Friday, April 17, 2026
spot_img
spot_img

ਚੋਣ ਕਮਿਸ਼ਨ ਵੱਲੋਂ ਚੋਣਾਂ ਬਾਅਦ ਅੰਕੜਿਆਂ ਨੂੰ ਇੱਕਠਾ ਕਰਨ ਦੀ ਨਵੀਂ ਪ੍ਰਣਾਲੀ ਵਿਕਸਿਤ: ਸਿਬਿਨ ਸੀ

Date:

spot_img

👉ਆਧੁਨਿਕ ਤਕਨੀਕ ਆਧਾਰਿਤ ਪ੍ਰਣਾਲੀ ਨਾਲ ਰਿਪੋਰਟਿੰਗ ਅਤੇ ਖੋਜ ਕਾਰਜਾਂ ਵਿੱਚ ਆਵੇਗੀ ਤੇਜ਼ੀ
Chandigarh News:ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਦੀ ਅਗਵਾਈ ਹੇਠ ਭਾਰਤੀ ਚੋਣ ਕਮਿਸ਼ਨ ਵਲੋਂ ਚੋਣਾਂ ਤੋਂ ਬਾਅਦ ਇੰਡੈਕਸ ਕਾਰਡ ਅਤੇ ਵੱਖ-ਵੱਖ ਅੰਕੜਾ ਰਿਪੋਰਟਾਂ ਤਿਆਰ ਕਰਨ ਲਈ ਇਕ ਸੁਚੱਜੀ ਅਤੇ ਤਕਨੀਕੀ ਅਧਾਰਤ ਪ੍ਰਣਾਲੀ ਲਾਗੂ ਕੀਤੀ ਗਈ ਹੈ। ਇਹ ਨਵੀਨਤਮ ਪ੍ਰਣਾਲੀ ਪੁਰਾਣੀਆਂ ਮੈਨੁਅਲ ਵਿਧੀਆਂ ਦੀ ਥਾਂ ਲਵੇਗੀ ਜੋ ਅਕਸਰ ਸਮਾਂ ਲੈਣ ਵਾਲੀਆਂ ਅਤੇ ਦੇਰੀ ਵਾਲੀਆਂ ਹੁੰਦੀਆਂ ਸਨ। ਆਟੋਮੇਸ਼ਨ ਅਤੇ ਡਾਟਾ ਇੰਟੀਗ੍ਰੇਸ਼ਨ ਦੀ ਮਦਦ ਨਾਲ ਇਹ ਨਵਾਂ ਤਰੀਕਾ ਤੇਜ਼ੀ ਨਾਲ ਰਿਪੋਰਟਿੰਗ ਨੂੰ ਯਕੀਨੀ ਬਣਾਵੇਗਾ।ਜ਼ਿਕਰਯੋਗ ਹੈ ਕਿ ਇੰਡੈਕਸ ਕਾਰਡ ਚੋਣਾਂ ਤੋਂ ਬਾਅਦ ਦਾ ਅੰਕੜਾ ਰਿਪੋਰਟਿੰਗ ਫਾਰਮੈਟ ਹੈ ਜੋ ਭਾਰਤੀ ਚੋਣ ਕਮਿਸ਼ਨ ਵੱਲੋਂ ਖੋਜਕਰਤਾਵਾਂ, ਸਿੱਖਿਆ ਸ਼ਾਸਤਰੀਆਂ, ਨੀਤੀ ਨਿਰਮਾਤਾਵਾਂ, ਪੱਤਰਕਾਰਾਂ ਅਤੇ ਆਮ ਜਨਤਾ ਸਮੇਤ ਸਾਰੇ ਹਿੱਸੇਦਾਰਾਂ ਲਈ ਹਲਕਾ ਪੱਧਰ ‘ਤੇ ਚੋਣਾਂ ਨਾਲ ਸਬੰਧਤ ਅੰਕੜਿਆਂ ਦੀ ਪਹੁੰਚ ਨੂੰ ਆਸਾਨ ਬਣਾਉਣ ਵਾਸਤੇ ਵਿਕਸਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੂੰ ਮਿਲੀ ਵੱਡੀ ਸਫ਼ਲਤਾ; ਅੱਠ ਹਥਿਆਰਾਂ ਸਹਿਤ ਦੇ ਜਣੇ ਕਾਬੂ

