👉ਬਲਾਸਟ ਦੀਆਂ ਤਾਰਾਂ ਪਾਕਿਸਤਾਨੀਆਂ ਨਾਲ ਜੁੜੀਆਂ, ਪੁਲਿਸ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਵੱਲੋਂ ਭੇਜੀ ਖੇਪ ਚੁੱਕਣ ਆਇਆ ਸੀ ਮ੍ਰਿਤਕ ਨੌਜਵਾਨ
Amritsar News: 24 ਘੰਟੇ ਪਹਿਲਾਂ ਅੰਮ੍ਰਿਤਸਰ ’ਚ ਮੰਗਲਵਾਰ ਨੂੰ ਸਵੇਰੇ 9 ਵਜੇਂ ਅੰਮ੍ਰਿਤਸਰ ਦੇ ਮਜੀਠਾ ਰੋਡ ਇਲਾਕੇ ’ਚ ਹੋਏ ਬਲਾਸਟ ਦੇ ਮਾਮਲੇ ਵਿਚ ਮਾਰੇ ਗਏ ਨੌਜਵਾਨ ਦੀ ਪਹਿਚਾਣ ਹੋ ਗਈ ਹੈ। ਮ੍ਰਿਤਕ ਨੌਜਵਾਨ ਨਿਤਿਨ ਛੇਹਰਟਾ ਇਲਾਕੇ ਦਾ ਰਹਿਣ ਵਾਲਾ ਹੈ ਅਤੇ ਉਹ ਆਟੋ ਚਲਾਉਂਦਾ ਪਰਿਵਾਰਕ ਮੈਂਬਰਾਂ ਨੇ ਇਹ ਗੱਲ ਮੰਨੀ ਹੈ ਕਿ ਉਹ ਨਸ਼ੇ ਦਾ ਆਦੀ ਸੀ ਤੇ ਓਟ ਸੈਂਟਰ ਤੋਂ ਦਵਾਈ ਵੀ ਲੈ ਰਿਹਾ ਸੀ।
ਇਹ ਵੀ ਪੜ੍ਹੋ ਵਿਜੀਲੈਂਸ ਦੀ ਹਿਰਾਸਤ ’ਚ ਬਰਖਾਸਤ ਕਾਂਸਟੇਬਲ ਦੀ ਵਿਗੜੀ ਸਿਹਤ; ਹਸਪਤਾਲ ਦਾਖ਼ਲ
ਪੁਲਿਸ ਅਧਿਕਾਰੀਆਂ ਨੇ ਘਟਨਾ ਦੇ ਕੁੱਝ ਸਮੇਂ ਬਾਅਦ ਹੀ ਇਸ ਗੱਲ ਨੂੰ ਮੰਨਿਆ ਸੀਕਿ ਮ੍ਰਿਤਕ ਨੌਜਵਾਨ ਦੀ ਜੇਬ ਵਿਚੋਂ ਮਿਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਉਸਦੇ ਬਾਰੇ ਕਾਫ਼ੀ ਕੁੱਝ ਪਤਾ ਚੱਲਿਆ ਹੈ। ਜਿਸਤੋਂ ਬਾਅਦ ਪੁਲਿਸ ਉਸਦੇ ਘਰ ਪੁੱਜੀ, ਜਿੱਥੈ ਪ੍ਰਵਾਰਕ ਮੈਂਬਰਾਂ ਨੂੰ ਇਸਦੇ ਬਾਰੇ ਪਤਾ ਲੱਗਿਆ। ਹਾਲਾਂਕਿ ਪ੍ਰਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਮ੍ਰਿਤਕ ਨੌਜਵਾਨ ਕਿਸੇ ਤਰ੍ਹਾਂ ਦੇਸ-ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਨਹੀਂ ਰਿਹਾ। ਉਧਰ, ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਹ ਘਟਨਾ ਦਾ Çਲੰਕ ਸਿੱਧੇ ਤੌਰ ’ਤੇ ਸਰਹੱਦੋਂ ਪਾਰ ਬਦਨਾਮ ਖੁਫ਼ੀਆ ਏਜੰਸੀ ਆਈਐਸਆਈ ਨਾਲ ਜੁੜਿਆ ਹੋਇਆ ਹੈ।
ਇਹ ਵੀ ਪੜ੍ਹੋ 10000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜਿਸਦੇ ਵੱਲੋਂ ਅੱਤਵਾਦੀਆਂ ਤੇ ਗੈਂਗਸਟਰਾਂ ਰਾਹੀਂ ਇਹ ਵਿਸਫ਼ੋਟਿਕ ਸਮੱਗਰੀ ਦੀ ਖੇਪ ਭੇਜੀ ਗਈ ਸੀ ਤਾਂ ਕਿ ਪੰਜਾਬ ਦੇ ਵਿਚ ਧਮਾਕੇ ਕਰਵਾਏ ਜਾ ਸਕਣ। ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਨੇ ਵੀ ਮੰਨਿਆ ਕਿ ਇਹ ਇੱਕ ਅੱਤਵਾਦੀ ਘਟਨਾ ਸੀ। ਮਰਨ ਵਾਲਾ ਆਦਮੀ ਹਥਿਆਰਾਂ ਦੀ ਖੇਪ ਲੈਣ ਆਇਆ ਸੀ। ਇਸ ਦੌਰਾਨ, ਇੱਕ ਧਮਾਕਾ ਹੋਇਆ ਅਤੇ ਇਹ ਟੁਕੜੇ-ਟੁਕੜੇ ਹੋ ਗਿਆ ਸੀ। ਇਸ ਮਾਮਲੇ ਵਿਚ ਅੱਜ ਪੁਲਿਸ ਵੱਡੇ ਖੁਲਾਸੇ ਕਰ ਸਕਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


