Goniana Mandi News: ਲੰਘੀ 23 ਮਈ ਨੂੰ ਕਥਿਤ ਤੌਰ ’ਤੇ ਪੁਲਿਸ ਹਿਰਾਸਤ ’ਚ ਮ੍ਰਿਤਕ ਪਾਏ ਗਏ ਬਠਿੰਡਾ ਜ਼ਿਲ੍ਹੇ ਦੀ ਗੋਨਿਆਣਾ ਮੰਡੀ ਦੇ ਨੌਜਵਾਨ ਨਰਿੰਦਰਦੀਪ ਸਿੰਘ ਨੰਨੂ ਨੂੰ ਅੱਜ ਸ਼ਨੀਵਾਰ ਨੂੰ ਗੁਰੂਦੁਆਰਾ ਟਿਕਾਣਾ ਭਾਈ ਜਗਤਾ ਜੀ ਵਿਖੇ ਸਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਮਾਗਮ ਦੌਰਾਨ ਹਜ਼ਾਰਾਂ ਲੋਕਾਂ ਨੇ ਸਮੂਲੀਅਤ ਕੀਤੀ। ਇਸ ਦੌਰਾਨ ਨੌਜਵਾਨ ਦੀ ਮੌਤ ਲਈ ਇਨਸਾਫ਼ ਦੇ ਸੰਘਰਸ਼ ਦੀ ਸ਼ੁਰੂਆਤ ਦਾ ਵੀ ਐਲਾਨ ਕੀਤਾ ਗਿਆ। ਜਿਸਦੇ ਲਈ ਇੱਕ 27 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।ਇਸਤੋਂ ਇਲਾਵਾ ਪ੍ਰਵਾਰ ਵੱਲੋਂ ਰੱਖੀਆਂ ਮੰਗਾਂ ਦੇ ਪੂਰਾ ਨਾ ਹੋਣ ’ਤੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਸੰਘਰਸ਼ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ। ਇਸ ਮੌਕੇ ਨਰਿੰਦਰਦੀਪ ਦੀ ਪਤਨੀ ਨੈਨਸੀ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ ਸ਼ਿਕਾਇਤ ਲੈ ਕੇ ਆਏ ‘ਬੰਦੇ’ ਦੀ ਬੇਰਹਿਮੀ ਨਾਲ ਕੁੱਟ+ਮਾਰ ਕਰਨ ਵਾਲਾ ਬਠਿੰਡਾ ਪੁਲਿਸ ਦਾ ਚੌਕੀ ਇੰਚਾਰਜ਼ ‘ਲਾਈਨ-ਹਾਜ਼ਰ’
ਉਨ੍ਹਾਂ ਦੀ ਹਿੰਮਤ ਅਤੇ ਹੌਸਲੇ ਨੂੰ ਸਲਾਮ ਕੀਤਾ ਗਿਆ ਜੋ ਇਨਸਾਫ ਦੀ ਲੜਾਈ ਦੀ ਅਗਵਾਈ ਕਰ ਰਹੀ ਹੈ। ਇਸ ਦੁੱਖ ਭਰੀ ਸ਼ਰਧਾਂਜਲੀ ਸਮਾਗਮ ਮੌਕੇ ਬੀਕੇਯੂ ਉਗਰਾਹਾਂ ਸੂਬਾ ਸਕੱਤਰ ਤੇ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜ਼ਰਨਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਰਨਲ ਸਕੱਤਰ ਕਾਮਰੇਡ ਬਲਕਰਨ ਸਿੰਘ ਬਰਾੜ, ਵਪਾਰ ਮੰਡਲ ਦੇ ਸੂਬਾ ਪ੍ਰਧਾਨ ਅਮਿਤ ਕਪੂਰ, ਡਾ. ਨਵਦੀਪ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਸਿੱਧੂ ਮੂਸੇ ਵਾਲੇ ਦਾ ਪਿਤਾ ਬਲਕੋਰ ਸਿੰਘ ਸਮੇਤ ਕਈ ਅਹਿਮ ਸਖ਼ਸੀਅਤਾਂ ਹਾਜ਼ਰ ਰਹੀਆਂ। ਉਧਰ, ਭੋਗ ਤੋਂ ਬਾਅਦ ਵਿਸ਼ੇਸ ਤੌਰ ’ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਵੀ ਮ੍ਰਿਤਕ ਨਰਿੰਦਰਦੀਪ ਸਿੰਘ ਦੇ ਘਰ ਪੁੱਜੇ ਤੇ ਪੀੜਤ ਪ੍ਰਵਾਰ ਨਾਲ ਦੁੱਖ ਜਤਾਇਆ। ਇਸ ਮੌਕੇ ਉਨ੍ਹਾਂ ਇਸ ਨੌਜਵਾਨ ਦੀ ਪੁਲਿਸ ਹਿਰਾਸਤ ਦੌਰਾਨ ਹੋਈ ਮੌਤ ਉਪਰ ਪੰਜਾਬ ’ਚ ਕਾਨੂੰਨ ਵਿਵਸਥਾ ’ਤੇ ਵੱਡੇ ਸਵਾਲ ਖੜੇ ਕੀਤੇ।
ਇਹ ਵੀ ਪੜ੍ਹੋ ਕਰੋਨਾ ਦਾ ਮੁੜ ਵਧਿਆ ਕਹਿਰ; 24 ਘੰਟਿਆਂ ’ਚ ਹੋਈਆਂ 7 ਮੌ+ਤਾਂ
ਇਸ ਮੌਕੇ ਪ੍ਰੈਸ ਕਾਨਫਰੰਸ ਕਰਦੇ ਹੋਏ ਖਹਿਰਾ ਨੇ ਦੋਸ਼ ਲਗਾਇਆ ਕਿ ਬਿਨਾਂ ਕਿਸੇ ਠੋਸ ਸਬੂਤ ਦੇ ਬਠਿੰਡਾ ਪੁਲੀਸ ਵੱਲੋਂ ਨਰਿੰਦਰਦੀਪ ਨੂੰ ਹਿਰਾਸਤ ’ਚ ਕਰੰਟ ਦਿੱਤੇ ਗਏ, ਜੋ ਕਿ ਅਫ਼ਸੋਸਨਾਕ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ ਸਧਾਰਨ ਜਾਂਚ ਨਾਲ ਨਹੀਂ ਨਿਪਟਿਆ ਜਾ ਸਕਦਾ, ਸਗੋਂ ਇਸ ਦੀ ਜੁਡੀਸ਼ਅਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਪਰਦਾਫਾਸ਼ ਹੋ ਸਕੇ ਕਿ ਮੌਤ ਪਿੱਛੇ ਅਸਲ ਸੱਚ ਕੀ ਹੈ।ਇਸਤੋਂ ਇਲਾਵਾ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਸੋਸ਼ਲ ਮੀਡੀਆ ਰਾਹੀਂ ਇਸ ਘਟਨਾ ’ਤੇ ਪ੍ਰਤੀਕਿਰਿਆ ਜਤਾਉਂਦਿਆਂ ਮ੍ਰਿਤਕ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਲਿਖਿਆ, ‘‘ਇਹ ਘਟਨਾ ਬਹੁਤ ਹੀ ਦੁਖਦਾਇਕ ਹੈ। ਇੱਕ ਮਾਂ-ਬਾਪ ਲਈ ਆਪਣੇ ਪੁੱਤ ਦੀ ਪੁਲੀਸ ਹਿਰਾਸਤ ਵਿੱਚ ਮੌਤ ਸਭ ਤੋਂ ਵੱਡਾ ਦੁੱਖ ਹੁੰਦਾ ਹੈ। ਮੈਂ ਪੰਜਾਬ ਸਰਕਾਰ ਨੂੰ ਅਪੀਲ ਕਰਦੀ ਹਾਂ ਕਿ ਇਸ ਮਾਮਲੇ ਦੀ ਨਿਰਪੱਖ ਤੇ ਡੂੰਘੀ ਜਾਂਚ ਕਰਵਾਈ ਜਾਵੇ ਤਾਂ ਜੋ ਅਸਲ ਦੋਸ਼ੀਆਂ ਨੂੰ ਸਜ਼ਾ ਮਿਲੇ ਅਤੇ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।’’
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





