ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ:ਐਡਵੋਕੇਟ ਧਾਮੀ

Date:

spot_img

👉ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਗੁਰਜੀਤ ਸਿੰਘ ਦੀ ਵਿਗੜ ਰਹੀ ਹਾਲਤ ’ਤੇ ਪ੍ਰਗਟਾਈ ਚਿੰਤਾ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਵਿਗੜ ਰਹੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ।

ਇਹ ਵੀ ਪੜ੍ਹੋ  ਪੰਜਾਬ ਵਿੱਚ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਕੀਤਾ ਨਾਕਾਮ; ਨਾਬਾਲਗ ਸਮੇਤ ਬੀਕੇਆਈ ਮਾਡਿਊਲ ਦੇ ਤਿੰਨ ਗੁਰਗੇ ਕਾਬੂ

ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ’ਤੇ ਸਰਕਾਰ ਦੀ ਪਹੁੰਚ ਲਗਾਤਾਰ ਗੈਰ-ਜ਼ੁੰਮੇਵਰਾਨਾ ਰਹੀ ਹੈ, ਜਿਸ ਕਾਰਨ ਸਿੱਖ ਨੌਜੁਆਨ ਦੀ ਜ਼ਿੰਦਗੀ ਨੂੰ ਖ਼ਤਰਾ ਬਣਿਆ ਹੋਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਕਈ ਵਾਰ ਸਰਕਾਰਾਂ ਨੂੰ ਲਿਖਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ।

ਇਹ ਵੀ ਪੜ੍ਹੋ  ਵੱਡੀ ਖਬਰ; ਰਿਸ਼ਵਤ ਮਾਮਲੇ ਵਿਚ ਵਿਜੀਲੈਂਸ ਵੱਲੋਂ ਬਠਿੰਡਾ ਪੁਲਿਸ ਦੇ ਥਾਣੇਦਾਰ ਵਿਰੁਧ ਪਰਚਾ ਦਰਜ਼

ਇਸੇ ਹੀ ਸਬੰਧ ਵਿਚ ਸਿੱਖ ਨੌਜੁਆਨ ਗੁਰਜੀਤ ਸਿੰਘ ਖਾਲਸਾ ਸੰਘਰਸ਼ ਦੇ ਰਾਹ ’ਤੇ ਹੈ, ਪ੍ਰੰਤੂ ਸਰਕਾਰ ਦੀ ਖ਼ਾਮੋਸ਼ੀ ਸਵਾਲ ਖੜ੍ਹੇ ਕਰ ਰਹੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਫੜ੍ਹੇ ਗਏ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਜਲਦ ਛੁੱਟ ਜਾਂਦੇ ਹਨ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀਆਂ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨੌਜੁਆਨ ਦੀ ਸਮੁੱਚਾ ਪੰਥ ਹਮਾਇਤ ਕਰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇਸ ਨੌਜੁਆਨ ਨੂੰ ਮਿਲ ਕੇ ਸਮਰਥਨ ਦਿੱਤਾ ਗਿਆ ਸੀ ਅਤੇ ਹੁਣ ਵੀ ਸਿੱਖ ਸੰਸਥਾ ਉਸ ਦੇ ਨਾਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएमडीए सीईओ ने पंचकूला में इंफ्रास्ट्रक्चर प्रोजेक्ट का किया ग्राउंड इंस्पेक्शन

👉शहर की सुंदरता और सुविधाओं पर पीएमडीए का विशेष...

BJP Chandigarh ਪ੍ਰਧਾਨ ਦੇ ਬਿਆਨ ਖਿਲਾਫ ਸੜਕਾਂ ‘ਤੇ ਉੱਤਰੀ ਬਠਿੰਡਾ ਕਾਂਗਰਸ

👉ਭਾਜਪਾ ਦੀ ਪੰਜਾਬ ਵਿਰੋਧੀ ਸੋਚ ਹੋਈ ਜਨਤਕ, ਚੰਡੀਗੜ੍ਹ ਦੇ...

Amritsar ਵਿੱਚ ਸਰਹੱਦ ਨੇੜਿਓਂ ਏਕੇ-47 ਰਾਈਫਲ ਸਮੇਤ 26 ਆਧੁਨਿਕ ਹਥਿਆਰ ਬਰਾਮਦ; ਇੱਕ ਵਿਅਕਤੀ ਕਾਬੂ

👉ਆਸਟ੍ਰੇਲੀਆ ਅਧਾਰਤ ਸਾਥੀ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ...