Wednesday, April 29, 2026
spot_img
spot_img

ਗੋਰਾ ਬਰਿਆਰ ਕਤਲ ਮਾਮਲੇ ਵਿੱਚ ਸ਼ਾਮਲ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਸਾਥੀ ਬਟਾਲਾ ਤੋਂ ਗ੍ਰਿਫ਼ਤਾਰ

Date:

spot_img

👉ਮੁੱਢਲੀ ਪੁੱਛਗਿੱਛ ਮੁਤਾਬਿਕ ਜੱਗੂ ਭਗਵਾਨਪੁਰੀਆ ਨਾਲ ਲਗਾਤਾਰ ਸੰਪਰਕ ਵਿੱਚ ਸੀ ਗ੍ਰਿਫਤਕਾਰ ਕੀਤਾ ਦੋਸ਼ੀ ਮਸੀਹ : ਡੀਜੀਪੀ ਗੌਰਵ ਯਾਦਵ
👉ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ: ਏ.ਡੀ.ਜੀ.ਪੀ. ਏ.ਜੀ.ਟੀ.ਐਫ. ਪ੍ਰਮੋਦ ਬਾਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਦੇ ਘੁਮਾਣ ਵਿੱਚ ਹੋਈ ਸਨਸਨੀਖੇਜ਼ ਗੋਲੀਬਾਰੀ ਦੀ ਵਾਰਦਾਤ ਦੇ ਸਬੰਧ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਐਤਵਾਰ ਨੂੰ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨੈਲਸਨ ਮਸੀਹ ਉਰਫ਼ ਸੰਨੀ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਪਿੰਡ ਅਠਵਾਲ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ  ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ;174 ਗ੍ਰਾਮ ਹੈਰੋਇਨ,ਦੋ ਪਿਸਤੌਲਾਂ ਬਰਾਮਦ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਲੰਮਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਕਤਲ, ਇਰਾਦਾ ਕਤਲ, ਡਕੈਤੀ, ਲੁੱਟ-ਖੋਹ ਅਤੇ ਅਸਲਾ ਐਕਟ ਦੀ ਉਲੰਘਣਾ ਸਮੇਤ ਲਗਭਗ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।ਜਾਣਕਾਰੀ ਅਨੁਸਾਰ, 26 ਮਈ, 2025 ਦੀ ਸ਼ਾਮ ਨੂੰ ਬਟਾਲਾ ਦੇ ਪਿੰਡ ਘੁਮਾਣ ਵਿਖੇ, ਘੁਮਾਣ ਤੋਂ ਸ਼੍ਰੀ ਹਰਗੋਬਿੰਦਪੁਰ ਸੜਕ ’ਤੇ ਸਥਿਤ ਪੈਟਰੋਲ ਪੰਪ ਦੇ ਬਾਹਰ ਇੱਕ ਸਨਸਨੀਖੇਜ਼ ਗੋਲੀਕਾਂਡ ਹੋਇਆ ਸੀ, ਜਿਸ ਦੌਰਾਨ ਗੁਰਪ੍ਰੀਤ ਸਿੰਘ ਗੋਰਾ ਉਰਫ਼ ਗੋਰਾ ਬਰਿਆਰ ਦੀ ਮੌਤ ਹੋ ਗਈ ਸੀ ਅਤੇ ਬਿੱਲਾ ਮੰਡਿਆਲਾ ਜ਼ਖਮੀ ਹੋ ਗਿਆ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਮਸੀਹ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਲਗਾਤਾਰ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਭਗਵਾਨਪੁਰੀਆ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ, ਮੁਲਜ਼ਮ ਮਸੀਹ ਨੇ ਗੋਰਾ ਬਰਿਆਰ ਦੇ ਕਤਲ ਦੀ ਸਾਜ਼ਿਸ਼ ਰਚੀ ਸੀ ਅਤੇ ਆਪਣੇ ਤਿੰਨ ਸਾਥੀਆਂ ਨਾਲ ਮਿਲ ਕੇ ਇਸ ਹਮਲੇ ਨੂੰ ਅੰਜਾਮ ਦਿੱਤਾ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀੰ ਭਾਲ ਅਤੇ ਗ੍ਰਿਫਤਾਰੀ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਅਕਾਲੀ-ਭਾਜਪਾ ਅਤੇ ਕਾਂਗਰਸੀ ਸਰਕਾਰਾਂ ਨੇ ਐਸ.ਸੀ. ਭਾਈਚਾਰੇ ਨੂੰ ਸਿਰਫ ਵੋਟ ਬੈਂਕ ਵਜੋਂ ਵਰਤਿਆ-ਮੁੱਖ ਮੰਤਰੀ

