Thursday, April 16, 2026
spot_img
spot_img

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

Date:

spot_img

👉ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ
Pathankot News:ਸ੍ਰੀ ਅਮਰਨਾਥ ਯਾਤਰਾ 2025 ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਇੱਕ ਵਿਆਪਕ, ਬਹੁ-ਪੱਧਰੀ, ਅਤੇ ਅੰਤਰ-ਏਜੰਸੀ ਸੁਰੱਖਿਆ ਅਤੇ ਤਾਲਮੇਲ ਯੋਜਨਾ ਲਾਗੂ ਕੀਤੀ ਗਈ ਹੈ, ਜਿਸ ਵਿੱਚ ਸ਼ਰਧਾਲੂਆਂ ਦੀ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਯਕੀਨੀ ਬਣਾਇਆ ਗਿਆ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।ਦੱਸਣਯੋਗ ਹੈ ਕਿ ਇਸ ਸਾਲ ਪਵਿੱਤਰ ਸ੍ਰੀ ਅਮਰਨਾਥ ਯਾਤਰਾ 3 ਜੁਲਾਈ, 2025 ਨੂੰ ਸ਼ੁਰੂ ਹੋ ਕੇ 9 ਅਗਸਤ, 2025 ਤੱਕ ਜਾਰੀ ਰਹੇਗੀ। ਇਸ ਸਾਲਾਨਾ ਯਾਤਰਾ ਵਿੱਚ ਦੇਸ਼ ਭਰ ਤੋਂ ਲੱਖਾਂ ਸ਼ਰਧਾਲੂ ਆਉਂਦੇ ਹਨ, ਜਿਨ੍ਹਾਂ ਵਿੱਚੋਂ ਕਈ ਸ਼ਰਧਾਲੂ ਜੰਮੂ ਅਤੇ ਕਸ਼ਮੀਰ ਵਿਖੇ ਪਵਿੱਤਰ ਗੁਫਾ ਵਾਲੇ ਤੀਰਥ ਸਥਾਨ ਜਾਣ ਲਈ ਪੰਜਾਬ, ਖਾਸ ਕਰਕੇ ਪਠਾਨਕੋਟ ਜ਼ਿਲ੍ਹੇ ਵਿੱਚੋਂ ਲੰਘਦੇ ਹਨ। ਸਪੈਸ਼ਲ ਡੀਜੀਪੀ ਸਾਲਾਨਾ ਤੀਰਥ ਯਾਤਰਾ ਲਈ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਪੁਖਤਾ ਪ੍ਰਬੰਧ ਯਕੀਨੀ ਬਣਾਉਣ ਲਈ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਇੱਕ ਵਿਆਪਕ ਉੱਚ-ਪੱਧਰੀ ਸੁਰੱਖਿਆ ਅਤੇ ਤਾਲਮੇਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।ਪਠਾਨਕੋਟ ਵਿੱਚ ਹੋਈ ਇਸ ਮੀਟਿੰਗ ਦੌਰਾਨ ਚੱਲ ਰਹੀ ਅਮਰਨਾਥ ਯਾਤਰਾ ਸਬੰਧੀ ਰਣਨੀਤਕ ਤਿਆਰੀਆਂ ‘ਤੇ ਧਿਆਨ ਕੇਂਦਰਿਤ ਕੀਤਾ ਗਿਆ, ਜਿਸ ਵਿੱਚ ਪੁਲਿਸ ਦੀ ਤਾਇਨਾਤੀ, ਸੁਰੱਖਿਆ ਉਪਾਅ, ਆਵਾਜਾਈ ਪ੍ਰਬੰਧਨ ਅਤੇ ਆਫ਼ਤ ਪ੍ਰਬੰਧਨ ਵਰਗੇ ਵੱਖ-ਵੱਖ ਪਹਿਲੂਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।

