Friday, April 17, 2026
spot_img
spot_img

ਫਾਜ਼ਿਲਕਾ-ਫਿਰੋਜ਼ਪੁਰ ਸੜਕ ਨੂੰ ਚਹੁੰ ਮਾਰਗੀ ਕਰਨ ਦੀ ਪ੍ਰਕਿਰਿਆ ਹੋਈ ਤੇਜ

Date:

spot_img

Fazlika News: ਫਾਜ਼ਿਲਕਾ ਤੋਂ ਫਿਰੋਜ਼ਪੁਰ ਸੜਕ ਦੇ ਚਹੁੰ ਮਾਰਗੀ ਕਰਨ ਲਈ ਪ੍ਰਕਿਰਿਆਵਾਂ ਤੇਜ਼ ਹੋ ਗਈਆਂ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ਤੇ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਵਿੰਗ) ਦੇ ਨਿਗਰਾਨ ਇੰਜੀਨੀਅਰ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਫਾਜ਼ਿਲਕਾ ਪਹੁੰਚੀ ਅਤੇ ਉਨਾਂ ਨੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੂੰ ਇਸ ਸਬੰਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਜਾਣੂ ਕਰਵਾਇਆ।

ਇਹ ਵੀ ਪੜ੍ਹੋ ਬਠਿੰਡਾ ’ਚ ਬੱਸ ਅੱਡੇ ਨੂੰ ਤਬਦੀਲ ਕਰਨ ਦੇ ਵਿਰੋਧ ’ਚ ਕੱਢਿਆ ਰੋਸ਼ ਮਾਰਚ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਕੇਂਦਰੀ ਸੜਕ ਅਤੇ ਪਰਿਵਾਹਨ ਮੰਤਰੀ ਸ਼੍ਰੀ ਨਿਤਨ ਗਟਕਰੀ ਦੇ ਪੰਜਾਬ ਦੌਰੇ ਸਮੇਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ਼੍ਰੀ ਹਰਭਜਨ ਸਿੰਘ ਈਟੀਓ ਨੇ ਉਹਨਾਂ ਕੋਲ ਇਸ ਸੜਕ ਦਾ ਮੁੱਦਾ ਉਠਾਇਆ ਸੀ ਅਤੇ ਇਸ ਤੋਂ ਬਾਅਦ ਹੁਣੇ ਜਿਹੇ ਉਹ ਦਿੱਲੀ ਜਾ ਕੇ ਵੀ ਉਹਨਾਂ ਕੋਲ ਇਸ ਸੜਕ ਸਬੰਧੀ ਮਿਲੇ ਹਨ। ਜਿਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਇਸ ਸੜਕ ਨੂੰ ਦੇਸ਼ ਦੇ ਸਰਹੱਦੀ ਖੇਤਰ ਦੀ ਸੁਰੱਖਿਆ ਦ੍ਰਿਸ਼ਟੀ ਤੋਂ ਮਹੱਤਵਪੂਰਨ ਮੰਨਦਿਆਂ ਇਸ ਦਾ ਕੇਸ ਭੇਜਣ ਲਈ ਕਿਹਾ ਹੈ ।

ਇਹ ਵੀ ਪੜ੍ਹੋ ਭਗਵੰਤ ਮਾਨ ਜੀ; ਬਠਿੰਡਾ ਦੀ ਵਿਜੀਲੈਂਸ ਵੀ ਭ੍ਰਿਸਟ Xen ਵਿਰੁਧ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰਨਾ ਭੁੱਲੀ!

ਵਿਧਾਇਕ ਨੇ ਦੱਸਿਆ ਕਿ ਇਸੇ ਸੰਦਰਭ ਵਿੱਚ ਅਧਿਕਾਰੀਆਂ ਦੀ ਟੀਮ ਵੱਲੋਂ ਸਾਰਾ ਕੇਸ ਤਿਆਰ ਕਰਕੇ ਭਾਰਤ ਸਰਕਾਰ ਨੂੰ ਭੇਜਿਆ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਤੋਂ ਇਸ ਸਬੰਧੀ ਹਰੀ ਝੰਡੀ ਮਿਲ ਚੁੱਕੀ ਹੈ । ਉਹਨਾਂ ਨੇ ਕਿਹਾ ਕਿ ਇਹ ਸੜਕ ਦੀ ਲੰਬਾਈ 84 ਕਿਲੋਮੀਟਰ ਹੋਵੇਗੀ ਅਤੇ ਇਹ ਅੱਗੇ ਫਾਜ਼ਿਲਕਾ ਤੋਂ ਅਬੋਹਰ ਵੱਲ ਬਣ ਰਹੇ ਨੈਸ਼ਨਲ ਹਾਈਵੇ ਨਾਲ ਜੁੜੇਗਾ। ਇਸ ਤੋਂ ਬਿਨਾਂ ਇਹ ਫਿਰੋਜ਼ਪੁਰ ਤੋਂ ਚੰਡੀਗੜ੍ਹ ਨੈਸ਼ਨਲ ਹਾਈਵੇ ਅਤੇ ਅੰਮ੍ਰਿਤਸਰ ਲਈ ਵੀ ਬਿਹਤਰ ਸੰਪਰਕ ਸਹੂਲਤ ਦੇਵੇਗਾ। ਉਨਾਂ ਨੇ ਇਸ ਸੜਕ ਦੇ ਨਿਰਮਾਣ ਸਬੰਧੀ ਲੋਕ ਨਿਰਮਾਣ ਮੰਤਰੀ ਸ਼ ਹਰਹਰਭ ਸਿੰਘ ਈਟੀਓ ਵੱਲੋਂ ਕੀਤੀਆਂ ਜਾ ਰਹੀਆਂ ਪਹਿਲ ਕਦਮੀਆਂ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...