁਲਿਸ ਦੇ ਬਾਰਡਰ ਵਿੰਗ ਵਿੱਚ 5500 ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਐਸ.ਐਫ. ਦੇ ਪਿੱਛੇ ਦੂਜੀ ਸੁਰੱਖਿਆ ਲਾਈਨ ਸਥਾਪਤ ਕਰਨ ਦਾ ਇਹ ਪ੍ਰਸਤਾਵ ਅੰਤਰਰਾਸ਼ਟਰੀ ਸਰਹੱਦ `ਤੇ ਬੀ.ਐਸ.ਐਫ. ਦੇ ਜਾਲ ਤੋਂ ਬਚਣ ਵਾਲੇ ਕਿਸੇ ਵੀ ਤੱਤ ਨੂੰ ਫੜਨ ਵਿੱਚ ਮਦਦ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਦੀ ਵਿਸ਼ਾਲਤਾ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੂੰ ਕੇਂਦਰ ਤੋਂ ਸਹਾਇਤਾ ਦੀ ਜ਼ਰੂਰਤ ਪਵੇਗੀ, ਜਿਸ ਲਈ ਉਹ ਜਲਦੀ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨਗੇ।

ਇਹ ਵੀ ਪੜ੍ਹੋ  ਮੰਤਰੀ ਬਰਿੰਦਰ ਗੋਇਲ ਦੀ ਅਗਵਾਈ ਵਿੱਚ ਆਪ ਆਗੂਆਂ ਨੇ ਪਹਿਲਗਾਮ ਅੱਤਵਾਦ ਪੀੜਤਾਂ ਦੀ ਯਾਦ ਵਿੱਚ ਸ਼੍ਰੀ ਹਨੂੰਮਾਨ ਮੰਦਰ ਵਿਖੇ ਪ੍ਰਾਰਥਨਾ ਕੀਤੀ

ਉਨ੍ਹਾਂ ਕਿਹਾ ਕਿ ਸੂਬੇ ਕੋਲ ਮਨੁੱਖੀ ਸ਼ਕਤੀ, ਹੌਸਲਾ ਅਤੇ ਯੋਗਤਾ ਹੈ ਅਤੇ ਵਾਧੂ ਸਰੋਤਾਂ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਕੋਲ ਕਿਸੇ ਵੀ ਤਰ੍ਹਾਂ ਦੇ ਹਮਲੇ, ਭਾਵੇਂ ਉਹ ਭੇਸ ਵਿੱਚ ਹੋਵੇ, ਨੂੰ ਰੋਕਣ ਦੀ ਇੱਛਾ ਸ਼ਕਤੀ, ਤਜਰਬਾ ਅਤੇ ਪੇਸ਼ੇਵਰ ਯੋਗਤਾ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ 5500 ਹੋਮ ਗਾਰਡ ਜਵਾਨਾਂ ਤੋਂ ਇਲਾਵਾ ਸੂਬੇ ਭਰ ਵਿੱਚ 400 ਤੋਂ ਵੱਧ ਹੋਰ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਨੂੰ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.), ਸਟੇਟ ਡਿਜ਼ਾਜਸਟਰ ਰਿਲੀਫ ਫੋਰਸ (ਐਸ.ਡੀ.ਆਰ.ਐਫ.) ਅਤੇ ਹੋਰਾਂ ਬਲਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਨ ਲਈ ਬਹੁਤ ਜ਼ਰੂਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...