ਇਹ ਵੀ ਪੜ੍ਹੋ  ਬਿਕਰਮ ਮਜੀਠਿਆ ਕੇਸ; ਵਿਜੀਲੈਂਸ ਦਾ ਦਾਅਵਾ,ਜਾਂਚ ਦੌਰਾਨ ਨਸ਼ੀਲੇ ਪਦਾਰਥਾਂ ਦੀ ਵੱਡੀ ਮਨੀ ਲਾਂਡਰਿੰਗ ਦਾ ਖੁਲਾਸਾ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਠਾਨਕੋਟ ਦੀ ਰਣਨੀਤਕ ਸਥਿਤੀ ਜਿਸ ਦੀ ਪਾਕਿਸਤਾਨ ਨਾਲ 26.385 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਸਾਂਝੀ ਹੈ ਅਤੇ ਜਿੱਥੇ ਮਹੱਤਵਪੂਰਨ ਰੱਖਿਆ ਯੂਨਿਟਾਂ ਸਥਿਤ ਹਨ, ਨੂੰ ਦੇਖਦਿਆਂ ਚੌਕਸੀ ਵਧਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਪੱਧਰ ਵਿੱਚ ਹੋਰ ਵਾਧਾ ਕਰਦਿਆਂ ਕਮਾਂਡੈਂਟ ਰੈਂਕ ਦੇ ਅਧਿਕਾਰੀ ਨੂੰ ਜੰਮੂ ਅਤੇ ਕਸ਼ਮੀਰ ਵੱਲ ਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਇੰਚਾਰਜ ਬਣਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਕਮਾਂਡੈਂਟ-ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਯਾਤਰਾ ਰੂਟ ਨੂੰ ਪੁਖਤਾ ਪ੍ਰਬੰਧਾਂ ਵਾਲੇ ਸੁਰੱਖਿਆ ਖੇਤਰਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ 24 ਘੰਟੇ ਜ਼ਮੀਨੀ ਪੱਧਰ ਦੀ ਨਿਗਰਾਨੀ ਅਤੇ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਤੁਰੰਤ ਰਿਸਪਾਂਸ ਸਮਰੱਥਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਨਾਕਾ ਮਾਧੋਪੁਰ ਵਿਖੇ 24 ਘੰਟੇ ਕਾਰਜਸ਼ੀਲ ਕਮਾਂਡ ਅਤੇ ਕੰਟਰੋਲ ਸੈਂਟਰ ਸਥਾਪਤ ਕੀਤਾ ਗਿਆ ਹੈ, ਜਿਸ ਦੀ ਨਿਗਰਾਨੀ ਇੱਕ ਗਜ਼ਟਿਡ ਅਧਿਕਾਰੀ ਜੋ ਉੱਨਤ ਨਿਗਰਾਨ ਪ੍ਰਣਾਲੀਆਂ ਰਾਹੀਂ ਸਾਰੇ ਵਾਹਨਾਂ ਅਤੇ ਸ਼ਰਧਾਲੂਆਂ ਦੀਆਂ ਗਤੀਵਿਧੀਆਂ ਦੀ ਨਿਗਰਾਨੀ ਕਰਦਾ ਹੈ, ਵੱਲੋਂ ਕੀਤੀ ਜਾ ਰਹੀ ਹੈ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਕਿਸੇ ਵੀ ਸੰਭਾਵੀ ਖ਼ਤਰੇ ਦਾ ਪਤਾ ਲਗਾਉਣ ਅਤੇ ਉਸ ਨੂੰ ਰੋਕਣ ਲਈ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਲੰਗਰ (ਕਮਿਊਨਿਟੀ ਕਿਚਨ) ਸਥਾਨਾਂ, ਧਾਰਮਿਕ ਸਥਾਨਾਂ ਅਤੇ ਪੂਰੇ ਯਾਤਰਾ ਰੂਟ ਸਮੇਤ ਸੰਵੇਦਨਸ਼ੀਲ ਥਾਵਾਂ ‘ਤੇ ਰੋਜ਼ਾਨਾ ਐਂਟੀ ਸਾਬੋਟੇਜ ਅਤੇ ਸੁਰੱਖਿਆ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਦੀ ਨਿਗਰਾਨੀ ਹੇਠ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਜਾ ਰਹੇ ਹਨ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਭਾਰਤੀ ਫੌਜ, ਸੀਮਾ ਸੁਰੱਖਿਆ ਬਲ (ਬੀਐਸਐਫ), ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ), ਜੰਮੂ ਅਤੇ ਕਸ਼ਮੀਰ ਪੁਲਿਸ, ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਹੋਰ ਕੇਂਦਰੀ ਏਜੰਸੀਆਂ ਸਮੇਤ ਸਾਰੇ ਭਾਈਵਾਲਾਂ ਦਰਮਿਆਨ ਮਜ਼ਬੂਤ ਤਾਲਮੇਲ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ ਮੁਹਾਲੀ ਸਥਿਤ ਵਿਜੀਲੈਂਸ ਦੇ ਹੈੱਡਕੁਆਟਰ ‘ਚ ਸਰਗਰਮੀ ਵਧੀ, ਬਿਕਰਮ ਮਜੀਠਿਆ ਨੂੰ ਲਿਆਂਦਾ ਜਾ ਰਿਹਾ ਇੱਥੇ

