Thursday, April 16, 2026
spot_img
spot_img

ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮਿਲਕੇ ਕੀਤੀ ਕਿਸਾਨਾਂ ਨਾਲ ਸਿੱਧੀ ਗੱਲਬਾਤ

Date:

spot_img

👉ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਸਨਮੁੱਖ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ
👉ਕਿਸਾਨਾਂ ਨੂੰ ਉਨਤ ਬਣਾਉਣ ਲਈ ਰਾਜ ਸਰਕਾਰ ਤੇ ਉਨਤਸ਼ੀਲ ਕਿਸਾਨਾਂ ਤੇ ਸਾਇੰਸਦਾਨਾਂ ਨਾਲ ਮਿਲਕੇ ਕੰਮ ਕਰੇਗੀ ਕੇਂਦਰ ਸਰਕਾਰ- ਸ਼ਿਵਰਾਜ ਸਿੰਘ ਚੌਹਾਨ
Patiala News:ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਨਾਲ ਲੈਕੇ ਵਿਕਸਿਤ ਕ੍ਰਿਸ਼ੀ ਸੰਕਲਪ ਅਭਿਆਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ।ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਨੂੰ ਦੇਸ਼ ਦੀਆਂ ਜੜ੍ਹਾਂ ਦੱਸਦਿਆਂ ਕੇਂਦਰੀ ਮੰਤਰੀ ਦੇ ਸਨਮੁੱਖ ਸੂਬੇ ਦੇ ਕਿਸਾਨਾਂ ਅਤੇ ਖੇਤੀਬਾੜੀ ਨਾਲ ਸਬੰਧਤ ਮੰਗਾਂ ਜ਼ੋਰਦਾਰ ਢੰਗ ਨਾਲ ਉਠਾਈਆਂ, ਜਿਸ ‘ਤੇ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਨੂੰ ਦਿੱਲੀ ਮੀਟਿੰਗ ਲਈ ਆਉਣ ਦਾ ਸੱਦਾ ਦਿੱਤਾ ਕਿਹਾ ਕਿ ਕਿਸਾਨਾਂ ਨੂੰ ਉਨਤ ਬਣਾਉਣ ਲਈ ਕੇਂਦਰ ਸਰਕਾਰ ਇੱਕ ਦੇਸ਼, ਇੱਕ ਖੇਤੀ, ਇੱਕ ਟੀਮ ਬਣਾਕੇ ਰਾਜ ਸਰਕਾਰ ਅਤੇ ਉਨਤਸ਼ੀਲ ਕਿਸਾਨਾਂ ਸਮੇਤ ਖੇਤੀਬਾੜੀ ਯੂਨੀਵਰਸਿਟੀ ਤੇ ਸਾਇੰਸਦਾਨਾਂ ਮਿਲਕੇ ਕੰਮ ਕਰੇਗੀ।ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਮੰਤਰੀ ਨੂੰ ਰਾਜ ਦੀਆਂ ਮੰਗਾਂ ਦਾ ਪੱਤਰ ਸੌਂਪਦਿਆਂ ਦੱਸਿਆ ਕਿ ਜਿੱਥੇ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ, ਉਥੇ ਹੀ ਕੇਂਦਰ ਸਰਕਾਰ ਦੇ ਵੀ ਉਪਰਾਲੇ ਲਾਜਮੀ ਹਨ, ਇਸ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਦੀ ਬਾਂਹ ਫੜਨ ਲਈ ਅੱਗੇ ਆਵੇ।ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ‘ਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣੋ ਰੋਕਣ ਲਈ ਕੇਂਦਰ ਨੂੰ ਕਿਸਾਨਾਂ ਦੀ ਮਦਦ ਲਈ ਖੁੱਲ੍ਹਾ ਦਿਲ ਦਿਖਾਉਣ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਪਟਿਆਲਾ ਸ਼ਹਿਰ ਦੀ ਆਉਂਦੇ ਦੋ ਮਹੀਨਿਆਂ ‘ਚ ਹੋਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਉਨ੍ਹਾਂ ਨੇ ਨਾਲ ਹੀ ਝੋਨੇ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਕਿਲਤ ਦੂਰ ਕਰਨ ਲਈ ਸਪਲਾਈ ਵਧਾਉਣ ਸਮੇਤ ਪਾਣੀ ਬਚਾਉਣ ਲਈ ਝੋਨੇ ਦੀ ਥਾਂ ਮੱਕੀ, ਦਾਲਾਂ ਤੇ ਤੇਲ ਬੀਜਾਂ ਹੇਠ ਰਕਬਾ ਵਧਾਉਣ ਲਈ ਕੇਂਦਰੀ ਸਹਾਇਤਾ ਵੀ ਮੰਗੀ ਅਤੇ ਨਰਮੇ ਦੀ ਫ਼ਸਲ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਝੋਨੇ ਦੀ ਫ਼ਸਲ ਦੀ ਖਰੀਦ ‘ਚ ਐਫ.ਸੀ.ਆਈ. ਵੱਲੋਂ ਅੜਿੱਕੇ ਡਾਹੁਣ ਦਾ ਮਸਲਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ।ਇਸ ਦੌਰਾਨ ਰਾਜਪੁਰਾ ਬਲਾਕ ਦੇ ਪਿੰਡ ਖੇੜੀ ਗੰਢਿਆਂ ਵਿਖੇ ਕਿਸਾਨ ਗੁਰਪ੍ਰੀਤ ਸਿੰਘ ਦੇ ਖੇਤਾਂ ਵਿੱਚ ਖੁੰਡ ਚਰਚਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ ਵਿਖੇ ਕਿਸਾਨਾਂ ਨਾਲ ਖੁੱਲ੍ਹਾ ਵਿਚਾਰ ਵਟਾਂਦਰਾ ਕਰਦਿਆਂ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਕਿਸਾਨਾਂ ਦੀ ਤਰੱਕੀ ਤੋਂ ਬਗੈਰ ਦੇਸ਼ ਦਾ ਵਿਕਾਸ ਨਹੀਂ ਹੋ ਸਕਦਾ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਦਾ ਸੱਦਾ ਦਿੰਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਵਿਕਸਿਤ ਇਸ ਨਿਰਾਲੀ ਤਕਨੀਕ ਨੂੰ ਕੁਦਰਤੀ ਸਰੋਤਾਂ ਲਈ ਸੰਜੀਵਨੀ ਕਰਾਰ ਦਿੱਤਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਬਦੌਲਤ ਹੀ ਅੱਜ ਦੇਸ਼ ‘ਚ ਕਣਕ, ਚਾਵਲ ਸਮੇਤ ਮੱਕੀ, ਸੋਇਆਬੀਨ ਦੇ ਉਤਪਾਦਨ ਨੇ ਰਿਕਾਰਡ ਤੋੜੇ ਹਨ ਪਰੰਤੂ ਹੁਣ ਦਾਲਾਂ ਤੇ ਤੇਲ ਬੀਜਾਂ ਦੀ ਕਮੀ ਵੀ ਪੰਜਾਬ ਦੇ ਕਿਸਾਨਾਂ ਦੀ ਮਦਦ ਨਾਲ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਰਾਜ ਸਰਕਾਰ ਨਾਲ ਮਿਲਕੇ ਸੂਬੇ ਦੇ ਕਿਸਾਨਾਂ ਦੀਆਂ ਖੇਤੀ ਲਾਗਤਾਂ ਘਟਾਉਣ ਤੇ ਉਤਪਾਦਨ ਅਤੇ ਮੁਨਾਫ਼ਾ ਵਧਾਉਣ ਲਈ ਕਦਮ ਉਠਾਏ ਜਾਣਗੇ।ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਉਹ ਦੇਸ਼ ਦੇ ਖੇਤੀਬਾੜੀ ਮੰਤਰੀ ਵਜੋਂ ਦੇਸ਼ ਦੇ ਕਿਸਾਨਾਂ ਨਾਲ ਉਨ੍ਹਾਂ ਦੇ ਖੇਤਾਂ ਵਿੱਚ ਜਾਕੇ ਗੱਲਬਾਤ ਕਰਕੇ ਕਿਸਾਨਾਂ ਦੀ ਤਰੱਕੀ ਲਈ ਦੇਸ਼ ਦੇ 16 ਹਜ਼ਾਰ ਖੇਤੀ ਸਾਇੰਸਦਾਨਾਂ ਦੀ ਖੋਜ ਨੂੰ ਜਮੀਨ ਨਾਲ ਜੋੜ ਰਹੇ ਹਨ, ਤਾਂ ਕਿ ਕਿਸਾਨਾਂ ਦੀ ਲੋੜ ਮੁਤਾਬਕ ਨੀਤੀਆਂ ਬਣਾਈਆਂ ਜਾਣ ਤੇ ਖੋਜਾਂ ਕੀਤੀਆਂ ਜਾਣ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਤਿਹਾਸਕ ਕਿਰਤ ਸੁਧਾਰਾਂ ਨੇ ਛੋਟੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ : ਮੋਹਿੰਦਰ ਭਗਤ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਪੰਜਾਬ ਆਕੇ ਕਿਸਾਨਾਂ ਦੇ ਤਜ਼ਰਬਿਆਂ ਤੋਂ ਬਹੁਤ ਕੁਝ ਸਿੱਖਿਆ ਹੈ।ਕਿਸਾਨਾਂ ਨੂੰ ਖੇਤੀ ਉਤਪਾਦਾਂ ਦੀ ਪ੍ਰੋਸੈਸਿੰਗ ਅਪਣਾਉਣ ਅਤੇ ਐਕਸਪੋਰਟ ਕੁਆਲਿਟੀ ਦੇ ਅਨਾਜ ਦੀ ਪੈਦਾਵਾਰ ‘ਤੇ ਜ਼ੋਰ ਦਿੰਦਿਆਂ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪਾਣੀ ਤੇ ਵਾਤਾਵਰਣ ਬਚਾਉਣ ਲਈ ਉਤਪਾਤਨ ਵਧਾਉਣਾ ਹੈ ਪਰ ਖੇਤੀ ਲਾਗਤਾਂ ਘਟਾਉਣੀਆਂ ਹਨ ਅਤੇ ਨਾਲ ਦੀ ਨਾਲ ਦਵਾਈ ਕੰਪਨੀਆਂ ਹੱਥੋਂ ਕਿਸਾਨਾਂ ਦੀ ਲੁੱਟ ਵੀ ਨਹੀਂ ਹੋਣ ਦੇਣੀ, ਜਿਸ ਲਈ ਰਾਜ ਸਰਕਾਰ ਨਾਲ ਮਿਲਕੇ ਕੰਮ ਕੀਤਾ ਜਾਵੇਗਾ।ਕੇਂਦਰੀ ਖੇਤੀਬਾੜੀ ਮੰਤਰੀ ਨੇ ਆਖਿਆ ਕਿ ਭਾਰਤ ਸਰਕਾਰ ਪਾਕਿਸਤਾਨ ਨਾਲ ਹੋਇਆ ਸਿੰਧ ਜਲ ਸਮਝੌਤਾ ਖ਼ਤਮ ਕਰਕੇ ਦੇਸ਼ ਦੇ ਦਰਿਆਵਾਂ ਦਾ ਪਾਣੀ, ਜਲ ਦੀ ਕਮੀ ਨਾਲ ਜੂਝ ਰਹੇ ਪੰਜਾਬ, ਹਰਿਆਣਾ ਤੇ ਰਾਜਸਥਾਨ ਸਮੇਤ ਜੰਮੂ ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਲਈ ਵਰਤਣਾ ਚਾਹੁੰਦੀ ਹੈ, ਜਿਸ ਵੱਲ ਠੋਸ ਕਦਮ ਉਠਾਏ ਜਾ ਰਹੇ ਹਨ।ਸਮਾਰੋਹ ਮੌਕੇ ਭਾਰਤ ਦੇ ਖੇਤੀਬਾੜੀ ਕਮਿਸ਼ਨਰ ਪੀ.ਕੇ. ਸਿੰਘ, ਆਈ.ਸੀ.ਏ.ਆਰ ਦੇ ਡਾਇਰੈਕਟਰ ਜਨਰਲ ਡਾ. ਐਮ.ਐਲ. ਜਾਟ, ਪੰਜਾਬ ਦੇ ਖੇਤੀਬਾੜੀ ਵਿਭਾਗ ਦੇ ਸਕੱਤਰ ਡਾ. ਬਸੰਤ ਗਰਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਐਸ.ਐਸ ਗੋਸਲ, ਆਈ.ਸੀ.ਏ.ਆਰ ਦੇ ਡਿਪਟੀ ਡਾਇਰੈਕਟਰ ਜਨਰਲ ਡਾ. ਰਾਜਬੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਅਟਾਰੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਗੁਰੂ ਅੰਗਦ ਦੇਵ ਯੂਨੀਵਰਸਟੀ ਆਫ਼ ਵੈਟਰਨਰੀ ਸਾਇੰਸਿੰਜ ਦੇ ਵੀ.ਸੀ. ਡਾ. ਜਤਿੰਦਰਪਾਲ ਸਿੰਘ ਗਿੱਲ, ਐਸ.ਐਸ.ਪੀ. ਬਰਨਾਲਾ ਮੁਹੰਮਦ ਸਰਫ਼ਰਾਜ ਆਲਮ, ਅਟਾਰੀ ਦੇ ਨਿਰਦੇਸ਼ਕ ਡਾ. ਨੱਚੀਕੇਤ ਕੋਤਵਾਲੀਵਾਲੇ, ਡਾ. ਪਰਮਿੰਦਰ ਸ਼ੇਰੋਂ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ, ਏ.ਡੀ.ਸੀ. ਇਸ਼ਾ ਸਿੰਗਲ, ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਸਮੇਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਕਿਸਾਨ ਤੇ ਹੋਰ ਪਤਵੰਤੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...