spot_img
spot_img

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

Date:

spot_img

👉ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰਾਂ ਜੋ ਸਰਹੱਦ ਪਾਰੋਂ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ, ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਦੋਸ਼ੀ ਸੰਦੀਪ ‘ਤੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕਰਨ ਦਾ ਸ਼ੱਕ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਸਿੰਘ ਅਤੇ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨੀ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ ਅਤੇ ਇਸ ਖੇਪ ਨੂੰ ਅੱਗੇ ਵੰਡਣ ਲਈ ਵੱਖ-ਵੱਖ ਥਾਵਾਂ ‘ਤੇ ਡਿਲੀਵਰ ਕੀਤਾ ਜਾਂਦਾ ਸੀ।ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ ਡਿਟੈਕਟਿਵ ਜਗਬਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਨੇ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਅਕਾਸ਼ ਉਰਫ਼ ਮੋਟਾ ਨੂੰ ਗੁਰੂਦੁਆਰਾ ਬੋਹੜੀ ਸਾਹਿਬ ਰੋਡ ਤੋਂ 1.01 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸਿੱਖਿਆ ਕ੍ਰਾਂਤੀ:’ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ:ਮੁੱਖ ਮੰਤਰੀ ਮਾਨ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਸਾਥੀ ਸੰਦੀਪ ਸਿੰਘ ਨੂੰ ਝਬਾਲ ਰੋਡ ਤੋਂ 9.2 ਕਿਲੋਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।ਸੀਪੀ ਨੇ ਦੱਸਿਆ ਕਿ ਦੋਸ਼ੀ ਸੰਦੀਪ 2018-19 ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ ਅਤੇ ਸ਼ੱਕ ਹੈ ਕਿ ਉਸ ਨੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਅਤੇ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਐਫਆਈਆਰ ਨੰਬਰ 127 ਮਿਤੀ 16-05-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

जमीन से जुड़े सभी काम हों आसान, पारदर्शी और समय पर, यही सरकार का उद्देश्य : मुख्यमंत्री

👉पेपरलेस रजिस्ट्रेशन 2.0 और ऑटो म्यूटेशन व्यवस्था की मुख्यमंत्री...

CM Nayab Singh Saini ने हरियाणा सुपर-100 अभिनंदन कार्यक्रम में की दो बड़ी घोषणाएं

👉बुनियाद योजना के तहत संचालित 103 केंद्रों में 25...