ਉਨ੍ਹਾਂ ਦੱਸਿਆ ਕਿ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ ਲਈ ਮੋਬਾਈਲ ਨਿਗਰਾਨ ਯੂਨਿਟਾਂ, ਹਾਈ-ਰੈਜ਼ੋਲੂਸ਼ਨ ਸੀਸੀਟੀਵੀ ਨਿਗਰਾਨੀ, ਡਰੋਨ-ਅਧਾਰਤ ਹਵਾਈ ਨਿਗਰਾਨੀ, ਜੀਪੀਐਸ-ਸਮਰਥਿਤ ਗਸ਼ਤ ਅਤੇ ਅਸਲ ਸਮੇਂ ਦੀਆਂ ਰਿਪੋਰਟਿੰਗ ਵਿਧੀਆਂ ਸਮੇਤ ਵਾਧੂ ਤਕਨੀਕੀ ਸਹਾਇਤਾ ਦੀ ਵਰਤੋਂ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਪੁਲਿਸ ਵੱਲੋਂ ਯਾਤਰਾ ਰੂਟ ‘ਤੇ ਸਥਿਤ ਪੈਟਰੋਲ ਪੰਪਾਂ, ਢਾਬਿਆਂ, ਹੋਟਲਾਂ, ਗੈਸਟ ਹਾਊਸਾਂ ਅਤੇ ਸੜਕ ਕਿਨਾਰੇ ਸਥਿਤ ਹੋਰ ਅਦਾਰਿਆਂ ਦੇ ਮਾਲਕਾਂ ਅਤੇ ਸਟਾਫ ਨੂੰ ਜਾਣਕਾਰੀ ਅਤੇ ਸਿਖਲਾਈ ਦਿੱਤੀ ਗਈ ਹੈ ਤਾਂ ਜੋ ਉਹ ਕਿਸੇ ਵੀ ਅਸਾਧਾਰਨ ਗਤੀਵਿਧੀ, ਸ਼ੱਕੀ ਵਸਤੂਆਂ ਜਾਂ ਅਣਪਛਾਤੇ ਵਿਅਕਤੀਆਂ ਬਾਰੇ ਬਿਨਾਂ ਦੇਰੀ ਦੇ ਨਜ਼ਦੀਕੀ ਥਾਣੇ ਨੂੰ ਜਾਣਕਾਰੀ ਦੇ ਸਕਣ।ਮੀਟਿੰਗ ਵਿੱਚ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ, ਏਆਈਜੀ ਸੁਖਮਿੰਦਰ ਸਿੰਘ ਮਾਨ, ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ, ਡਿਪਟੀ ਕਮਿਸ਼ਨਰ ਕਠੂਆ ਡਾ. ਰਾਕੇਸ਼ ਮਿਨਹਾਸ, ਐਸਐਸਪੀ ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ, ਐਸਐਸਪੀ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਅਤੇ ਭਾਰਤੀ ਫੌਜ, ਭਾਰਤੀ ਹਵਾਈ ਸੈਨਾ ਅਤੇ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀ ਅਤੇ ਗੁਆਂਢੀ ਸੂਬੇ ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਦੇ ਪੁਲਿਸ ਅਤੇ ਸਿਵਲ ਅਧਿਕਾਰੀ ਵੀ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...