ਮੁਹਾਲੀ ਪੁਲਿਸ ਨੇ ਆਈ ਪੀ ਐਲ ਟਿਕਟਾਂ ਦੀ ਕਾਲਾਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼,ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Date:

spot_img

👉ਐਸ ਐਸ ਪੀ ਹਰਮਨ ਹਾਂਸ ਨੇ ਟਿਕਟਾਂ ਦੀ ਵੱਧ ਕੀਮਤ ਵਸੂਲਣ ਵਾਲਿਆਂ ਨੂੰ ਚਿਤਾਵਨੀ ਦਿੱਤੀ
SAS Nagar News:ਮੁਹਾਲੀ ਪੁਲਿਸ ਨੇ ਤੈਅ ਕੀਮਤ ਤੋਂ ਵਧੀਕ ਕੀਮਤ ‘ਤੇ ਆਈ ਪੀ ਐਲ ਟਿਕਟਾਂ ਦੀ ਗੈਰ-ਕਾਨੂੰਨੀ ਵਿਕਰੀ ਨਾਲ ਸਬੰਧਤ ਇੱਕ ਕਾਲਾਬਾਜ਼ਾਰੀ ਗਰੋਹ ਦਾ ਸਫਲਤਾਪੂਰਵਕ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਦੇ ਸਬੰਧ ਵਿੱਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਨਵੀਨ ਪੁੱਤਰ ਮਦਨ ਲਾਲ ਨਿਵਾਸੀ ਮਕਾਨ ਨੰਬਰ 324/2, ਰੇਲਵੇ ਰੋਡ, ਪਟਿਆਲਾ ਚੌਕ, ਜੀਂਦ, ਹਰਿਆਣਾ, ਦਰਪਨ ਪੁੱਤਰ ਨਰੇਸ਼ ਕੁਮਾਰ ਨਿਵਾਸੀ ਆਰ ਜ਼ੈਡ ਸਟ੍ਰੀਟ ਨੰਬਰ 6, ਰਾਧਾ ਕ੍ਰਿਸ਼ਨ ਮੰਦਰ ਦੇ ਨੇੜੇ, ਨਵੀਂ ਦਿੱਲੀ ਅਤੇ ਪਰਹਰਸ਼ ਅਨੁਰਾਗ ਪੁੱਤਰ ਸ਼ੰਕਰ ਕੁਮਾਰ ਨਿਵਾਸੀ ਫਲੈਟ ਨੰਬਰ 184 ਪਾਕੇਟ 1, ਸੈਕਟਰ 9, ਦਵਾਰਕਾ, ਨਵੀਂ ਦਿੱਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਬਠਿੰਡਾ ‘ਚ ਐਕਸਾਈਜ਼ ਵਿਭਾਗ ਦੀ ਟੀਮ ਵੱਲੋਂ ’ਈਥੋਨਾਲ’ ਨਾਲ ਭਰੇ ਗੁਜ਼ਰਾਤ ਨੰਬਰੀ ਦੋ ਟੈਂਕਰ ਕਾਬੂ