ਇਹ ਇੰਡੈਕਸ ਕਾਰਡ ਉਮੀਦਵਾਰਾਂ, ਵੋਟਰਾਂ, ਪਈਆਂ ਹੋਈਆਂ ਵੋਟਾਂ, ਗਿਣੀਆਂ ਗਈਆਂ ਵੋਟਾਂ, ਪਾਰਟੀ ਅਨੁਸਾਰ ਅਤੇ ਉਮੀਦਵਾਰ ਅਨੁਸਾਰ ਵੋਟਾਂ ਦੀ ਹਿੱਸੇਦਾਰੀ, ਲਿੰਗ-ਅਧਾਰਤ ਵੋਟਿੰਗ ਰੁਝਾਨ, ਖੇਤਰੀ ਭਿੰਨਤਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੀ ਕਾਰਗੁਜ਼ਾਰੀ ਵਰਗੀਆਂ ਸ਼੍ਰੇਣੀਆਂ ਦੇ ਅੰਕੜਿਆਂ ਨੂੰ ਸਾਂਝਾ ਕਰਨ ਲਈ ਤਿਆਰ ਕੀਤਾ ਗਿਆ ਹੈ। ਇਹ ਇੰਡੈਕਸ ਕਾਰਡ ਲੋਕ ਸਭਾ ਚੋਣਾਂ ਲਈ ਲਗਭਗ 35 ਅਤੇ ਵਿਧਾਨ ਸਭਾ ਚੋਣਾਂ ਲਈ 14 ਅੰਕੜਾ ਰਿਪੋਰਟਾਂ ਤਿਆਰ ਕਰਨ ਦੀ ਸਮਰੱਥਾ ਰੱਖਦਾ ਹੈ। ਇਹ ਰਿਪੋਰਟਾਂ ਰਾਜ/ਸੰਸਦੀ ਹਲਕਾ/ਵਿਧਾਨ ਸਭਾ ਹਲਕਾ ਅਨੁਸਾਰ ਵੋਟਰ ਵੇਰਵੇ, ਪੋਲਿੰਗ ਸਟੇਸ਼ਨਾਂ ਦੀ ਗਿਣਤੀ, ਸੂਬਾ ਅਤੇ ਹਲਕੇ ਅਨੁਸਾਰ ਵੋਟ ਫ਼ੀਸਦ, ਮਹਿਲਾ ਵੋਟਰਾਂ ਦੀ ਭਾਗੀਦਾਰੀ, ਰਾਸ਼ਟਰੀ/ਰਾਜ ਪੱਧਰੀ ਪਾਰਟੀਆਂ ਅਤੇ ਰਜਿਸਟ੍ਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਦਰਸ਼ਨ, ਜੇਤੂ ਉਮੀਦਵਾਰਾਂ ਦਾ ਵਿਸ਼ਲੇਸ਼ਣ, ਹਲਕਾ-ਵਾਰ ਨਤੀਜੇ ਅਤੇ ਸੰਖੇਪ ਰਿਪੋਰਟਾਂ ਵਰਗੀਆਂ ਸ਼੍ਰੇਣੀਆਂ ਵਿੱਚ ਅੰਕੜਿਆਂ ਨੂੰ ਪੇਸ਼ ਕਰਦੀਆਂ ਹਨ।

ਇਹ ਵੀ ਪੜ੍ਹੋ  ਲੁਧਿਆਣਾ ’ਚ ਕਾਂਗਰਸ ਨੂੰ ਝਟਕਾ, ਸੀਨੀਅਰ ਆਗੂ ਸਾਥੀਆਂ ਸਹਿਤ ‘ਆਪ’ ਵਿਚ ਹੋਏ ਸ਼ਾਮਲ

ਇਹ ਅੰਕੜੇ ਚੋਣਾਂ ਉੱਤੇ ਡੂੰਘੀ ਖੋਜ ਕਰਨ ਲਈ ਲਾਹੇਵੰਦ ਹੁੰਦੇ ਹਨ ਅਤੇ ਲੋਕਤੰਤਰਕ ਚਰਚਾ ਨੂੰ ਵੀ ਮਜਬੂਤੀ ਦਿੰਦੇ ਹੈ। ਹਾਲਾਂਕਿ ਇਹ ਅੰਕੜਾ ਰਿਪੋਰਟਾਂ ਸਿਰਫ਼ ਅਕਾਦਮਿਕ ਅਤੇ ਖੋਜ ਦੇ ਉਦੇਸ਼ ਲਈ ਹੀ ਹਨ ਅਤੇ ਇਹ ਇੰਡੈਕਸ ਕਾਰਡ ਤੋਂ ਮਿਲੇ ਦੂਜਿਆਂ ਡਾਟਿਆਂ ‘ਤੇ ਆਧਾਰਤ ਹੁੰਦੀਆਂ ਹਨ, ਜਦਕਿ ਅਸਲ ਅਤੇ ਅੰਤਿਮ ਡਾਟਾ ਸੰਬੰਧਤ ਰਿਟਰਨਿੰਗ ਅਫਸਰਾਂ ਵਲੋਂ ਦਿੱਤੇ ਗਏ ਕਾਨੂੰਨੀ ਫਾਰਮਾਂ ਵਿੱਚ ਹੁੰਦਾ ਹੈ।ਪਿਛਲੇ ਸਮੇਂ ਦੌਰਾਨ, ਇਹ ਜਾਣਕਾਰੀ ਹਲਕਾ ਪੱਧਰ ‘ਤੇ ਵੱਖ-ਵੱਖ ਨਿਯਮਾਂ ਅਨੁਸਾਰ ਦਿੱਤੇ ਗਏ ਫਾਰਮੈਟਾਂ ਵਿੱਚ ਭਰੀ ਜਾਂਦੀ ਸੀ ਅਤੇ ਫਿਰ ਉਸਨੂੰ ਫਿਜ਼ੀਕਲ ਇੰਡੈਕਸ ਕਾਰਡਾਂ ਰਾਹੀਂ ਆਨਲਾਈਨ ਸਿਸਟਮ ਵਿੱਚ ਦਰਜ ਕਰਕੇ ਅੰਕੜਾ ਰਿਪੋਰਟਾਂ ਤਿਆਰ ਕੀਤੀਆਂ ਜਾਂਦੀਆਂ ਸਨ। ਇਹ ਮੈਨੁਅਲ ਅਤੇ ਬਹੁ-ਪੜਾਵੀ ਪ੍ਰਕਿਰਿਆ ਸਮਾਂ ਲੈਣ ਵਾਲੀ ਸੀ ਅਤੇ ਅਕਸਰ ਡਾਟਾ ਦੀ ਉਪਲਬਧਤਾ ਅਤੇ ਸਾਂਝੀਕਰਨ ਵਿੱਚ ਦੇਰੀ ਕਰਦੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...