Tuesday, February 3, 2026

ਪੰਜਾਬ ਸਰਕਾਰ ਨੇ ਬਦਲੇ ਦੀ ਭਾਵਨਾ ਨਾਲ ਬਿਕਰਮ ਸਿੰਘ ਮਜੀਠੀਆ ਨੂੰ ਕੀਤਾ ਗ੍ਰਿਫ਼ਤਾਰ: ਬਬਲੀ ਢਿੱਲੋਂ

Date:

spot_img

👉ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੋਕਤੰਤਰ ਨੂੰ ਕਰ ਦਿੱਤਾ ਖਤਮ, ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼
Bathinda News: ਵਿਜੀਲੈਂਸ ਵੱਲੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਵਿਧਾਇਕ ਮੈਡਮ ਗੁਨੀਤ ਕੌਰ ਮਜੀਠੀਆ ਦੇ ਘਰ ਬਿਨਾਂ ਕੋਈ ਨੋਟਿਸ ਦਿੱਤੇ ਛਾਪਾ ਮਾਰਨ ਅਤੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਗੁੱਸੇ ਦੀ ਲਹਿਰ ਫੈਲ ਗਈ ਹੈ। ਅੱਜ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਪ੍ਰੈਸ ਕਾਨਫਰੰਸ ਕਰਕੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਲੋਕਤੰਤਰ ਦੇ ਵਿਰੁੱਧ ਦੱਸਿਆ।

ਇਹ ਵੀ ਪੜ੍ਹੋ  ‘ਵੱਡਾ ਥਾਣੇਦਾਰ’ ਭਰਤੀ ਕਰਵਾਉਣ ਦੇ ਨਾਂ ‘ਤੇ ਲੱਖਾਂ ਦੀ ਠੱਗੀ ਮਾਰਨ ਵਾਲੇ ‘ਛੋਟੇ ਥਾਣੇਦਾਰ’ ਸਹਿਤ ਤਿੰਨ ਵਿਰੁਧ ਪਰਚਾ ਦਰਜ਼

ਇਸ ਦੌਰਾਨ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ਰਾਜਬਿੰਦਰ ਸਿੰਘ ਸਿੱਧੂ, ਉਪ ਪ੍ਰਧਾਨ ਵਿਨੋਦ ਕੁਮਾਰ, ਸਰਕਲ ਪ੍ਰਧਾਨ ਆਰ.ਐਸ. ਚੀਮਾ, ਕੁਲਦੀਪ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸੰਧੂ, ਪਰਮਪਾਲ ਸਿੰਘ ਸਿੱਧੂ, ਜਗਜੀਤ ਸਿੰਘ ਭੁੱਲਰ, ਇਕਬਾਲ ਸਿੰਘ ਮਿੱਠੜੀ, ਅਮਰਿੰਦਰ ਸਿੰਘ ਸਿੱਧੂ, ਮੋਹਨਜੀਤ ਪੁਰੀ, ਹਰਤਾਰ ਸਿੰਘ, ਬਲਵਿੰਦਰ ਸਿੰਘ ਬੱਲੀ, ਅਮਨਿੰਦਰ ਸੋਢੀ ਅਤੇ ਹੋਰ ਅਕਾਲੀ ਆਗੂ ਮੌਜੂਦ ਸਨ। ਬਬਲੀ ਢਿੱਲੋਂ ਨੇ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਪੰਜਾਬ ਸਰਕਾਰ ਦੀਆਂ ਗਲਤ ਨੀਤੀਆਂ ਵਿਰੁੱਧ ਨਿਡਰਤਾ ਅਤੇ ਨਿਰਪੱਖਤਾ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ, ਜਿਸ ਕਾਰਨ ਭਗਵੰਤ ਮਾਨ ਸਰਕਾਰ ਘਬਰਾ ਗਈ। ਉਨ੍ਹਾਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਬਦਲੇ ਦੀ ਭਾਵਨਾ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਨੂੰ ਕਰਜ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਹੈ, ਕਾਨੂੰਨ ਵਿਵਸਥਾ ਦੀ ਸਥਿਤੀ ਖਰਾਬ ਹੈ, ਜਿਸ ਵੱਲ ਮੁੱਖ ਮੰਤਰੀ ਭਗਵੰਤ ਮਾਨ ਦਾ ਕੋਈ ਧਿਆਨ ਨਹੀਂ ਹੈ। ਉਕਤ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿਗ ਬੋਰਡ ਦੀ ਚੋਣ ‘ਚ ਹਰਮੀਤ ਸਿੰਘ ਕਾਲਕਾ ਮੁੜ ਬਣੇ ਪ੍ਰਧਾਨ

ਹਲਕਾ ਇੰਚਾਰਜ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਦਿੱਲੀ ਦੀ ਹਾਰੀ ਹੋਈ ਟੀਮ ਨੇ ਅਪੰਗ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਸਮੇਤ ਸਾਰੇ ਮੰਤਰੀਆਂ ਦੀਆਂ ਪਾਵਰਾਂ ਹਾਰੇ ਹੋਏ ਲੋਕਾਂ ਨੂੰ ਦੇ ਕੇ ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਜਾ ਰਿਹਾ ਹੈ। ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਝੂਠੀਆਂ ਐਫਆਈਆਰ ਦਰਜ ਕਰਵਾ ਕੇ ਸਰਦਾਰ ਬਿਕਰਮ ਸਿੰਘ ਮਜੀਠੀਆ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਜਦੋਂ ਕੁਝ ਵੀ ਹਾਸਲ ਨਹੀਂ ਹੋਇਆ, ਤਾਂ ਹੁਣ ਫਿਰ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ, ਇਸ ਲਈ ਇਹ ਸਪੱਸ਼ਟ ਹੈ ਕਿ ਮਜੀਠੀਆ ਸਾਹਿਬ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਬਦਲਾਖੋਰੀ ਵਾਲੇ ਰਵੱਈਏ ਨੂੰ ਨਾ ਰੋਕਿਆ, ਤਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ‘ਤੇ ਉਕਤ ਸਰਕਾਰ ਵਿਰੁੱਧ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda Police ‘ਚ ਵੱਡੀ ਰੱਦੋਬਦਲ; ਡੇਢ ਦਰਜ਼ਨ SHO ਅਤੇ ਚੌਂਕੀ ਇੰਚਾਰਜ਼ ਬਦਲੇ, ਦੇਖੋ ਲਿਸਟ

Bathinda News: Bathinda Police;ਪਿਛਲੇ ਦਿਨੀਂ ਬਠਿੰਡਾ 'ਚ ਬਦਲ ਕੇ...

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...