Thursday, April 16, 2026
spot_img
spot_img

PSPCL ਦਾ SDO 50,000 ਰੁਪਏ ਤੇ ਲਾਈਨਮੈਂਨ 15000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਵੱਲੋਂ ਕਾਬੂ

Date:

spot_img

Patiala/Amritsar News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਦੋਂਕਿ ਇੱਕ ਵੱਖਰੇ ਮਾਮਲੇ ਵਿਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਬ-ਡਵੀਜ਼ਨ ਜਸਤਰਵਾਲ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਹਰਦੀਪ ਸਿੰਘ ਨੂੰ 15000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸਡੀਓ ਦੀ ਗ੍ਰਿਫ਼ਤਾਰੀ ਪਟਿਆਲਾ ਦੀ ਤਹਿਸੀਲ ਨਾਭਾ ਦੇ ਪਿੰਡ ਪੇਧਨ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਜਿਸ ਵਿਚ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਐਸਡੀਓ ਨੇ ਉਸਦੇ ਨਾਂ ’ਤੇ ਦੋ ਟਿਊਬਵੈੱਲ ਕੁਨੈਕਸ਼ਨ ਤਬਦੀਲ ਕਰਨ ਬਦਲੇ 70,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਪਰ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ।

ਇਹ ਵੀ ਪੜ੍ਹੋ  CM Mann ਦਾ ਵੱਡਾ ਐਲਾਨ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ‘ਟਾਪਰ’ ਹਵਾਈ ਸਫ਼ਰ ਰਾਹੀਂ ਲਾਉਣਗੇ ਵਿੱਦਿਅਕ ਟੂਰ

ਇਸ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ, ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਉੱਡਣ ਦਸਤਾ, ਪੰਜਾਬ ਦੀ ਟੀਮ ਨੇ ਜਾਲ ਵਿਛਾਇਆ ਅਤੇ ਜਦੋਂ ਮੁਲਜ਼ਮ ਆਪਣੀ ਨਿੱਜੀ ਬ੍ਰੀਜ਼ਾ ਕਾਰ ਵਿੱਚ ਪਹੁੰਚਿਆ ਤਾਂ ਉਸ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ। ਗ੍ਰਿਫ਼ਤਾਰੀ ਦੌਰਾਨ, ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਕੋਲੋਂ ਸ਼ਿਕਾਇਤਕਰਤਾਵਾਂ ਦੇ ਨਾਮ ’ਤੇ ਪਹਿਲਾਂ ਹੀ ਤਬਦੀਲ ਕੀਤੇ ਟਿਊਬਵੈੱਲ ਕੁਨੈਕਸ਼ਨਾਂ ਦੀਆਂ ਦੋ ਪਾਸਬੁੱਕਾਂ ਵੀ ਬਰਾਮਦ ਕੀਤੀਆਂ ਹਨ। ਇਸੇ ਤਰ੍ਹਾਂ ਲਾਈਨਮੈਂਨ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਤਹਿਸੀਲ ਲੋਪੋਕੇ ਦੇ ਪਿੰਡ ਮੁਹਾਰਾ ਦੇ ਵਸਨੀਕ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਜਿਸ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਆਈਆਂ ਹਨੇਰੀਆਂ/ਤੂਫ਼ਾਨਾਂ ਦੌਰਾਨ ਉਸਦੇ ਖੇਤਾਂ ਵਿੱਚ ਲੱਗਿਆ ਬਿਜਲੀ ਟਰਾਂਸਫਾਰਮਰ ਡਿੱਗ ਗਿਆ ਸੀ ਅਤੇ ਇਸਨੂੰ ਠੀਕ ਕਰਨ ਬਦਲੇ ਉਕਤ ਲਾਈਨਮੈਨ ਨੇ ਉਸਤੋਂ 15,000 ਰੁਪਏ ਰਿਸ਼ਵਤ ਦੀ ਮੰਗੀ ਹੈ।

ਇਹ ਵੀ ਪੜ੍ਹੋ  Mansa police ਵੱਲੋਂ 3 ਕਿਲੋ ਅਫ਼ੀਮ ਸਹਿਤ 2 ਕਾਬੂ, ਡਰੱਗ ਮਨੀ ਤੇ ਮੋਟਰਸਾਈਕਲ ਵੀ ਬਰਾਮਦ

ਮੁਲਜ਼ਮ ਲਾਈਨਮੈਨ ਨੇ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 5000 ਰੁਪਏ ਨਕਦ ਲੈ ਲਏ ਸਨ। ਇਸ ਤੋਂ ਬਾਅਦ ਵਿੱਚ ਉਕਤ ਲਾਈਨਮੈਨ ਨੇ ਸ਼ਿਕਾਇਤਕਰਤਾ ਨੂੰ ਟਰਾਂਸਫਾਰਮਰ ਲਵਾਉਣ ਵਿੱਚ ਸਹਾਇਤਾ ਕਰਨ ਲਈ ਇੱਕ ਹੋਰ ਵਿਅਕਤੀ ਨੂੰ 1000 ਰੁਪਏ ਦੇਣ ਲਈ ਕਿਹਾ। ਇਸ ਤੋਂ ਇਲਾਵਾ ਮੁਲਜ਼ਮ ਲਾਈਨਮੈਨ ਲਗਾਤਾਰ ਆਪਣੀ ਆਵਾਜ਼ ਵਿੱਚ ਸੁਨੇਹਿਆਂ ਅਤੇ ਕਾਲਾਂ ਰਾਹੀਂ ਸ਼ਿਕਾਇਤਕਰਤਾ ਤੋਂ ਬਾਕੀ 10,000 ਰੁਪਏ ਦੀ ਮੰਗ ਕਰ ਰਿਹਾ ਸੀ, ਜਿਸ ਦੇ ਚਲਦਿਆਂ ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ’ਤੋਂ ਗੂਗਲ ਪੇ ਰਾਹੀਂ ਉਸਨੂੰ 10,000 ਰੁਪਏ ਟਰਾਂਸਫਰ ਕਰ ਦਿੱਤੇ।ਜਾਂਚ ਦੇ ਆਧਾਰ ’ਤੇ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....