ਗ੍ਰਿਫ਼ਤਾਰ ਵਿਅਕਤੀ ਨੂੰ ਅਗਲੀ ਕਾਰਵਾਈ ਲਈ ਬਟਾਲਾ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਗੋਰਾ ਬਰਿਆਰ ਕਤਲ ਕੇਸ ਵਿੱਚ ਸ਼ਾਮਲ ਮੁੱਖ ਮੁਲਜ਼ਮ ਦੀ ਬਟਾਲਾ ਦੇ ਅਧਿਕਾਰ ਖੇਤਰ ਵਿੱਚ ਮੌਜੂਦਗੀ ਦੀ ਗੁਪਤ ਇਤਲਾਹ ਮਿਲੀ ਸੀ, ਜਿਸ ਤੋਂ ਬਾਅਦ ਏਜੀਟੀਐਫ ਦੀਆਂ ਟੀਮਾਂ ਨੇ ਡੀਐਸਪੀ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਬਟਾਲਾ ਪੁਲਿਸ ਦੀ ਟੀਮਾਂ ਨਾਲ ਮਿਲ ਕੇ ਖੁਫੀਆ ਕਾਰਵਾਈ ਨੂੰ ਅੰਜਾਮ ਦਿੱਤਾ ਅਤੇ ਦੋਸ਼ੀ ਵਿਅਕਤੀ ਨੈਲਸਨ ਮਸੀਹ ਨੂੰ ਪਿੰਡ ਸ਼ਾਹਬਾਦ ਨੇੜੇ ਕਾਦੀਆਂ-ਬਟਾਲਾ ਸੜਕ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।ਏਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਬਟਾਲਾ ਦੇ ਪੁਲਿਸ ਸਟੇਸ਼ਨ ਘੁਮਾਣ ਵਿਖੇ ਬੀਐਨਐਸ ਦੀ ਧਾਰਾ 103, 109, 111 ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ 26.5.25 ਨੂੰ ਐਫਆਈਆਰ 89 ਅਧੀਨ ਕੇਸ ਦਰਜ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Share post:

spot_img

Popular

More like this
Related

Chandigarh News : ਗੁਜਰਾਤ ਦੀਆਂ ਸਥਾਨਕ ਚੋਣਾਂ ‘ਚ ਆਪ ਦੀ ਜਿੱਤ ‘ਤੇ CM Mann ਨੇ ਦਿੱਤੀ ਵਧਾਈ

Chandigarh News: ਗੁਜਰਾਤ ਦੀਆਂ ਸਥਾਨਕ ਚੋਣਾਂ ਵਿੱਚ ਆਮ ਆਦਮੀ...

Ludhiana News : ਕਿਸਾਨਾਂ ਚ ਮੌਸਮ ਨੂੰ ਲੈ ਕੇ ਬਣੀ ਚਿੰਤਾ

Ludhiana News : ਲੁਧਿਆਣਾ ਦੀ ਦਾਣਾ ਮੰਡੀ ਵਿੱਚ ਇਸ...

Patiala News: ਪਟਿਆਲਾ ਦੇ ਸਕੂਲ ‘ਚ ਬੰਬ ਦੀ ਧਮਕੀ, ਅਲਰਟ ‘ਤੇ ਸਕੂਲ ਪ੍ਰਸ਼ਾਸਨ

Patiala News : ਪਟਿਆਲਾ ਤੋਂ ਇਸ ਵੇਲੇ ਦੀ ਵੱਡੀ...

Guru Kashi University ਵੱਲੋਂ ਮੁਫ਼ਤ “ਡੈਂਟਲ ਚੈੱਕਅਪ ਕੈਂਪ” ਦਾ ਆਯੋਜਨ

Talwandi Sabo News: Guru Kashi University ਦੇ ਐੱਨ.ਐੱਸ.ਐੱਸ.ਵਿਭਾਗ, ਇੰਟਰਨੈਸ਼ਨਲ...