Vigilance Bureau ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ BDPO ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

Date:

spot_img

Amritsar News:ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹੈਲਪਲਾਈਨ ਸਦਕਾ ਵਿਜੀਲੈਂਸ ਦੀ ਕਾਰਵਾਈ ਇਸ ਜਨਤਕ ਪਹਿਲਕਦਮੀ ਦੀ ਵੱਧ ਰਹੀ ਸਫਲਤਾ ਨੂੰ ਉਜਾਗਰ ਕਰਦੀ ਹੈ ਅਤੇ ਇਹ ਮੁਹਿੰਮ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟ ਗਤੀਵਿਧੀਆਂ ਦਾ ਪਰਦਾਫਾਸ਼ ਕਰਕੇ ਨਾਗਰਿਕਾਂ ਨੂੰ ਸਸ਼ਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀਡੀਪੀਓ), ਵੇਰਕਾ ਬਲਾਕ, ਰਾਣੀ-ਕਾ-ਬਾਗ, ਅੰਮ੍ਰਿਤਸਰ ਦੇ ਸੁਪਰਡੈਂਟ ਵਜੋਂ ਹੋਈ ਹੈ, ਜਿਸ ਨੇ ਗਲੀ ਉੱਤੇ ਕਬਜ਼ੇ ਦੀ ਸ਼ਿਕਾਇਤ ‘ਤੇ ਸਰਕਾਰੀ ਕਾਰਵਾਈ ਦੇ ਬਦਲੇ ਪਿੰਡ ਨਬੀਪੁਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਸਨੀਕ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸਨੇ ਬੀਡੀਪੀਓ ਬਲਾਕ ਵੇਰਕਾ ਲਖਵਿੰਦਰ ਕੌਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦੇ ਗੁਆਂਢੀ ਗੁਰਵਿੰਦਰ ਸਿੰਘ ਨੇ ਉਸਦੇ ਘਰ ਨੂੰ ਜਾਣ ਵਾਲੀ ਗਲੀ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ। ਬੀਡੀਪੀਓ ਨੇ ਇਹ ਮਾਮਲਾ ਉਕਤ ਸੁਪਰਡੈਂਟ ਨੂੰ ਅੱਗੇ ਭੇਜ ਦਿੱਤਾ, ਜਿਸ ਨੇ ਇਹ ਸ਼ਿਕਾਇਤ ਤੇ ਜੂਨੀਅਰ ਇੰਜੀਨੀਅਰ ਮੋਹਿਤ ਕੁਮਾਰ ਅਤੇ ਪੰਚਾਇਤ ਸਕੱਤਰ ਅਸ਼ੋਕ ਕੁਮਾਰ ਨੂੰ ਤੱਥਾਂ ਦੀ ਪੁਸ਼ਟੀ ਕਰਨ ਦੇ ਨਿਰਦੇਸ਼ ਦਿੱਤੇ ਸਨ।ਇਸ ਜਾਂਚ ਦੀ ਤਸਦੀਕ ਤੋਂ ਪਤਾ ਲੱਗਾ ਕਿ ਸਰਕਾਰੀ ਗਲੀ ‘ਤੇ ਕਬਜ਼ਾ ਕਰਨ ਦੀ ਸ਼ਿਕਾਇਤ ਸਹੀ ਸੀ, ਜਿਸ ਕਾਰਨ ਉਸ ਵਿਅਕਤੀ‘ਤੇ 3,284 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ, ਕਬਜ਼ਾਧਾਰਕ ਨੇ ਇਸ ਨੋਟਿਸ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਬੀਡੀਪੀਓ ਦਫ਼ਤਰ ਨੂੰ ਗੈਰ-ਕਾਨੂੰਨੀ ਢਾਂਚੇ ਨੂੰ ਹਟਾਉਣ ਲਈ ਪੁਲਿਸ ਸਹਾਇਤਾ ਦੀ ਬੇਨਤੀ ਕਰਨੀ ਪਈ।ਹਾਲਾਂਕਿ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ, ਸੁਪਰਡੈਂਟ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਦੀ ਇੱਕ ਹੋਰ ਸ਼ਿਕਾਇਤ ਉੱਤੇ ਅਗਲੇਰੀ ਕਾਰਵਾਈ ਉਤੇ ਅਮਲ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ 20,000 ਰੁਪਏ ਪੇਸ਼ਗੀ ਵਜੋਂ ਦੇਣ ਲਈ ਕਿਹਾ ਸੀ।ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10,000 ਰੁਪਏ ਉਕਤ ਸਤਨਾਮ ਸਿੰਘ ਦੇ ਖਾਤੇ ਵਿੱਚ ਪਾ ਦਿੱਤੇ। ਇਸ ਤੋਂ ਬਾਅਦ ਵਿਭਾਗ ਨੇ ਪੁਲਿਸ ਦੀ ਸਹਾਇਤਾ ਨਾਲ ਗਲੀ ਵਿੱਚ ਲੱਗੇ ਗੈਰ-ਕਾਨੂੰਨੀ ਥੰਮ੍ਹਾਂ ਨੂੰ ਹਟਾ ਦਿੱਤਾ ਗਿਆ।