ਵਧੇਰੇ ਜਾਣਕਾਰੀ ਦਿੰਦੇ ਹੋਏ, ਸੀਨੀਅਰ ਪੁਲਿਸ ਕਪਤਾਨ (ਐਸ ਐਸ ਪੀ), ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਬੀਤੀ ਰਾਤ ਮੁੱਲਾਂਪੁਰ ਪੁਲਿਸ ਸਟੇਸ਼ਨ ਵਿੱਚ ਬੀ ਐਨ ਐਸ ਦੀ ਧਾਰਾ 318 (4) ਦੇ ਤਹਿਤ ਐਫਆਈਆਰ ਨੰਬਰ 91 ਦਰਜ ਕੀਤੀ ਗਈ ਹੈ।ਇਹ ਗ੍ਰਿਫ਼ਤਾਰੀਆਂ ਮੁੱਲਾਂਪੁਰ ਦੇ ਕ੍ਰਿਕਟ ਸਟੇਡੀਅਮ ਵਿਖੇ ਪੰਜਾਬ ਕਿੰਗਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਕਾਰ ਆਈ ਪੀ ਐਲ 2025 ਦੇ ਪਹਿਲੇ ਕੁਆਲੀਫਾਇਰ ਟੀ-20 ਮੈਚ ਦੌਰਾਨ ਕੀਤੀਆਂ ਗਈਆਂ ਸਨ। ਮੁਲਜ਼ਮਾਂ ਨੇ ਪਹਿਲਾਂ ਤੋਂ ਵੱਡੀ ਗਿਣਤੀ ਵਿੱਚ ਟਿਕਟਾਂ ਖਰੀਦੀਆਂ ਸਨ ਅਤੇ ਸਟੇਡੀਅਮ ਦੇ ਅਹਾਤੇ ਦੇ ਨੇੜੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਕੀਮਤਾਂ ‘ਤੇ ਵੇਚ ਰਹੇ ਸਨ। ਇੱਕ ਸੂਚਨਾ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਮੁੱਲਾਂਪੁਰ ਪੁਲਿਸ ਸਟੇਸ਼ਨ ਦੀ ਇੱਕ ਪੁਲਿਸ ਟੀਮ ਨੇ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਇਹ ਵੀ ਪੜ੍ਹੋ  Big News: ਬੱਸ ਤੋਂ ਬਾਅਦ ਹੁਣ ਬਠਿੰਡਾ ਦੇ ਗੰਦੇ ਨਾਲੇ ’ਚ ਸੀਮੈਂਟ ਨਾਲ ਭਰਿਆ ਟਰਾਲਾ ਡਿੱਗਿਆ, ਕੰਢਕਟਰ ਦੀ ਹੋਈ ਮੌ+ਤ

ਐਸ ਐਸ ਪੀ ਨੇ ਅੱਗੇ ਕਿਹਾ ਕਿ ਇਸ ਕਥਿਤ ਧੰਦੇ ਵਿੱਚ ਸ਼ਾਮਲ ਕਿਸੇ ਵੀ ਵੱਡੇ ਨੈੱਟਵਰਕ ਜਾਂ ਸਾਥੀਆਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਉਨ੍ਹਾਂ ਨੇ ਟਿਕਟਾਂ ਦੀ ਕਾਲਾਬਾਜ਼ਾਰੀ ਅਤੇ ਵੱਧ ਕੀਮਤ ਵਸੂਲਣ ਦੇ ਗੈਰ-ਕਾਨੂੰਨੀ ਅਮਲ ਵਿੱਚ ਲੱਗੇ ਲੋਕਾਂ ਨੂੰ ਸਖ਼ਤ ਚਿਤਾਵਨੀ ਵੀ ਜਾਰੀ ਕੀਤੀ ਹੈ ਕਿ ਇਸ ਗੋਰਖ ਧੰਦੇ ਨੂੰ ਤੁਰੰਤ ਬੰਦ ਕਰਨ ਨਹੀਂ ਤਾਂ ਸਖ਼ਤ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਨਵੇਂ ਕ੍ਰਿਕਟ ਸਟੇਡੀਅਮ ਨੇੜੇ ਆਈ ਪੀ ਐਲ ਮੈਚ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਬਾਰੇ ਕੋਈ ਜਾਣਕਾਰੀ ਮਿਲੇ ਤਾਂ ਤੁਰੰਤ ਐਸ ਐਚ ਓ ਮੁੱਲਾਂਪੁਰ ਨੂੰ 9203200009 ਅਤੇ ਡੀ ਐਸ ਪੀ ਮੁੱਲਾਂਪੁਰ ਨੂੰ 7710111912 ‘ਤੇ ਸੂਚਿਤ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...