Thursday, April 16, 2026
spot_img
spot_img

ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ: ਲਾਲਜੀਤ ਸਿੰਘ ਭੁੱਲਰ

Date:

spot_img

👉ਕੈਬਨਿਟ ਮੰਤਰੀ ਨੇ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਕੀਤਾ ਵਿਚਾਰ-ਵਟਾਂਦਰਾ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਨਬੱਸ ਵਿੱਚ ਕੰਟਰੈਕਟ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕੇ ਅਤੇ ਆਊਟਸੋਰਸ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਕੰਟਰੈਕਟ ‘ਤੇ ਕਰਨ ਲਈ ਯਤਨਸ਼ੀਲ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿੱਤ ਤੇ ਪ੍ਰਸੋਨਲ ਵਿਭਾਗ ਦੇ ਅਧਿਕਾਰੀਆਂ ਨੂੰ ਕੰਟਰੈਕਟ ਅਤੇ ਆਊਟਸੋਰਸ ਦੋਵੇਂ ਵਰਗਾਂ ਦੇ ਕਰਮਚਾਰੀਆਂ ਦਾ ਕੇਸ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦੇ ਹੱਕ ‘ਚ ਤਿਆਰ ਕਰਨ ਲਈ ਕਿਹਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ 

ਸ.ਭੁੱਲਰ ਨੇ ਵਿਚਾਰ-ਵਟਾਂਦਰਾ ਕਰਨ ਮੌਕੇ ਕੰਟਰੈਕਟ ਤੇ ਆਊਟਸੋਰਸ ਕਰਮਚਾਰੀਆਂ ਨੂੰ ਛੇਤੀ ਪੱਕੇ ਅਤੇ ਕੰਟਰੈਕਟ ‘ਤੇ ਕਰਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਸਾਫ-ਸੁਥਰੀ ਪ੍ਰਕਿਰਿਆ ਅਪਣਾ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਬਣਦਾ ਹੱਕ ਦਿੱਤਾ ਜਾਵੇ।ਸ. ਭੁੱਲਰ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮ ਯੂਨੀਅਨਾਂ ਵੱਲੋਂ ਸਮੇਂ-ਸਮੇਂ ਉਠਾਈਆਂ ਵੱਖ-ਵੱਖ ਮੰਗਾਂ ਨੂੰ ਗੰਭੀਰਤਾ ਨਾਲ ਹੱਲ ਕਰਨ ਲਈ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਕੰਟਰੈਕਟ ਅਤੇ ਆਊਣਟਸੋਰਸ ਮੁਲਾਜ਼ਮ ਟਰਾਂਸਪੋਰਟ ਵਿਭਾਗ ਲਈ ਮਹੱਤਵਪੂਰਨ ਹਨ ਅਤੇ ਸਰਕਾਰ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੇਗੀ।

ਇਹ ਵੀ ਪੜ੍ਹੋ ਵਿਜੀਲੈਂਸ ਵੱਲੋਂ AAP MLA ਦੀ ਗ੍ਰਿਫਤਾਰੀ, ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਇਹ ਗੱਲ, ਦੇਖੋ ਵੀਡੀਓ

ਸ. ਭੁੱਲਰ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਭਲਾਈ ਲਈ ਲਗਾਤਾਰ ਅਸਰਦਾਰ ਫੈਸਲੇ ਲੈ ਰਹੀ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਇਸੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇਗਾ।ਇਸ ਮੀਟਿੰਗ ਵਿੱਚ ਸਕਛਰ ਟਰਾਂਸਪੋਰਟ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਜਸਪ੍ਰੀਤ ਸਿੰਘ, ਡਾਇਰੈਕਟਰ ਸਟੇਟ ਟਰਾਂਸਪੋਰਟ ਰਾਜੀਵ ਗੁਪਤਾ, ਵਿਸ਼ੇਸ਼ ਸਕੱਤਰ ਪ੍ਰਸੋਨਲ ਉਪਕਾਰ ਸਿੰਘ ਅਤੇ ਡਿਪਟੀ ਸਕੱਤਰ ਵਿੱਤ ਜਤਿੰਦਰ ਕੁਮਾਰ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....