28 ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ ਸੰਜੀਵ ਅਰੋੜਾ, ਜਲਦੀ ਹੀ ਮੰਤਰੀ ਬਣਾਉਣ ਦੀ ਚਰਚਾ

Date:

spot_img

Chandigarh/Ludhiana News: ਲੰਘੀ 19 ਜੂਨ ਨੂੰ ਲੁਧਿਆਣਾ ਪੱਛਮੀ ਹਲਕੇ ਦੀ ਹੋਈ ਉਪ ਚੋਣ ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤ ਹਾਸਲ ਕਰਨ ਵਾਲੇ ਸੰਜੀਵ ਅਰੋੜਾ 28 ਜੂਨ ਨੂੰ ਵਿਧਾਇਕ ਵਜੋਂ ਸਹੁੰ ਚੁੱਕਣਗੇ। ਸੂਚਨਾ ਮੁਤਾਬਕ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਵਿਚ ਉਨ੍ਹਾਂ ਨੂੰ ਸਵੇਰੇ 11 ਵਜੇਂ ਸਹੁੰ ਚੁਕਾਈ ਜਾਵੇਗੀ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਹੁੰ ਚੁੱਕ ਸਮਾਗਮ ਤੋਂ ਬਾਅਦ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਨੂੰ ਪੰਜਾਬ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ ਬਿਕਰਮ ਸਿੰਘ ਮਜੀਠਿਆ ਨੂੰ ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, ਰਾਤ ਨੂੰ ਕਰਵਾਇਆ ਮੈਡੀਕਲ

ਇਸਦਾ ਇਸ਼ਾਰਾ ਖੁਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਪਿਛਲੇ ਦਿਨਾਂ ਵਿਚ ਕਰ ਚੁੱਕੇ ਹਨ। ਜਿਕਰਯੋਗ ਹੈ ਕਿ ਉਪ ਚੋਣ ਦੌਰਾਨ ਹੀ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਵੱਲੋਂ ਰਾਜ ਸਭਾ ਦੇ ਮੌਜੂਦਾ ਮੈਂਬਰ ਸੰਜੀਵ ਅਰੋੜਾ ਨੂੰ ਚੋਣ ਜਿੱਤਣ ‘ਤੇ ਮੰਤਰੀ ਬਣਾਉਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ AAP ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ‘ਚ ਨਵੇਂ ਇੰਚਾਰਜ ਨਿਯੁਕਤ

ਚਰਚਾ ਇਹ ਵੀ ਹੈ ਕਿ ਵਿਧਾਇਕ ਦੀ ਸਹੁੰ ਚੁੱਕਣ ਤੋਂ ਪਹਿਲਾਂ ਹੀ ਸ਼੍ਰੀ ਅਰੋੜਾ ਰਾਜ ਸਭਾ ਮੈਂਬਰ ਵਜੋਂ ਆਪਣਾ ਅਸਤੀਫ਼ਾ ਸੌਂਪ ਦੇਣਗੇ, ਕਿਉਂਕਿ ਨਿਯਮਾਂ ਮੁਤਾਬਿਕ ਇੱਕੋਂ ਸਮੇਂ ਦੋ ਲਾਭਦਾਈਕ ਅਹੁੱਦੇ ਨਹੀਂ ਰੱਖੇ ਜਾ ਸਕਦੇ। ਦਸਣਾ ਬਣਦਾ ਹੈ ਕਿ 23 ਜੂਨ ਨੂੰ ਇਸ ਉਪ ਚੋਣ ਦੇ ਆਏ ਨਤੀਜਿਆਂ ਵਿਚ ਸੰਜੀਵ ਅਰੋੜਾ ਨੇ ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਦੇ ਅੰਤਰ ਨਾਲ ਹਰਾਇਆ ਸੀ ਜਦਕਿ ਭਾਜਪਾ ਦੇ ਜੀਵਨ ਗੁਪਤਾ ਤੀਜ਼ੇ ਅਤੇ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਚੌਥੇ ਸਥਾਨ ‘ਤੇ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...