Monday, February 2, 2026

ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਸਰਕਾਰ ’ਤੇ ਬੋਲਿਆ ਸਿਆਸੀ ਹਮਲਾ, ਕਿਹਾ ਲੋਕਾਂ ਦਾ ਮੋਹ ਹੋਇਆ ਭੰਗ

Date:

spot_img

👉ਸੰਗਰੂਰ ’ਚ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਪ੍ਰਵਾਰ ਨਾਲ ਪ੍ਰਗਟਾਇਆ ਦੁੱਖ
Sangrur News: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਜੋ ਸਰਕਾਰ ਚੱਲ ਰਹੀ ਹੈ, ਉਹ ਝੂਠ ਦੀ ਬੁਨਿਆਦ ’ਤੇ ਬਣੀ ਸੀ। ਇਸ ਸਰਕਾਰ ਨੇ ਨਾ ਤਾਂ ਜਨਤਾ ਦੀ ਭਲਾਈ ਲਈ ਕੋਈ ਸਾਰਥਕ ਕੰਮ ਕੀਤਾ ਅਤੇ ਨਾ ਹੀ ਉਨ੍ਹਾਂ ਦੇ ਕੋਲ ਕੰਮ ਕਰਨ ਦੀ ਇੱਛਾਸ਼ਕਤੀ ਹੈ। ਹੁਣ ਪੰਜਾਬ ਦੀ ਜਨਤਾ ਇਸ ਸਚਾਈ ਨੂੰ ਸਮਝ ਚੁੱਕੀ ਹੈ। ਮੁੱਖ ਮੰਤਰੀ ਸ੍ਰੀ ਸੈਣੀ ਅੱਜ ਸੰਗਰੂਰ ਵਿੱਚ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਨ ਲਈ ਪੁੱਜੇ ਹੋਏ ਸਨ, ਜਿੱਥੇ ਉਨ੍ਹਾਂ ਸ: ਢੀਂਡਸਾ ਦੇ ਕੰਮਾਂ ਨੂੰ ਯਾਦ ਕਰਦਿਆਂ ਪਰਿਵਾਰ ਨੂੰ ਹੌਸਲਾ ਦਿੱਤਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼;ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਇਸਤੋਂ ਬਾਅਦ ਉਨ੍ਹਾਂ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦਾ ਇੱਕ ਲੰਬਾ ਸਿਆਸੀ ਸਫਰ ਰਿਹਾ ਹੈ। ਉਹ ਵਿਧਾਇਕ ਵੀ ਰਹੇ, ਲੋਕਸਭਾ ਅਤੇ ਰਾਜਸਭਾ ਦੇ ਮੈਂਬਰ ਵੀ ਰਹੇ ਅਤੇ ਪੰਜਾਬ ਵਿੱਚ ਵੀ ਉਨ੍ਹਾਂ ਨੇ ਮੰਤਰੀ ਵਜੋ ਜਨਸੇਵਾ ਦੀ ਜਿਮੇਵਾਰੀ ਨਿਭਾਈ। ਉਹ ਵੱਡੇ ਕੱਦ ਦੇ ਨੇਤਾ ਸਨ। ਉਨ੍ਹਾਂ ਦਾ ਜੀਵਨ ਸਾਡੇ ਸਾਰਿਆਂ ਲਈ ਪੇ੍ਰਰਣਾ ਹੈ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ’ਤੇ ਸਿਆਸੀ ਹਮਲੇ ਕਰਦਿਆਂ ਕਿਹਾ ਕਿ ਆਪ ਨੇ ਚੋਣ ਦੇ ਸਮੇਂ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਨਿਭਾਉਣ ਵਿੱਚ ਪੂਰੀ ਤਰ੍ਹਾ ਅਸਫਲ ਰਹੀ ਹੈ। ਦਿੱਲੀ ਦੇ ਅੰਦਰ ਉਨ੍ਹਾਂ ਦਾ ਪਰਦਾਫਾਸ਼ ਹੋ ਗਿਆ ਹੇ, ਕਿਉਂਕਿ ਝੁਠ ਲੰਬੇ ਸਮੇਂ ਤੱਕ ਨਹੀਂ ਚੱਲਦਾ। ਪੰਜਾਬ ਵਿੱਚ ਹੁਣ ਇੰਨ੍ਹਾਂ ਦਾ ਕੋਈ ਆਧਾਰ ਨਹੀਂ ਰਿਹਾ ਹੈ ਅਤੇ ਪੰਜਾਬ ਵਿੱਚ ਹੋਣ ਵਾਲੇ ਜਿਮਨੀ-ਚੋਣ ਵਿੱਚ ਲੋਕ ਸਹੀ ਦਿਸ਼ਾ ਵਿੱਚ ਫੈਸਲਾ ਕਰਣਗੇ।

ਇਹ ਵੀ ਪੜ੍ਹੋ  ਗੁਆਂਢੀ ਵੱਲੋਂ ਕੱਢੀਆਂ ਗਾਲਾਂ ਤੋਂ ਦੁਖੀ ਹੋ ਕੇ ਮਾਪਿਆਂ ਦੇ ਇੱਕਲੌਤੇ 20 ਸਾਲਾਂ ਨੌਜਵਾਨ ਨੇ ਮਾਰੀ ਨਹਿਰ ’ਚ ਛਾਲ

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਬੀਤੇ 11 ਸਾਲਾਂ ਤੋਂ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਵਿੱਚ ਜਨਹਿਤ ਦੀ ਯੋਜਨਾਵਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਰਕਾਰ ਦੀ ਨੀਤੀਆਂ ਅਤੇ ਕਾਰਜਸ਼ੈਲੀ ’ਤੇ ਜਨਤਾ ਦਾ ਭਰੋਸਾ ਲਗਾਤਾਰ ਮਜਬੂਤ ਹੋਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਆਪਦਾਵਾਂ ਨਾਲ ਫਸਲ ਨੁਕਸਾਨ ਹੋਣ ਦੀ ਸਥਿਤੀ ਵਿੱਚ ਹਰਿਆਣਾ ਸਰਕਾਰ ਨੇ ਬੀਤੇ 10 ਸਾਲਾਂ ਵਿੱਚ 15,500 ਕਰੋੜ ਰੁਪਏ ਤੋਂ ਵੱਧ ਦਾ ਮੁਆਵਜਾ ਕਿਸਾਨਾਂ ਨੂੰ ਪ੍ਰਦਾਨ ਕੀਤਾ ਹੈ। ਇਸ ਤੋਂ ਇਲਾਵਾ, ਸਬਜੀ ਉਗਾਉਣ ਵਾਲੇ ਕਿਸਾਨਾਂ ਨੂੰ ਭਾਵਾਂਤਰ ਭਰਪਾਈ ਯੋਜਨਾ ਤਹਤ ਰਾਹਤ ਦਿੱਤੀ ਜਾ ਰਹੀ ਹੈ। ਆਯੂਸ਼ਮਾਨ ਭਾਰਤ ਯੋਜਨਾ ਦਾ ਲਾਭ ਵੀ ਹਰਿਆਣਾ ਦੇ ਲੋਕਾਂ ਨੂੰ ਮਿਲ ਰਿਹਾ ਹੈ, ਜਦੋਂ ਕਿ ਪੰਜਾਬ ਦੇ ਲੋਕ ਇਸ ਤੋਂ ਵਾਂਝੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img

Popular

More like this
Related

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...

Bathinda ‘ਚ ਇੱਕ ਹੋਰ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜ਼ਾ

Bathinda News: Bathinda ; ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ...