Lucknow News: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿਚ ਬੁੱਧਵਾਰ ਤੜਕਸਾਰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿਚ ਇੱਕ ਟੁੂਰਿਸਟ ਬੱਸ ਨੂੰ ਅੱਗ ਲੱਗਣ ਕਾਰਨ ਦੋ ਬੱਚਿਆਂ ਸਹਿਤ ਪੰਜ ਸਵਾਰੀਆਂ ਜਿੰਦਾਂ ਸੜ ਗਏ। ਇਸਤੋਂ ਇਲਾਵਾ ਦਰਜ਼ਨਾਂ ਸਵਾਰੀਆਂ ਝੁਲਸਣ ਕਾਰਨ ਗੰਭੀਰ ਜਖ਼ਖੀ ਹੋ ਗਈਆਂ, ਜਿੰਨ੍ਹਾਂ ਨੂੰ ਇਲਾਜ਼ ਲਈ ਵੱਖ ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ। ਇਹ ਬੱਸ ਬੈਗੂਸਰਾਏ ਤੋਂ ਦਿੱਲੀ ਵੱਲ ਜਾ ਰਹੀ ਸੀ।
ਇਹ ਵੀ ਪੜ੍ਹੋ ਮਹਿਲਾ ਫ਼ੌਜੀ ਅਧਿਕਾਰੀਆਂ ਵਿਰੁਧ ਵਿਵਾਦਤ ਟਿੱਪਣੀ ਕਰਨ ਵਾਲੇ ਭਾਜਪਾ ਦੇ ਮੰਤਰੀ ਵਿਰੁਧ ਦੇਸ਼ ਧਰੋਹ ਦਾ ਪਰਚਾ ਦਰਜ਼
ਸੂਚਨਾ ਮੁਤਾਬਕ ਇਹ ਘਟਨਾ ਬੱਸ ਵਿਚ ਸਪਾਰਕ ਹੋਣ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਜਿਸਦੇ ਚੱਲਦੇ ਬੱਸ ਵਿਚ ਭਗਦੜ ਮੱਚ ਗਈ। ਦਸਿਆ ਇਹ ਵੀ ਜਾ ਘਟਨਾ ਦੇ ਬਾਅਦ ਬੱਸ ਦੇ ਡਰਾਈਵਰ ਅਤੇ ਕੰਢਕਟਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਹਾਦਸੇ ਵਿਚ ਦੋ ਬੱਚੇ, ਦੋ ਔਰਤਾਂ ਅਤੇ ਇੱਕ ਨੌਜਵਾਨ ਦੀ ਮੌਤ ਹੋਗਈ। ਬੱਸ ਵਿਚ 60-70 ਸਵਾਰੀਆਂ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





