Thursday, April 16, 2026
spot_img
spot_img

ਡਾ. ਰਵਜੋਤ ਸਿੰਘ ਵੱਲੋਂ ਤੜਕਸਾਰ ਅਬੋਹਰ ਦਾ ਅਚਨਚੇਤ ਦੌਰਾ; ਸ਼ਹਿਰ ਦੇ ਲੋਕਾਂ ਨਾਲ ਕੀਤਾ ਸਿੱਧਾ ਰਾਬਤਾ

Date:

spot_img

👉ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ; ਨਿਗਰਾਨ ਇੰਜਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਾਰਨ ਕਾਰਨ ਦੱਸੋ ਨੋਟਿਸ ਜਾਰੀ

Abohar News:ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮੰਗਲਵਾਰ ਨੂੰ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਵਿਭਾਗ ਵਿਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਲੋਕਾਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਡਿਊਟੀ ‘ਚ ਅਣਗਹਿਲੀ ਕਰਨ ਕਰਕੇ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਵੀ ਦਿੱਤੇ। ਡਾ. ਰਵਜੋਤ ਸਿੰਘ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਦੇ ਮੱਦੇ ਨਜ਼ਰ ਉਹ ਅਬੋਹਰ ਦੇ ਇਸ ਅਚਾਨਕ ਦੌਰੇ ਤੇ ਪਹੁੰਚੇ ਹਨ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਸਖ਼ਤ: SHO ਅਤੇ 3 ਪੁਲਿਸ ਮੁਲਾਜ਼ਮ 1 ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਹਨਾਂ ਨੇ ਇਸ ਦੌਰਾਨ ਸ਼ਹਿਰ ਦੇ ਕੂੜਾ ਡੰਪ, ਇੰਦਰਾ ਨਗਰੀ ਸਟੇਡੀਅਮ, ਨਹਿਰੂ ਸਟੇਡੀਅਮ, ਸਬਜ਼ੀ ਮੰਡੀ, ਕ੍ਰਿਸ਼ਨਾ ਨਗਰੀ , ਘੁਮਿਆਰ ਮੁਹੱਲਾ ਅਤੇ ਅਜੀਮਗੜ੍ਹ ਇਲਾਕੇ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਹੇਠਲੇ ਪੱਧਰ ਤੇ ਕੀਤੇ ਜਾ ਰਹੇ ਕਾਰਜਾਂ ਦਾ ਨਿਰੀਖਣ ਵੀ ਕੀਤਾ। ਇਸ ਦੌਰਾਨ ਘੁਮਿਆਰ ਮੁਹੱਲਾ ਦੇ ਲੋਕਾਂ ਵੱਲੋਂ ਪੀਣ ਵਾਲੇ ਪਾਣੀ ਵਿੱਚ ਮਿਲਾਵਟ ਦੀ ਸ਼ਿਕਾਇਤ ਕੀਤੇ ਜਾਣ ਤੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੌਕੇ ‘ਤੇ ਹੀ ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ। ਕੈਬਨਿਟ ਮੰਤਰੀ ਨੇ ਕੂੜਾ ਡੰਪ ਸਾਈਟ ਤੇ ਹਦਾਇਤ ਕੀਤੀ ਕਿ ਪੁਰਾਣੇ ਕੂੜੇ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾਵੇ ਅਤੇ ਸ਼ਹਿਰ ਵਿੱਚੋਂ ਚੁੱਕੇ ਜਾਣ ਵਾਲੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਹਦਾਇਤਾਂ ਅਨੁਸਾਰ ਸੰਭਾਲਿਆ ਜਾਵੇ।

ਇਹ ਵੀ ਪੜ੍ਹੋ  ਜਦੋਂ ਬਠਿੰਡਾ ’ਚ ਇੱਕ ਬਜ਼ੁਰਗ ਲਈ ‘ਰੱਬ’ ਬਣ ਬਹੁੜੇ ਮੰਤਰੀ ਸਾਹਿਬ, ਦੇਖੋ ਵੀਡੀਓ

ਡਾ. ਰਵਜੋਤ ਸਿੰਘ ਨੇ ਮੁਹੱਲਿਆਂ ਵਿੱਚ ਪਹੁੰਚ ਕੇ ਲੋਕਾਂ ਦੇ ਘਰ ਘਰ ਜਾ ਕੇ ਪੀਣ ਵਾਲੇ ਪਾਣੀ ਅਤੇ ਸਫਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਪ੍ਰਤੀ ਦ੍ਰਿੜ ਸੰਕਲਪਿਤ ਹੈ ਅਤੇ ਸ਼ਹਿਰ ਦੇ ਵਿਕਾਸ ਨੂੰ ਵਿਉਂਤਬੰਦ ਤਰੀਕੇ ਨਾਲ ਨੇਪਰੇ ਚਾੜਨ ਲਈ ਹੀ ਅੱਜ ਕੈਬਨਿਟ ਮੰਤਰੀ ਵੱਲੋਂ ਸ਼ਹਿਰ ਦਾ ਦੌਰਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਇਥੇ ਪੁੱਜਣ ਤੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸ ਡੀ ਐਮ ਕ੍ਰਿਸ਼ਨਾ ਪਾਲ ਰਾਜਪੂਤ ਨੇ ਉਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ, ਮਾਰਕੀਟ ਕਮੇਟੀ ਅਬੋਹਰ ਦੇ ਚੇਅਰਮੈਨ ਉਪਕਾਰ ਸਿੰਘ ਜਾਖੜ, ਐਡਵੋਕੇਟ ਹਰਪ੍ਰੀਤ ਸਿੰਘ ਤੋਂ ਇਲਾਵਾ ਸਥਾਨਕ ਆਗੂ ਵੀ ਹਾਜ਼ਰ ਸਨ।।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...