Ferozepur News:ਦਿਵਿਯਾਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਕਲਿਆਨ ਅਤੇ ਪੁਨਰਵਾਸ ਲਈ ਵੱਡੀ ਪੱਧਰ ’ਤੇ ਕੰਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮਿਤੀ 24 ਤੋਂ 29 ਮਾਰਚ 2025 ਤੱਕ ਮੱਖੂ, ਜ਼ੀਰਾ, ਤਲਵੰਡੀ ਭਾਈ, ਮਮਦੋਟ, ਗੁਰੂਹਰਸਹਾਏ, ਅਤੇ ਫਿਰੋਜ਼ਪੁਰ ਵਿੱਚ ਦਿਵਿਯਾਂਗਜਨਾਂ ਅਤੇ ਬਜ਼ੁਰਗਾਂ ਲਈ ਸ਼ਨਾਖਤੀ ਕੈਂਪ ਲਗਾਏ ਗਏ ਸਨ। ਅੱਜ ਇਨ੍ਹਾਂ ਕੈਂਪਾਂ ਦੌਰਾਨ ਸ਼ਨਾਖਤ ਕੀਤੇ ਗਏ ਦਿਵਿਯਾਂਗਜਨਾਂ ਅਤੇ ਬਜ਼ੁਰਗਾਂ ਨੂੰ ਮੁਫਤ ਉਪਕਰਣ ਵੰਡੇ ਗਏ।
ਇਹ ਵੀ ਪੜ੍ਹੋ ਵੱਡੀ ਖ਼ਬਰ; ਸਿਹਤ ਖ਼ਰਾਬ ਹੋਣ ਕਾਰਨ ‘ਥਾਰ ਵਾਲੀ’ ਕਾਂਸਟੇਬਲ ਦਾ ਪੁਲਿਸ ਰਿਮਾਂਡ ਹੋਇਆ ਖ਼ਤਮ, ਭੇਜੀ ਏਮਜ਼
ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਸਹਾਇਕ ਕਮਿਸ਼ਨਰ (ਜ) ਹਰਜੋਤ ਕੌਰ ਵੱਲੋਂ ਬਨਾਵਟੀ ਅੰਗ ਅਤੇ ਉਪਕਰਨ ਜਿਵੇਂ ਕਿ ਮੋਟਰਾਈਜਡ ਟਰਾਈਸਾਈਕਲ, ਟਰਾਈਸਾਈਕਲ, ਵਹੀਲਚੇਅਰ, ਵਿਸਾਖੀਆਂ, ਐਮ.ਆਰ. ਕਿੱਟ, ਬਨਾਵਟੀ ਅੰਗ/ਕੈਲੀਪਰ, ਕੰਨਾਂ ਦੀਆਂ ਮਸ਼ੀਨਾਂ, ਗੋਡਿਆਂ ਲਈ ਬਰੇਸਿਸ, ਸਿਲੀਕੋਨ ਕੁਸ਼ਨ, ਵਾਕਿੰਗ ਸਟਿਕਸ ਆਦਿ ਦੀ ਵੰਡ ਦਿਵਿਆਂਗਜਨ ਅਤੇ ਬਜ਼ੁਰਗ ਲਾਭਪਾਤਰੀਆਂ ਨੂੰ ਕੀਤੀ ਗਈ।
ਇਹ ਵੀ ਪੜ੍ਹੋ ਬਠਿੰਡਾ ਦੇ Topper ਅੱਜ ਡਿਪਟੀ ਕਮਿਸ਼ਨਰ ਤੇ ਐਸਐਸਪੀ ਨਾਲ ਬਿਤਾਉਣਗੇ ਸਾਰਾ ਦਿਨ
ਇਸ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਇਸ ਸਮਾਰੋਹ ਵਿੱਚ ਲਗਭਗ 157 ਦਿਵਿਯਾਂਗਜਨਾਂ ਅਤੇ 71 ਬਜ਼ੁਰਗਾਂ ਨੂੰ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ, ਭਾਰਤ ਸਰਕਾਰ ਦੇ ਦਿਵਿਆਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀ ਕਰਿਤਰਮ ਅੰਗ ਨਿਰਮਾਣ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ -ਜ਼ਿਲ੍ਹਾ ਰੈਡ ਕਰਾਸ, ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਸ ਮੌਕੇ ਸ਼੍ਰੀ ਅਸ਼ੋਕ ਬਹਿਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਸ਼੍ਰੀ ਸੁਨੀਲ ਕੁਮਾਰ, ਸ਼੍ਰੀ ਨਰਿੰਦਰ ਸਿੰਘ, ਸ਼੍ਰੀ ਪਰਵੀਨ ਧਵਨ, ਸ਼੍ਰੀ ਹਰੀਸ਼ ਮੋਂਗਾ ਅਤੇ ਅਲਿਮਲੋ ਤੋਂ ਸ਼੍ਰੀ ਅਸ਼ੋਕ ਸਾਹੂ, ਸ਼੍ਰੀ ਮਧੁਰ ਸ਼ਰਮਾ, ਸ਼੍ਰੀ ਪੁਨੀਤ ਦੂਬੇ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





