ਪੁਲਿਸ ਨੇ ਮੁਲਾਜਮਾਂ ਨੂੰ ਕੀਤਾ ਥਾਣੇ ’ਚ ਬੰਦ
ਸੁਖਜਿੰਦਰ ਮਾਨ
ਬਠਿੰਡਾ, 25 ਨਵੰਬਰ: ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਠੇਕਾ ਮੁਲਾਜ਼ਮਾਂ ਵਲੋਂ ਅੱਜ ਬਠਿੰਡਾ ਪੁੱਜੇ ਕਾਂਗਰਸ ਇੰਚਾਰਜ਼ ਹਰੀਸ਼ ਰਾਵਤ,ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਜ਼ਬਰਦਸਤ ਵਿਰੋਧ ਕੀਤਾ। ਇਸ ਮੌਕੇ ਪੁਲਿਸ ਨੇ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਠੇਕਾ ਮੁਲਾਜਮਾਂ ਦੇ ਰੋਸ਼ ਨੂੰ ਦੇਖਦਿਆਂ ਪੁਲਿਸ ਉਨ੍ਹਾਂ ਨੂੰ ਗਿ੍ਰਫ਼ਤਾਰ ਕਰਕੇ ਥਰਮਲ ਥਾਣੇ ਵਿਚ ਬੰਦ ਕਰ ਦਿੱਤਾ ਗਿਆ। ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਬੀਬੀਵਾਲਾ,ਅਮਰੀਕ ਸਿੰਘ ਮਹਿਰਾਜ਼ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸ਼ ਠੇਕਾ ਮੁਲਾਜ਼ਮਾਂ ਵੱਲੋਂ “ਵਿਭਾਗਾਂ ਵਿੱਚ ਰੈਗੂਲਰ ਕਰਨ“ ਦੀ ਮੰਗ ਨੂੰ ਮੋਰਿੰਡਾ ਵਿਖੇ ਲਗਾਤਾਰ 75 ਦਿਨ ਪਰਿਵਾਰਾਂ ਸਮੇਤ ਪੱਕਾ ਮੋਰਚਾ ਲਗਾਉਣ ਦੇ ਬਾਵਜੂਦ ਅਣਗੋਲਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵਾਂ ਐਕਟ ਲਿਆ ਕੇ ਪੰਜਾਬ ਸਰਕਾਰ ਨੇ ਸਵਾ ਲੱਖ ਠੇਕਾ ਮੁਲਾਜਮਾਂ ਨੂੰ ਬਾਹਰ ਕਰ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਨਵੇਂ ਐਕਟ ਵਿੱਚ ਸ਼ਾਮਿਲ ਕਰਕੇ ਰੈਗੂਲਰ ਕੀਤਾ ਜਾਵੇ।
ਬਠਿੰਡਾ ਪੁੱਜੇ ਕਾਂਗਰਸੀਆਂ ਦਾ ਠੇਕਾ ਮੁਲਾਜਮਾਂ ਨੇ ਕੀਤਾ ਵਿਰੋਧ
10 Views