ਇਹ ਵੀ ਪੜ੍ਹੋ  ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ

ਇਸ ਉਪਰੰਤ ਸ਼ਿਕਾਇਤਕਰਤਾ ਦੇ ਗੁਆਂਢੀ ਨੇ ਬਦਲੇ ਦੀ ਕਾਰਵਾਈ ਕਰਦਿਆਂ ਪਿੰਡ ਦੇ ਨਾਲੇ ਨੂੰ ਬਲੌਕ ਕਰ ਦਿੱਤਾ ਸੀ ਜਿਸ ਕਰਕੇ ਸ਼ਿਕਾਇਤਕਰਤਾ ਨੂੰ ਮਜ਼ਬੂਰਨ ਦੁਬਾਰਾ ਉਕਤ ਸੁਪਰਡੈਂਟ ਕੋਲ ਪਹੁੰਚ ਕਰਨੀ ਪਈ। ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਉਹ ਪਹਿਲਾਂ ਦਿੱਤੀ ਹੋਈ ਰਿਸ਼ਵਤ ਬਾਰੇ ਚੁੱਪ ਰਹੇ ਨਹੀਂ ਤਾਂ ਉਹ ਉਸ ਵੱਲੋਂ ਨਾਲੇ ਦੇ ਬਾਰੇ ਦਿੱਤੀ ਸ਼ਿਕਾਇਤ ਵਿੱਚ ਕੋਈ ਮੱਦਦ ਨਹੀਂ ਕਰੇਗਾ।ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਸਤਨਾਮ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਨ ਤੋਂ ਪਹਿਲਾਂ ਸਾਰੇ ਤੱਥਾਂ ਦੀ ਪੁਸ਼ਟੀ ਕੀਤੀ ਅਤੇ ਉਸ ਨੂੰ ਦੋਸ਼ੀ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਬੀਡੀਪੀਓ ਲਖਵਿੰਦਰ ਕੌਰ ਦੀ ਭੂਮਿਕਾ ਦੀ ਜਾਂਚ ਅਗਲੇਰੀ ਜਾਂਚ ਦੌਰਾਨ ਕੀਤੀ ਜਾਵੇਗੀ।ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਨਾਗਰਿਕਾਂ ਨੂੰ ਸਰਕਾਰੀ ਅਧਿਕਾਰੀਆਂ ਦੁਆਰਾ ਰਿਸ਼ਵਤਖੋਰੀ ਜਾਂ ਦੁਰਵਿਵਹਾਰ ਦੇ ਕਿਸੇ ਵੀ ਮਾਮਲੇ ਦੀ ਸਰਗਰਮੀ ਨਾਲ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਕਿਹਾ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਲੋਕਾਂ ਲਈ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨ ਦਾ ਇੱਕ ਜਰੀਆ ਹੈ। ਉਹਨਾਂ ਕਿਹਾ ਕਿ ਅਸੀਂ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ ਦੇ ਅੱਗੇ ਆਉਣ ਦਾ ਸੱਦਾ ਦਿੰਦੇ ਹਾਂ ਕਿਉਂਕਿ ਸਮੇਂ ਸਿਰ ਦਿੱਤੀ ਗਈ ਜਾਣਕਾਰੀ ਹੀ ਜਲਦ ਕਾਰਵਾਈ ਨੂੰ ਯਕੀਨੀ ਬਣਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...

Bathinda Police ਵੱਲੋਂ 258 ਗਰਾਮ ਹੈਰੋਇਨ ਤੇ ਇੱਕ ਰਿਵਾਲਵਰ ਸਮੇਤ ਤਿੰਨ ਕਾਬੂ, ਕਾਰ ਵੀ ਹੋਈ ਬਰਾਮਦ

Bathinda News: Bathinda Police; ਗੌਰਵ ਯਾਦਵ ਡੀ.ਜੀ.ਪੀ, ਪੰਜਾਬ ਦੇ...